ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅੱਜ ਕੇਰਲਮ ਦੇ ਏਰਨਾਕੁਲਮ ਵਿੱਚ ਵਿਕਾਸ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਸਮਾਰੋਹ ਅਤੇ ਨੀਂਹ ਪੱਥਰ ਰੱਖਣ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ


Posted On: 11 MAR 2026 8:51PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਟਵਰਤੀ ਸ਼ਹਿਰ ਕੋਚੀ ਦੀ ਆਪਣੀ ਫੇਰੀ ਦੌਰਾਨ ਕੇਰਲਮ ਦੇ ਸਰਬ-ਪੱਖੀ ਵਿਕਾਸ ਨੂੰ ਗਤੀ ਦੇਣ ਦੇ ਟੀਚੇ ਨਾਲ ਲਗਭਗ 11,000 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਚੀ ਆਉਣਾ ਹਮੇਸ਼ਾ ਇੱਕ ਖ਼ੁਸ਼ਗਵਾਰ ਤਜਰਬਾ ਰਹਿੰਦਾ ਹੈ । ਉਨ੍ਹਾਂ ਨੇ ਕੇਰਲਮ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ,"ਮੈਂ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਲਈ ਕੇਰਲਮ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਾ ਹਾਂ।"

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਰਾਹੀਂ ਇਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝੀਆਂ ਕਰਦੇ ਹੋਏ ਕਿਹਾ:

"ਅੱਜ ਸਮੁੰਦਰੀ ਸੇਵਾਲ (SEAWEED) ਉਤਪਾਦਨ ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਉੱਭਰ ਰਹੀਆਂ ਹਨ, ਜਿਨ੍ਹਾਂ ਨੂੰ ਸਾਡੀ ਸਰਕਾਰ ਪੂਰੀ ਤਰ੍ਹਾਂ ਉਤਸ਼ਾਹਿਤ ਕਰ ਰਹੀ ਹੈ।

 ਨਾਲ ਹੀ, ਅਸੀਂ ਆਧੁਨਿਕ ਮੱਛੀ ਪਾਲਣ ਪ੍ਰਣਾਲੀਆਂ ਨੂੰ ਵੀ ਉਤਸ਼ਾਹਿਤ ਕਰ ਰਹੇ ਹਾਂ।"

"ਸਾਡੀ ਹੀ ਸਰਕਾਰ ਸੀ ਜਿਸ ਨੇ ਮਛੇਰਿਆਂ ਦੀ ਭਲਾਈ ਲਈ ਇੱਕ ਵੱਖਰੇ ਮੰਤਰਾਲੇ ਦਾ ਗਠਨ ਕੀਤਾ, ਜਿਸ ਦਾ ਕੇਰਲਮ ਨੂੰ ਬਹੁਤ ਫਾਇਦਾ ਹੋਇਆ ਹੈ। ਇਹ ਖੇਤਰ ਵਿੱਚ ਕਿਸਾਨ ਉਤਪਾਦਕ ਸੰਗਠਨਾਂ ਨੂੰ ਲਗਾਤਾਰ ਅੱਗੇ ਵਧਦੇ ਹੋਏ ਦੇਖਣਾ ਬਹੁਤ ਸੁਖਾਵਾਂ ਹੈ।"

"ਆਲ ਕੇਰਲ ਧੀਵਰ ਸਭਾ ਨੇ ਸਮਾਜ ਵਿੱਚ ਸਮਾਜਿਕ ਸਦਭਾਵਨਾ ਅਤੇ ਏਕਤਾ ਨੂੰ ਉਤਸ਼ਾਹਿਤ ਕਰਨ ਵਿੱਚ ਬਹੁਤ ਮਹੱਤਵਪੂਰਨ ਯੋਗਦਾਨ ਦਿੱਤਾ ਹੈ।"

"ਕੋਚੀ ਰਿਫਾਇਨਰੀ ਵਿਖੇ ਪੌਲੀਪ੍ਰੋਪਾਈਲੀਨ ਯੂਨਿਟ ਆਤਮ-ਨਿਰਭਰਤਾ ਦੀ ਦਿਸ਼ਾ ਵੱਲ ਸਾਡੇ ਯਤਨਾਂ ਨੂੰ ਹੋਰ ਮਜ਼ਬੂਤ ​​ਕਰੇਗੀ ਅਤੇ ਪੈਕੇਜਿੰਗ, ਟੈਕਸਟਾਈਲ, ਆਟੋਮੋਬਾਈਲ ਅਤੇ ਮੈਡੀਕਲ ਉਪਕਰਣਾਂ ਵਰਗੇ ਕਈ ਖੇਤਰਾਂ ਨੂੰ ਮਜ਼ਬੂਤ ਬਣਾਏਗੀ ।"

"ਕੇਰਲਮ ਵਿੱਚ ਸੰਪਰਕ ਨੂੰ ਨਵਾਂ ਵਿਸਥਾਰ!"

************

ਐੱਮਜੇਪੀਐੱਸ/ਵੀਜੇ


(Release ID: 2239058) ਵਿਜ਼ੀਟਰ ਕਾਊਂਟਰ : 22