ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਚੁਣੌਤੀਆਂ ’ਤੇ ਕਾਬੂ ਪਾਉਣ ਲਈ ਹਿੰਮਤ ਅਤੇ ਇੱਛਾ ਸ਼ਕਤੀ ਦੀ ਤਾਕਤ ਨਾਲ ਭਰਪੂਰ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


प्रविष्टि तिथि: 17 MAR 2026 8:41AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਜੀਵਨ ਦੀਆਂ ਸਭ ਤੋਂ ਔਖੀਆਂ ਰੁਕਾਵਟਾਂ ਨੂੰ  ਦੂਰ ਕਰਨ ਵਿੱਚ ਆਤਮ-ਵਿਸ਼ਵਾਸ ਅਤੇ ਅੰਦਰੂਨੀ ਤਾਕਤ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ  ਕਿ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਨਾਲ ਭਰੇ ਵਿਅਕਤੀ ਲਈ ਜ਼ਿੰਦਗੀ ਵਿੱਚ ਕੁਝ ਵੀ ਅਸੰਭਵ ਨਹੀਂ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅਸੀਂ ਇੱਛਾ ਸ਼ਕਤੀ ਅਤੇ ਆਤਮ-ਵਿਸ਼ਵਾਸ ਦੇ ਬਲ ’ਤੇ ਸਭ ਤੋਂ ਔਖੀਆਂ ਚੁਣੌਤੀਆਂ ’ਤੇ  ਜਿੱਤ ਹਾਸਲ ਕਰ ਸਕਦੇ ਹਾਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

" ਜੋ ਵਿਅਕਤੀ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਨਾਲ ਭਰਿਆ ਹੋਵੇ ਉਸ ਲਈ ਜ਼ਿੰਦਗੀ ਵਿੱਚ ਕੁਝ ਵੀ ਅਸੰਭਵ ਨਹੀਂ ਹੈ। ਆਤਮਵਿਸ਼ਵਾਸ ਅਤੇ ਇੱਛਾ ਸ਼ਕਤੀ ਦੇ ਬਲ ਤੇ ਅਸੀਂ ਔਖੀਆਂ ਤੋਂ ਔਖੀਆਂ ਚੁਣੌਤੀਆਂ ਨੂੰ ਵੀ ਪਾਰ ਕਰ ਸਕਦੇ ਹਾਂ।"

एकोऽपि सिंहः साहस्रं यूथं मथ्नाति दन्तिनाम् ।
तस्मात् सिंहमिवोदारमात्मानं वीक्ष्य सम्पतेत्॥"

ਜਿਸ ਤਰ੍ਹਾਂ ਇੱਕ ਸ਼ੇਰ ਵਿੱਚ ਹਜ਼ਾਰਾਂ ਹਾਥੀਆਂ ਨੂੰ ਹਰਾਉਣ ਦੀ ਤਾਕਤ ਹੁੰਦੀ ਹੈ, ਉਸੇ ਤਰ੍ਹਾਂ ਇੱਕ ਵਿਅਕਤੀ ਨੂੰ ਸ਼ੇਰ ਵਾਂਗ ਨਿਡਰਤਾ, ਹਿੰਮਤ, ਆਤਮਵਿਸ਼ਵਾਸ ਅਤੇ ਅੰਦਰੂਨੀ ਤਾਕਤ ਨਾਲ ਨੇਕ ਕਾਰਜ ਵਿੱਚ ਜੁੜਿਆ ਹੋਣਾ ਚਾਹੀਦਾ ਹੈ । 

****

ਐੱਮਜੇਪੀਐੱਸ/ਪੀਆਰਕੇ


(रिलीज़ आईडी: 2241125) आगंतुक पटल : 40
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Manipuri , Assamese , Gujarati , Odia , Tamil , Telugu , Kannada , Malayalam