ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਈਰਾਨ ਅਤੇ ਇਸ ਖੇਤਰ ਦੀ ਸਥਿਤੀ ਬਾਰੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ
ਪ੍ਰਧਾਨ ਮੰਤਰੀ ਨੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਸਾਰੇ ਮੁੱਦਿਆਂ ਨੂੰ ਹੱਲ ਕਰਨ 'ਤੇ ਭਾਰਤ ਦੇ ਨਿਰੰਤਰ ਰੁਖ਼ ਨੂੰ ਦੁਹਰਾਇਆ
ਪ੍ਰਧਾਨ ਮੰਤਰੀ ਨੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ, ਊਰਜਾ ਅਤੇ ਵਸਤੂਆਂ ਦੀ ਨਿਰਵਿਘਨ ਆਵਾਜਾਈ ਦੇ ਸੰਬੰਧ ਵਿੱਚ ਭਾਰਤ ਦੀ ਤਰਜੀਹ 'ਤੇ ਜ਼ੋਰ ਦਿੱਤਾ
प्रविष्टि तिथि:
12 MAR 2026 11:41PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮੀ ਗਣਰਾਜ ਈਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।
ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਪ੍ਰਧਾਨ ਮੰਤਰੀ ਨੂੰ ਈਰਾਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਖੇਤਰ ਵਿੱਚ ਹਾਲ ਹੀ ਦੀਆਂ ਘਟਨਾਵਾਂ 'ਤੇ ਆਪਣਾ ਨਜ਼ਰੀਆ ਸਾਂਝਾ ਕੀਤਾ।
ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਬਦਲਦੀ ਸੁਰੱਖਿਆ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਭਾਰਤ ਦੇ ਇਸ ਨਿਰੰਤਰ ਰੁਖ਼ ਨੂੰ ਦੁਹਰਾਇਆ ਕਿ ਸਾਰੇ ਮੁੱਦਿਆਂ ਨੂੰ ਸਿਰਫ਼ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਈਰਾਨ ਸਮੇਤ ਖੇਤਰ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਦੇ ਸਬੰਧ ਵਿੱਚ ਭਾਰਤ ਦੀ ਤਰਜੀਹ 'ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਊਰਜਾ ਅਤੇ ਵਸਤੂਆਂ ਦੀ ਨਿਰਵਿਘਨ ਆਵਾਜਾਈ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।
ਦੋਵੇਂ ਨੇਤਾ ਇੱਕ ਦੂਜੇ ਦੇ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਏ।
************
ਐੱਮਜੇਪੀਐੱਸ/ਵੀਜੇ
(रिलीज़ आईडी: 2239476)
आगंतुक पटल : 44
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Telugu
,
Kannada
,
Malayalam