ਰਾਸ਼ਟਰਪਤੀ ਸਕੱਤਰੇਤ
ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਨੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ
प्रविष्टि तिथि:
19 FEB 2026 7:03PM by PIB Chandigarh
ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੀਟਰ ਪੇਲੇਗ੍ਰਿਨੀ ਨੇ ਅੱਜ (19 ਫਰਵਰੀ, 2026) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਪੇਲੇਗ੍ਰਿਨੀ ਦਾ ਸਵਾਗਤ ਕਰਦੇ ਹੋਏ ਰਾਸ਼ਟਰਪਤੀ ਨੇ ਪਿਛਲੇ ਸਾਲ ਸਲੋਵਾਕ ਗਣਰਾਜ ਦੀ ਆਪਣੀ ਸਰਕਾਰੀ ਫੇਰੀ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉੱਥੇ ਉਨ੍ਹਾਂ ਦੇ ਨਿੱਘੇ ਸਵਾਗਤ ਅਤੇ ਮਹਿਮਾਨ ਨਿਵਾਜ਼ੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਰਾਸ਼ਟਰਪਤੀ ਨੇ ‘ਏਆਈ ਇੰਪੈਕਟ ਸਮਿਟ’ ਵਿੱਚ ਹਿੱਸਾ ਲੈਣ ਲਈ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਭਾਰਤ ਅਤੇ ਦੁਨੀਆ ਲਈ ਇੱਕ ਫੈਸਲਾਕੁੰਨ ਪਲ ਹੈ। ਇਹ ਸਿਖ਼ਰ ਸੰਮੇਲਨ "ਲੋਕ, ਗ੍ਰਹਿ ਅਤੇ ਪ੍ਰਗਤੀ" ਦੇ ਸਿਧਾਂਤਾਂ ‘ਤੇ ਅਧਾਰਤ ਹੈ ਅਤੇ ਇੱਕ ਅਜਿਹੇ ਭਵਿੱਖ ਦੀ ਕਲਪਨਾ ਕਰਦਾ ਹੈ, ਜਿੱਥੇ ਏਆਈ ਮਨੁੱਖਤਾ ਨੂੰ ਅੱਗੇ ਵਧਾਏ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰੇ ।
ਰਾਸ਼ਟਰਪਤੀ ਨੇ ਕਿਹਾ ਕਿ ਭਾਰਤ "ਸਾਂਝੇ ਭਲੇ ਲਈ ਤਕਨਾਲੋਜੀ" ਦੇ ਸਿਧਾਂਤ ’ਤੇ ਕੰਮ ਕਰ ਰਿਹਾ ਹੈ ਅਤੇ ਇਸੇ ਤਰਜ਼ ’ਤੇ ਇਹ ਸਿਖ਼ਰ ਸੰਮੇਲਨ ਆਯੋਜਿਤ ਕੀਤਾ ਗਿਆ ਹੈ, ਜਿਸਦਾ ਮੁੱਖ ਉਦੇਸ਼ ਏਆਈ ਨੂੰ ਸਾਰਿਆਂ ਲਈ ਪਹੁੰਚਯੋਗ ਅਤੇ ਲਾਭਦਾਇਕ ਬਣਾਉਣਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਏਆਈ ਅਤੇ ਡਿਜੀਟਲ ਤਕਨਾਲੋਜੀਆਂ ਦੇ ਖੇਤਰ ਵਿੱਚ ਭਾਰਤ-ਸਲੋਵਾਕੀਆ ਸਹਿਯੋਗ ਦੁਨੀਆ ਨੂੰ ਬਹੁਤ ਕੁਝ ਦੇ ਸਕਦਾ ਹੈ।

ਰਾਸ਼ਟਰਪਤੀ ਨੇ ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਉੱਚ-ਪੱਧਰੀ ਸ਼ਮੂਲੀਅਤ ਅਤੇ ਵੱਖ- ਵੱਖ ਖੇਤਰਾਂ ਵਿੱਚ ਸਹਿਯੋਗ ਨਾਲ ਭਾਰਤ-ਸਲੋਵਾਕ ਗਣਰਾਜ ਦੇ ਦੁਵੱਲੇ ਸਬੰਧਾਂ ਵਿੱਚ ਮਜ਼ਬੂਤੀ ਆਈ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਿਛਲੇ ਕੁਝ ਸਾਲਾਂ ਵਿੱਚ ਵਪਾਰ, ਨਿਵੇਸ਼, ਵਿਗਿਆਨ ਅਤੇ ਤਕਨਾਲੋਜੀ, ਰੱਖਿਆ ਸਹਿਯੋਗ ਅਤੇ ਲੋਕਾਂ ਵਿਚਾਲੇ ਸਬੰਧਾਂ ਵਿੱਚ ਸਾਡੀ ਭਾਈਵਾਲੀ ਦਾ ਲਗਾਤਾਰ ਵਾਧਾ ਹੋਇਆ ਹੈ।
ਦੋਵਾਂ ਨੇਤਾਵਾਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟ ਕੀਤੀ ਕਿ ਇਹ ਦੌਰਾ ਭਾਰਤ ਅਤੇ ਸਲੋਵਾਕ ਗਣਰਾਜ ਵਿਚਕਾਰ ਵਧ ਰਹੀ ਦੁਵੱਲੀ ਭਾਈਵਾਲੀ ਨੂੰ ਹੁਲਾਰਾ ਦੇਵੇਗਾ ਅਤੇ ਇਸ ਵਿੱਚ ਡਿਜੀਟਲ ਸਹਿਯੋਗ ਸਣੇ ਨਵੇਂ ਪਹਿਲੂ ਜੋੜੇਗਾ ।
*********
ਐੱਮਜੇਪੀਐੱਸ/ਐੱਸਆਰ
(रिलीज़ आईडी: 2240819)
आगंतुक पटल : 45