ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਵਿੱਚ ਆਪਣੇ ਭਾਸ਼ਣ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ

प्रविष्टि तिथि: 15 MAR 2026 9:00AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ 18,000 ਕਰੋੜ ਰੁਪਏ ਤੋਂ ਵੱਧ ਦੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਸਮਾਰੋਹਾਂ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਇਕੱਠ ਨੂੰ ਸੰਬੋਧਨ ਕਰਦੇ ਹੋਏ  ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਅਤੇ ਪੂਰਬੀ ਭਾਰਤ ਲਈ ਵਿਕਾਸ ਦਾ ਇੱਕ ਨਵਾਂ ਅਧਿਆਇ ਲਿਖਿਆ ਜਾ ਰਿਹਾ ਹੈ।

ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ:

"ਦੇਸ਼ ਭਰ ਵਿੱਚ ਰੇਲਵੇ ਨੂੰ ਆਧੁਨਿਕ ਬਣਾਉਣ ਲਈ ਸਾਡੇ ਅਭਿਆਨ ਵਿੱਚ ਪੱਛਮੀ ਬੰਗਾਲ ਪਿੱਛੇ ਨਾ ਰਹੇ, ਇਸ ਲਈ ਅਸੀਂ ਇੱਥੇ ਵੀ ਰੇਲਵੇ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕਰ ਰਹੇ ਹਾਂ। ਛੇ ਅੰਮ੍ਰਿਤ ਭਾਰਤ ਸਟੇਸ਼ਨਾਂ ਦੇ ਉਦਘਾਟਨ ਅਤੇ ਪੁਰੂਲਿਆ - ਆਨੰਦ ਵਿਹਾਰ ਟਰਮੀਨਲ ਵਿਚਕਾਰ ਨਵੀਂ ਐਕਸਪ੍ਰੈੱਸ ਟ੍ਰੇਨ ਦੀ ਸ਼ੁਰੂਆਤ ਵੀ ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਹੈ।"

"ਕੋਲਕਾਤਾ ਵਿੱਚ ਅੱਜ ਬੰਦਰਗਾਹ ਬੁਨਿਆਦੀ ਢਾਂਚੇ ਨਾਲ ਜੁੜੇ ਜਿਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਉਦਘਾਟਨ ਕੀਤਾ ਗਿਆ, ਉਨ੍ਹਾਂ ਨਾਲ ਨਾ ਸਿਰਫ ਕਾਰਗੋ ਸੰਚਾਲਨ ਤੇਜ਼ ਹੋਵੇਗਾ, ਸਗੋਂ ਬੰਦਰਗਾਹ ਦੀ ਸਮਰੱਥਾ ਵਧਣ ਨਾਲ ਹੀ ਵਪਾਰ ਦੇ ਲਈ ਵੀ ਨਵੀਆਂ ਸਹੂਲਤਾਂ ਤਿਆਰ ਹੋਣਗੀਆਂ।"

"ਕੋਲਕਾਤਾ ਦੇ ਵਿਕਾਸ ਪ੍ਰੋਗਰਾਮ ਨੂੰ ਲੈ ਕੇ ਪੱਛਮੀ ਬੰਗਾਲ ਦੇ ਲੋਕਾਂ ਦਾ ਉਤਸ਼ਾਹ ਹੈਰਾਨ ਕਰ ਦੇਣ ਵਾਲਾ ਹੈ।"

"ਕੋਲਕਾਤਾ ਦੇ ਵਿਕਾਸ ਪ੍ਰੋਗਰਾਮ ਨੂੰ ਲੈ ਕੇ ਪੱਛਮੀ ਬੰਗਾਲ ਦੇ ਲੋਕਾਂ ਦਾ ਉਤਸ਼ਾਹ ਹੈਰਾਨ ਕਰ ਦੇਣ ਵਾਲਾ ਹੈ।"

************

ਐੱਮਜੇਪੀਐੱਸ/ਵੀਜੇ


(रिलीज़ आईडी: 2240608) आगंतुक पटल : 27
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Telugu , Kannada , Malayalam