ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸਿਲਚਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਗਮ ਵਿੱਚ ਆਪਣੇ ਭਾਸ਼ਣ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
14 MAR 2026 4:12PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਪਣੀ ਸੰਸਕ੍ਰਿਤੀ ਅਤੇ ਜੀਵਿਤਤਾ ਲਈ ਮਸ਼ਹੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਅਨੁਭਵ ਹੁੰਦਾ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ:
"ਅੱਜ ਜਿਹੜੇ ਸ਼ਿਲਾਂਗ-ਸਿਲਚਰ ਹਾਈ-ਸਪੀਡ ਕੋਰੀਡੋਰ ਦਾ ਭੂਮੀ ਪੂਜਣ ਹੋਇਆ ਹੈ, ਉਹ ਸਿਲਚਰ ਨੂੰ ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਨਾਲ ਜੋੜੇਗਾ। ਇਸ ਦਾ ਲਾਭ ਅਸਾਮ ਸਮੇਤ ਸਮੁੱਚੇ ਉੱਤਰ ਪੂਰਬ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਵੀ ਹੋਵੇਗਾ।"
“ਪਿਛਲੇ ਇੱਕ ਦਹਾਕੇ ਤੋਂ ਸਾਡੀ ਸਰਕਾਰ ਦੇ ਯਤਨਾਂ ਸਦਕਾ ਅਸਾਮ ਵਿੱਚ ਨੈਕਸਟ ਜਨਰੇਸ਼ਨ ਤਕਨਾਲੋਜੀਆਂ ਨਾਲ ਜੁੜਿਆ ਈਕੋਸਿਸਟਮ ਅਤੇ ਪ੍ਰਤਿਭਾ ਤਿਆਰ ਹੋ ਰਹੀ ਹੈ । ਇਸ ਦੇ ਨਾਲ ਹੀ ਡਾਕਟਰੀ ਸਿੱਖਿਆ ਦਾ ਮਜ਼ਬੂਤ ਨੈੱਟਵਰਕ ਬਣਨ ਨਾਲ ਇੱਥੋਂ ਦੇ ਨੌਜਵਾਨਾਂ ਦੇ ਸਾਹਮਣੇ ਮੌਕਿਆਂ ਦਾ ਨਵਾਂ ਅਸਮਾਨ ਖੁੱਲ੍ਹਿਆ ਹੈ।
"ਸਿਲਚਰ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਆਏ ਅਸਾਮ ਦੇ ਪਰਿਵਾਰ ਦੇ ਮੈਂਬਰਾਂ ਦਾ ਉਤਸ਼ਾਹ ਦੱਸਦਾ ਹੈ ਕਿ 'ਡਬਲ ਇੰਜਣ' ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਉਨ੍ਹਾਂ ਦਾ ਅਟੁੱਟ ਵਿਸ਼ਵਾਸ ਹੈ।"
****************
ਐੱਮਜੇਪੀਐੱਸ/ਵੀਜੇ
(रिलीज़ आईडी: 2240505)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam