ਰਾਸ਼ਟਰਪਤੀ ਸਕੱਤਰੇਤ
ਸਰਬੀਆ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ
Posted On:
19 FEB 2026 6:58PM by PIB Chandigarh
ਸਰਬੀਆ ਦੇ ਰਾਸ਼ਟਰਪਤੀ ਮਹਾਮਹਿਮ ਅਲੇਕਜੇਂਡਰ ਵੁਸਿਕ ਨੇ ਅੱਜ (19 ਫਰਵਰੀ, 2026) ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਵੁਸਿਕ ਦਾ ਸਵਾਗਤ ਕਰਦੇ ਹੋਏ ਜੂਨ, 2023 ਵਿੱਚ ਸਰਬੀਆ ਦੀ ਆਪਣੀ ਫੇਰੀ ਨੂੰ ਸਨੇਹ ਨਾਲ ਯਾਦ ਕੀਤਾ। ਉਨ੍ਹਾਂ ਨੇ ਉਸ ਮੌਕੇ ’ਤੇ ਉਨ੍ਹਾਂ ਨੂੰ ਦਿੱਤੀ ਗਈ ਨਿੱਘੀ ਮਹਿਮਾਨ-ਨਿਵਾਜ਼ੀ ਲਈ ਰਾਸ਼ਟਰਪਤੀ ਵੁਸਿਕ ਅਤੇ ਸਰਬੀਆ ਸਰਕਾਰ ਦਾ ਧੰਨਵਾਦ ਕੀਤਾ।

ਰਾਸ਼ਟਰਪਤੀ ਨੇ ਕਿਹਾ ਕਿ ਗੁੱਟ-ਨਿਰਲੇਪ ਅੰਦੋਲਨ ਦੇ ਸਹਿ-ਸੰਸਥਾਪਕ ਹੋਣ ਤੋਂ ਲੈ ਕੇ ਵਰਤਮਾਨ ਵਿੱਚ ਗਲੋਬਲ ਸਾਊਥ ਵਿੱਚ ਭਾਈਵਾਲ ਹੋਣ ਤੱਕ ਭਾਰਤ ਅਤੇ ਸਰਬੀਆ ਵਿਚਾਲੇ ਇੱਕ ਵਿਸ਼ੇਸ਼ ਅਤੇ ਇਤਿਹਾਸਕ ਰਿਸ਼ਤਾ ਰਿਹਾ ਹੈ। ਦੋਵਾਂ ਦੇਸ਼ਾਂ ਦੀ ਗਲੋਬਲ ਸਾਊਥ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਹੈ।
ਆਰਟੀਫੀਸ਼ੀਅਲ ਇੰਟੈਲੀਜੈਂਸ ਲਈ ਦੋਵੇਂ ਦੇਸ਼ ਯਾਨੀ ਭਾਰਤ ਅਤੇ ਸਰਬੀਆ ਦੀਆਂ ਤਾਕਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਇਹ ਇੱਕ ਅਜਿਹਾ ਖੇਤਰ ਹੈ, ਜਿੱਥੇ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੀਆਂ ਵਿਸ਼ਾਲ ਸੰਭਾਵਨਾਵਾਂ ਹਨ। ਰਾਸ਼ਟਰਪਤੀ ਨੇ ਕਿਹਾ ਕਿ ਸੂਚਨਾ ਤਕਨਾਲੋਜੀ, ਨਿਰਮਾਣ, ਖੇਤੀਬਾੜੀ, ਬਾਇਓਟੈਕਨਾਲੋਜੀ, ਫਾਰਮਾਸਿਊਟੀਕਲ, ਸੈਰ-ਸਪਾਟਾ ਅਤੇ ਸਿੱਖਿਆ ਵਰਗੇ ਖੇਤਰ ਆਉਣ ਵਾਲੇ ਸਾਲਾਂ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਸਹਿਯੋਗ ਦੇ ਮੁੱਖ ਥੰਮ੍ਹ ਬਣ ਸਕਦੇ ਹਨ।

ਦੋਵੇਂ ਰਾਸ਼ਟਰ ਮੁਖੀਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟ ਕੀਤੀ ਕਿ ਭਾਰਤ ਅਤੇ ਸਰਬੀਆ ਵਿਚਕਾਰ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਵਿਸ਼ਾਲ ਸੰਭਾਵਨਾਵਾਂ ਹਨ। ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਪਸੀ ਲਾਭ ਅਤੇ ਸਾਂਝੀ ਖੁਸ਼ਹਾਲੀ ਲਈ ਨਿਰੰਤਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
************
ਐੱਮਜੇਪੀਐੱਸ/ਐੱਸਆਰ
(Release ID: 2240818)
ਵਿਜ਼ੀਟਰ ਕਾਊਂਟਰ : 28