ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਤੁਆ ਧਰਮ ਮੇਲੇ ਦੇ ਸ਼ਰਧਾਲੂਆਂ ਅਤੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


Posted On: 16 MAR 2026 1:12PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਤੁਆ ਧਰਮ ਮੇਲੇ ਦੇ ਸਾਰੇ ਸ਼ਰਧਾਲੂਆਂ ਅਤੇ ਭਾਗੀਦਾਰਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਵਿਸ਼ੇਸ਼ ਮੌਕਾ ਪੂਰਨ ਬ੍ਰਹਮਾ ਸ਼੍ਰੀ ਸ਼੍ਰੀ ਹਰੀਚੰਦ ਠਾਕੁਰ ਜੀ ਦੀ ਜਯੰਤੀ ਦੀ ਯਾਦ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, "ਮੈਂ ਉਨ੍ਹਾਂ ਨੂੰ ਸਤਿਕਾਰਯੋਗ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਅਤੇ ਸਿੱਖਿਆਵਾਂ ਅੱਜ ਵੀ ਬਹੁਤ ਸਾਰੇ ਲੋਕਾਂ ਨੂੰ ਤਾਕਤ ਅਤੇ ਉਮੀਦ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਮਾਣ, ਸਮਾਨਤਾ ਅਤੇ ਸ਼ਰਧਾ ਲਈ ਇੱਕ ਸ਼ਕਤੀਸ਼ਾਲੀ ਲਹਿਰ ਨੂੰ ਜਨਮ ਦਿੱਤਾ। ਉਨ੍ਹਾਂ ਨੇ ਪੀੜ੍ਹੀਆਂ ਨੂੰ ਸਚਾਈ, ਸਦਭਾਵਨਾ ਅਤੇ ਸਮੂਹਿਕ ਉੱਨਤੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।"

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਤੁਆ ਸੱਭਿਆਚਾਰ ਦੀਆਂ ਖ਼ੁਸ਼ਹਾਲ ਅਤੇ ਜੀਵਿਤ ਪਰੰਪਰਾਵਾਂ ਡੂੰਘੀ ਅਧਿਆਤਮਿਕ ਤਾਕਤ ਅਤੇ ਸਮਾਨਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਇਹ ਸਾਡੇ ਰਾਸ਼ਟਰ ਦੇ ਸਮਾਜਿਕ ਤਾਣੇ-ਬਾਣੇ ਨੂੰ ਮਹੱਤਵਪੂਰਨ ਤੌਰ ’ਤੇ ਖ਼ੁਸ਼ਹਾਲ ਬਣਾਉਂਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, "ਪਿਛਲੇ ਇੱਕ ਦਹਾਕੇ ਤੋਂ ਸਾਡੀ ਸਰਕਾਰ ਮਤੁਆ ਭਾਈਚਾਰੇ ਦੀ ਭਲਾਈ, ਸਸ਼ਕਤੀਕਰਨ ਅਤੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ," ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

"ਮਤੁਆ ਧਰਮ ਮੇਲੇ ਦੇ ਸਾਰੇ ਸ਼ਰਧਾਲੂਆਂ ਅਤੇ ਭਾਗੀਦਾਰਾਂ ਨੂੰ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ ਅਤੇ ਵਧਾਈਆਂ।"

ਇਹ ਵਿਸ਼ੇਸ਼ ਮੌਕਾ ਪੂਰਨ ਬ੍ਰਹਮਾ ਸ਼੍ਰੀ ਸ਼੍ਰੀ ਹਰੀਚੰਦ ਠਾਕੁਰ ਜੀ ਦੀ ਜਯੰਤੀ ਨਾਲ ਸਬੰਧਿਤ ਹੈ। ਮੈਂ ਉਨ੍ਹਾਂ ਨੂੰ ਆਪਣਾ ਸਤਿਕਾਰਯੋਗ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਅਤੇ ਸਿੱਖਿਆਵਾਂ ਅੱਜ ਵੀ ਬਹੁਤ ਸਾਰੇ ਲੋਕਾਂ ਨੂੰ ਤਾਕਤ ਅਤੇ ਉਮੀਦ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਮਾਣ, ਸਮਾਨਤਾ ਅਤੇ ਸ਼ਰਧਾ ਲਈ ਇੱਕ ਸ਼ਕਤੀਸ਼ਾਲੀ ਲਹਿਰ ਨੂੰ ਜਨਮ ਦਿੱਤਾ। ਉਨ੍ਹਾਂ ਨੇ ਪੀੜ੍ਹੀਆਂ ਨੂੰ ਧਰਮ, ਸਦਭਾਵਨਾ ਅਤੇ ਸਮੂਹਿਕ ਉੱਨਤੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਮਤੁਆ ਸੱਭਿਆਚਾਰ ਦੀਆਂ ਖ਼ੁਸ਼ਹਾਲ ਅਤੇ ਜੀਵਿਤ ਪਰੰਪਰਾਵਾਂ ਡੂੰਘੀ ਅਧਿਆਤਮਿਕ ਤਾਕਤ ਅਤੇ ਸਮਾਨਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ। ਇਹ ਸਾਡੇ ਰਾਸ਼ਟਰ ਦੇ ਸਮਾਜਿਕ ਤਾਣੇ-ਬਾਣੇ ਨੂੰ ਮਹੱਤਵਪੂਰਨ ਤੌਰ ’ਤੇ ਖ਼ੁਸ਼ਹਾਲ ਬਣਾਉਂਦੀਆਂ ਹਨ। ਪਿਛਲੇ ਇੱਕ ਦਹਾਕੇ ਤੋਂ ਸਾਡੀ ਸਰਕਾਰ ਮਤੁਆ ਭਾਈਚਾਰੇ ਦੀ ਭਲਾਈ, ਸਸ਼ਕਤੀਕਰਨ ਅਤੇ ਮਾਣ-ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਰਹੀ ਹੈ।

“মতুয়া ধর্মমেলায় আগত সমস্ত ভক্ত এবং অংশগ্রহণকারীদের জানাই আমার আন্তরিক শুভেচ্ছা ও অভিনন্দন।

এই বিশেষ তিথিটি পূর্ণ ব্রহ্ম শ্রী শ্রী হরিচাঁদ ঠাকুরজির জয়ন্তীর সঙ্গে যুক্ত। আমি তাঁকে আমার সশ্রদ্ধ প্রণাম নিবেদন করছি। তাঁর আদর্শ এবং শিক্ষা আজও অগণিত মানুষকে শক্তি ও আশার আলো দিয়ে চলেছে এবং সম্মান, সাম্য ও ভক্তির এক শক্তিশালী আন্দোলনের জন্ম ঘটিয়েছে। তিনি প্রজন্ম থেকে প্রজন্মান্তরকে ন্যায়ের পথ, সম্প্রীতি এবং সমষ্টিগত উন্নয়নের পথে চলার অনুপ্রেরণা জুগিয়েছেন।

মতুয়া সংস্কৃতির এই সমৃদ্ধ এবং প্রাণবন্ত ঐতিহ্য এক গভীর আধ্যাত্মিক শক্তি এবং সাম্যের প্রতি অটুট অঙ্গীকারকে প্রতিফলিত করে। এটি আমাদের দেশের সামাজিক কাঠামোকে উল্লেখযোগ্যভাবে সমৃদ্ধ করেছে। গত এক দশকে, আমাদের সরকার মতুয়া সম্প্রদায়ের কল্যাণ, ক্ষমতায়ন এবং মর্যাদার প্রতি সম্পূর্ণ দায়বদ্ধ থেকে কাজ করে চলেছে।”

****

ਐੱਮਜੇਪੀਐੱਸ/ਵੀਜੇ


(Release ID: 2240605) ਵਿਜ਼ੀਟਰ ਕਾਊਂਟਰ : 5