ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੜੀਸਾ ਦੇ ਕਟਕ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ

प्रविष्टि तिथि: 16 MAR 2026 12:05PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਦੇ ਕਟਕ ਵਿਖੇ ਇੱਕ ਹਸਪਤਾਲ ਵਿੱਚ ਲੱਗੀ ਅੱਗ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ।

ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

"ਉੜੀਸਾ ਦੇ ਕਟਕ ਵਿਖੇ ਇੱਕ ਹਸਪਤਾਲ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।"

ਪੀਐੱਮਐੱਨਆਰਐੱਫ  ਤੋਂ  ਹਰੇਕ ਮ੍ਰਿਤਕ ਦੇ ਰਿਸ਼ਤੇਦਾਰ ਨੂੰ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ"

"ଓଡ଼ିଶାର କଟକରେ ଏକ ହସ୍ପିଟାଲରେ ଘଟିଥିବା ଦୁର୍ଘଟଣା ଗଭୀର ଯନ୍ତ୍ରଣାଦାୟକ। ଯେଉଁମାନେ ନିଜ ପ୍ରିୟଜନଙ୍କୁ ହରାଇଛନ୍ତି ସେମାନଙ୍କ ପ୍ରତି ସମବେଦନା। ଆହତମାନଙ୍କ ଆଶୁ ଆରୋଗ୍ୟ ପାଇଁ ମୁଁ ପ୍ରାର୍ଥନା କରୁଛି।

ପ୍ରତ୍ୟେକ ମୃତକଙ୍କ ନିକଟ ସମ୍ପର୍କୀୟଙ୍କୁ ପିଏମଏନଆରଏଫରୁ ୨ ଲକ୍ଷ ଟଙ୍କାର ଅନୁକମ୍ପାମୂଳକ ସହାୟତା ପ୍ରଦାନ କରାଯିବ । ଆହତମାନଙ୍କୁ ୫୦,୦୦୦ ଟଙ୍କା ଦିଆଯିବ: ପ୍ରଧାନମନ୍ତ୍ରୀ @narendramodi"

************

ਐੱਮਜੇਪੀਐੱਸ/ਵੀਜੇ


(रिलीज़ आईडी: 2240639) आगंतुक पटल : 30
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Bengali-TR , Manipuri , Gujarati , Odia , Tamil , Telugu , Kannada , Malayalam