ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ -ਨੇ ਉੱਤਰਾਖੰਡ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਹਰਿਦੁਆਰ ਵਿੱਚ 1,132 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਲੋਕ ਭਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
ਉੱਤਰਾਖੰਡ ਵਿੱਚ ਸਾਡੀ ਪਾਰਟੀ ਦੀ ਸਰਕਾਰ ਦੇ ਨੌਂ ਸਾਲ ਵਿਕਾਸ ਦਾ ਸੁਨਹਿਰੀ ਦੌਰ ਰਿਹਾ ਹੈ
ਉੱਤਰਾਖੰਡ ਦੇ 1,900 ਨੌਜਵਾਨਾਂ ਨੂੰ ਅੱਜ ਬਿਨਾ ਕਿਸੇ ਖਰਚੀ ਜਾਂ ਪਰਚੀ ਦੇ ਪਾਰਦਰਸ਼ੀ ਢੰਗ ਨਾਲ ਪੁਲਿਸ ਕਾਂਸਟੇਬਲ ਦੀਆਂ ਨੌਕਰੀਆਂ ਪ੍ਰਦਾਨ ਕਰਕੇ ਉਤਰਾਖੰਡ ਸਰਕਾਰ ਨੇ ਚੰਗੇ ਸ਼ਾਸਨ ਦੀ ਉਦਾਹਰਣ ਦਿੱਤੀ ਹੈ
ਮੋਦੀ ਸਰਕਾਰ ਦੇ ਸੀਏਏ ਕਾਨੂੰਨ ਨੇ ਅੱਜ ਉੱਤਰਾਖੰਡ ਵਿੱਚ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਆਏ 162 ਲੋਕਾਂ ਨੂੰ ਨਾਗਰਿਕਤਾ ਦਿੱਤੀ ਹੈ, ਇਹ ਧਾਰਮਿਕ ਅੱਤਿਆਚਾਰ ਦਾ ਸਾਹਮਣਾ ਕਰਨ ਵਾਲੇ ਹਰ ਸ਼ਰਨਾਰਥੀ ਨੂੰ ਨਾਗਰਿਕਤਾ ਦੇਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ
ਵਿਰੋਧੀ ਧਿਰ ਦੇ ਨੇਤਾ ਜਿੰਨਾ ਮਰਜ਼ੀ ਵਿਰੋਧ ਕਰ ਸਕਦੇ ਹਨ ਕਰ ਲੈਣ, ਪਰ ਅਸੀਂ ਧਾਰਮਿਕ ਤੌਰ 'ਤੇ ਪ੍ਰਤਾੜਿਤ ਕੀਤੇ ਗਏ ਘੱਟ ਗਿਣਤੀ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇ ਕੇ ਰਹਾਂਗੇ
ਕੇਦਾਰਨਾਥ ਤੋਂ ਲੈ ਕੇ ਕੰਨਿਆਕੁਮਾਰੀ ਤੱਕ, ਅਸੀਂ ਹਰ ਘੁਸਪੈਠੀਏ ਦੀ ਪਛਾਣ ਕਰਾਂਗੇ ਅਤੇ ਭਾਰਤ ਤੋਂ ਇੱਕ-ਇੱਕ ਨੂੰ ਚੁਣ-ਚੁਣ ਕੇ ਕੱਢਾਂਗੇ
ਉੱਤਰਾਖੰਡ ਵਿੱਚ ਸਾਡੀ ਸਰਕਾਰ ਨੇ 10,000 ਤੋਂ ਵੱਧ ਘੁਸਪੈਠੀਆਂ ਦੁਆਰਾ ਕੀਤੇ ਗਏ ਕਬਜ਼ੇ ਹਟਾ ਦਿੱਤੇ ਹਨ ਅਤੇ ਵਿਰੋਧੀ ਪਾਰਟੀ ਨੇ ਆਪਣੀ ਸਾਰੀ ਊਰਜਾ ਘੁਸਪੈਠੀਆਂ ਨੂੰ ਸੁਰੱਖਿਆ ਦੇਣ ਵਿੱਚ ਲਗਾਈ ਹੋਈ ਹੈ
ਯੂਜੀਸੀ ਡੈਮੋਗ੍ਰਾਫਿਕ ਚੇਂਜ ਦੀ ਰੋਕਥਾਮ ਵਿੱਚ ਵੀ ਕਾਰਗਰ ਸਿੱਧ ਹੋਵੇਗਾ, ਮੋਦੀ ਸਰਕਾਰ ਦੁਆਰਾ ਲਿਆਂਦਾ ਗਿਆ ਹਾਈ ਪਾਵਰ ਡੈਮੋਗ੍ਰਾਫੀ ਮਿਸ਼ਨ ਜਲਦੀ ਹੀ ਆਪਣਾ ਕੰਮ ਸ਼ੁਰੂ ਕਰੇਗਾ
ਵੋਟਰ ਸੂਚੀਆਂ ਨੂੰ ਸ਼ੁੱਧ ਬਣਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਇਲੈਕਸ਼ਨ ਕਮਿਸ਼ਨ ਆਫ ਇੰਡੀਆ SIR ਕਰ ਰਿਹਾ ਹੈ, ਜਿਸ ਦਾ ਸਾਡੀ ਪਾਰਟੀ ਦੁਆਰਾ ਜ਼ੋਰਦਾਰ ਸਮਰਥਨ ਕਰ ਰਹੀ ਹੈ
ਵਿਰੋਧੀ ਪਾਰਟੀ ਦੀ ਸਰਕਾਰ ਨੇ 2004 ਅਤੇ 2014 ਵਿਚਕਾਰ ਉੱਤਰਾਖੰਡ ਨੂੰ ਸਿਰਫ਼ 54,000 ਕਰੋੜ ਰੁਪਏ ਦਿੱਤੇ ਸਨ, ਜਦਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2014 ਅਤੇ 2024 ਵਿਚਕਾਰ ਰਾਜ ਨੂੰ 1.87 ਲੱਖ ਕਰੋੜ ਰੁਪਏ ਦਿੱਤੇ
Posted On:
07 MAR 2026 6:07PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਉੱਤਰਾਖੰਡ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਹਰਿਦੁਆਰ ਵਿੱਚ 1,132 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਲੋਕ ਭਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ, ਕੇਂਦਰੀ ਮੰਤਰੀ ਸ਼੍ਰੀ ਅਜੈ ਟਮਟਾ ਅਤੇ ਕਈ ਹੋਰ ਪਤਵੰਤੇ ਮੌਜੂਦ ਸਨ।
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਵਾਲੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਨਾਲ ਰਾਜ ਵਿੱਚ ਸਾਡੀ ਪਾਰਟੀ ਦੀ ਸਰਕਾਰ ਦੇ ਨੌਂ ਸਾਲ ਵੀ ਪੂਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਦੇਵਭੂਮੀ ਉੱਤਰਾਖੰਡ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀ ਸੀ। ਉੱਤਰਾਖੰਡ ਨੂੰ ਇੱਕ ਵੱਖਰਾ ਰਾਜ ਬਣਾ ਕੇ ਇਸ ਨੂੰ ਵੱਖਰੀ ਪਛਾਣ ਦਿਲਾਉਣ ਅਤੇ ਆਪਣੇ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਲਈ ਉੱਤਰਾਖੰਡ ਦੇ ਨੌਜਵਾਨ ਸਭ ਤੋਂ ਅੱਗੇ ਆਏ ਸਨ। ਸ਼੍ਰੀ ਸ਼ਾਹ ਨੇ ਕਿਹਾ ਕਿ ਉਸ ਸਮੇਂ ਜੋ ਪਾਰਟੀਆਂ ਹੁਣ ਵਿਰੋਧੀ ਧਿਰ ਵਿੱਚ ਹਨ, ਉਨ੍ਹਾਂ ਨੇ ਉੱਤਰਾਖੰਡ ਦੇ ਨੌਜਵਾਨਾਂ ਦਾ ਅਸਹਿ ਦਮਨ ਕੀਤਾ ਸੀ। ਬਹੁਤ ਸਾਰੇ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ ਅਤੇ ਕਈਆਂ ਨੇ ਅੰਤਿਮ ਕੁਰਬਾਨੀ ਦਿੱਤੀ ਸੀ। ਰਾਮਪੁਰ ਤਿਰਾਹਾ ਦੀ ਗੋਲੀਬਾਰੀ ਦੀ ਘਟਨਾ ਨੂੰ ਉੱਤਰਾਖੰਡ ਦੇ ਲੋਕ ਅਜੇ ਵੀ ਨਹੀਂ ਭੁੱਲੇ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਸਾਡੇ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਉੱਤਰਾਖੰਡ ਨੂੰ ਇੱਕ ਵੱਖਰਾ ਰਾਜ ਬਣਾਉਣ ਦਾ ਕੰਮ ਕੀਤਾ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਉੱਤਰਾਖੰਡ ਨੂੰ ਇੱਕ ਵੱਖਰਾ ਰਾਜ ਬਣਾਇਆ ਗਿਆ ਸੀ, ਤਾਂ ਵਿਰੋਧੀ ਧਿਰ ਦੇ ਨੇਤਾ ਕਹਿੰਦੇ ਸਨ ਕਿ ਛੋਟੇ ਰਾਜ ਕਿਵੇਂ ਬਚਣਗੇ ਅਤੇ ਉਨ੍ਹਾਂ ਦੀ ਅਰਥਵਿਵਸਥਾ ਕਿਵੇਂ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਅਟਲ ਜੀ ਨੇ ਤਿੰਨ ਛੋਟੇ ਰਾਜ - ਉੱਤਰਾਖੰਡ, ਛੱਤੀਸਗੜ੍ਹ ਅਤੇ ਝਾਰਖੰਡ - ਬਣਾਏ ਅਤੇ ਅੱਜ ਤਿੰਨੇ ਰਾਜ ਵਿਕਾਸ ਦੀ ਰਾਹ 'ਤੇ ਅੱਗੇ ਵਧ ਚੁੱਕੇ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਉੱਤਰਾਖੰਡ ਅਟਲ ਜੀ ਦੇ ਸਮੇਂ ਵਿੱਚ ਬਣਾਇਆ ਗਿਆ ਸੀ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਹੁਣ ਇਸ ਨੂੰ ਆਕਾਰ ਦੇਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਵਰ੍ਹੇ ਉੱਤਰਾਖੰਡ ਲਈ ਵਿਕਾਸ ਦੇ ਨੌਂ ਸੁਨਹਿਰੀ ਸਾਲ ਰਹੇ ਹਨ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪਿਛਲੇ ਚਾਰ ਵਰ੍ਹਿਆਂ ਵਿੱਚ, ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਰਾਜ ਦੀ ਹਰੇਕ ਸਮੱਸਿਆ ਨੂੰ ਯੋਜਨਾਬੱਧ ਢੰਗ ਨਾਲ ਹੱਲ ਕਰਨ ਲਈ ਰਚਨਾਤਮਕ ਯਤਨ ਕੀਤੇ ਹਨ। ਨਤੀਜੇ ਵਜੋਂ, ਅੱਜ ਉੱਤਰਾਖੰਡ ਵਿਕਾਸ ਦੇ ਰਾਹ 'ਤੇ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ 1,130 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਲੋਕ ਭਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਨਵੀਂ ਨਿਆਂ ਸੰਹਿਤਾ 'ਤੇ ਇੱਕ ਪ੍ਰਦਰਸ਼ਨੀ ਵੀ ਆਯੋਜਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ, ਅੰਗਰੇਜ਼ਾਂ ਦੁਆਰਾ ਬਣਾਏ ਗਏ 150 ਸਾਲ ਪੁਰਾਣੇ ਕਾਨੂੰਨਾਂ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਨਵੀਂ ਨਿਆਂ ਸੰਹਿਤਾ ਲਾਗੂ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਨਵੇਂ ਕਾਨੂੰਨ 2028 ਤੱਕ ਪੂਰੀ ਤਰ੍ਹਾਂ ਲਾਗੂ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ, ਐੱਫਆਈਆਰ ਦਰਜ ਕਰਨ ਤੋਂ ਲੈ ਕੇ ਭਾਰਤ ਦੀ ਸੁਪਰੀਮ ਕੋਰਟ ਵਿੱਚ ਕਾਰਵਾਈ ਤੱਕ ਦੀ ਪੂਰੀ ਨਿਆਂਇਕ ਪ੍ਰਕਿਰਿਆ ਤਿੰਨ ਵਰ੍ਹਿਆਂ ਦੇ ਅੰਦਰ ਪੂਰੀ ਹੋ ਜਾਵੇਗੀ, ਜਿਸ ਨਾਲ ਸਮੇਂ ਸਿਰ ਨਿਆਂ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਆਧੁਨਿਕ ਅਤੇ ਸਭ ਤੋਂ ਵਿਗਿਆਨਿਕ ਅਪਰਾਧਿਕ ਕੋਡਸ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਉੱਤਰਾਖੰਡ ਵਿੱਚ 1,900 ਨੌਜਵਾਨਾਂ ਨੂੰ ਪੁਲਿਸ ਕਾਂਸਟੇਬਲ ਵਜੋਂ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਨੇ ਇਨ੍ਹਾਂ ਨੌਜਵਾਨਾਂ ਨੂੰ ਪੁੱਛਿਆ ਕਿ ਜੇਕਰ ਵਿਰੋਧੀ ਪਾਰਟੀ ਸੱਤਾ ਵਿੱਚ ਹੁੰਦੀ ਤਾਂ ਕੀ ਉਹ ਇਹ ਨੌਕਰੀਆਂ ਪ੍ਰਾਪਤ ਕਰ ਸਕਦੇ ਸਨ। ਸ਼੍ਰੀ ਸ਼ਾਹ ਨੇ ਕਿਹਾ ਕਿ ਜੇਕਰ ਵਿਰੋਧੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਹੁੰਦੀ, ਤਾਂ ਨੌਕਰੀ ਪ੍ਰਾਪਤ ਕਰਨ ਲਈ "ਪਰਚੀ" (ਸਿਫਾਰਸ਼) ਅਤੇ "ਖਰਚੀ" (ਪੈਸੇ) ਦੋਵਾਂ ਦੀ ਲੋੜ ਹੁੰਦੀ। ਪਰ ਹੁਣ, ਇਨ੍ਹਾਂ ਦੋਵਾਂ ਦੀ ਲੋੜ ਨਹੀਂ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਅੱਜ ਪਹਾੜਾਂ ਵਿੱਚ ਰਹਿਣ ਵਾਲੀ ਇੱਕ ਬਜ਼ੁਰਗ ਮਾਂ ਦਾ ਪੁੱਤਰ ਨੌਕਰੀ ਲੈ ਕੇ ਘਰ ਵਾਪਸ ਆਉਣ ਦੇ ਯੋਗ ਹੈ ਅਤੇ ਉਹ ਵੀ ਬਿਨਾ ਕਿਸੇ ਸਿਫਾਰਸ਼ ਦੇ। ਉਨ੍ਹਾਂ ਕਿਹਾ ਕਿ ਇਹੀ ਚੰਗੇ ਸ਼ਾਸਨ ਦਾ ਅਸਲ ਅਰਥ ਹੈ। ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਰਾਜ ਸਰਕਾਰ ਦੁਆਰਾ ਲਾਗੂ ਕੀਤੇ ਗਏ ਧੋਖਾਧੜੀ ਵਿਰੋਧੀ ਕਾਨੂੰਨ ਨੇ ਰੁਜ਼ਗਾਰ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ ਲਿਆਉਣ ਵਿੱਚ ਮਦਦ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਆਏ 162 ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਪੇਸ਼ ਕੀਤਾ ਸੀ, ਤਾਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੰਸਦ ਵਿੱਚ ਬਹੁਤ ਹੰਗਾਮਾ ਕੀਤਾ ਸੀ। ਸ਼੍ਰੀ ਸ਼ਾਹ ਨੇ ਕਿਹਾ ਕਿ ਉਹ ਅੱਜ ਫਿਰ ਤੋਂ ਕਹਿਣਾ ਚਾਹੁੰਦੇ ਹਨ ਕਿ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਆਏ ਹਿੰਦੂ, ਸਿੱਖ, ਬੋਧੀ ਅਤੇ ਜੈਨ ਸ਼ਰਨਾਰਥੀਆਂ ਦਾ ਇਸ ਦੇਸ਼ 'ਤੇ ਓਨਾ ਹੀ ਹੱਕ ਹੈ ਜਿੰਨਾ ਇਸ ਦੇਸ਼ ਦੇ ਨਾਗਰਿਕਾਂ ਦਾ ਹੈ। ਉਨ੍ਹਾਂ ਕਿਹਾ ਕਿ ਤੁਸ਼ਟੀਕਰਣ ਦੀ ਰਾਜਨੀਤੀ ਕਾਰਨ, ਇਹ ਸ਼ਰਨਾਰਥੀ ਆਜ਼ਾਦੀ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਨਾਗਰਿਕਤਾ ਤੋਂ ਵਾਂਝੇ ਰਹੇ। ਉਨ੍ਹਾਂ ਕਿਹਾ ਕਿ ਕਈ ਮੁਸ਼ਕਲਾਂ ਝੱਲਣ ਤੋਂ ਬਾਅਦ, ਉਹ ਸ਼ਰਨ ਲੈਣ ਲਈ ਸ਼ਰਨਾਰਥੀ ਵਜੋਂ ਭਾਰਤ ਆਏ ਸਨ। ਗ੍ਰਹਿ ਮੰਤਰੀ ਨੇ ਪੁੱਛਿਆ ਕਿ ਕੀ ਭਾਰਤ ਨੂੰ ਉਨ੍ਹਾਂ ਲੋਕਾਂ ਨੂੰ ਨਾਗਰਿਕਤਾ ਨਹੀਂ ਦੇਣੀ ਚਾਹੀਦੀ ਜੋ ਇੱਥੇ ਆਪਣੇ ਧਰਮ ਅਤੇ ਆਪਣੇ ਪਰਿਵਾਰਾਂ ਦੀਆਂ ਔਰਤਾਂ ਦੇ ਸਨਮਾਨ ਦੀ ਰੱਖਿਆ ਲਈ ਆਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਇਸ ਦਾ ਜਿੰਨਾ ਮਰਜ਼ੀ ਵਿਰੋਧ ਕਰ ਸਕਦੇ ਹਨ, ਪਰ ਸਰਕਾਰ ਇਨ੍ਹਾਂ ਸ਼ਰਨਾਰਥੀਆਂ ਨੂੰ ਨਾਗਰਿਕਤਾ ਜ਼ਰੂਰ ਦੇਵੇਗੀ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ, ਸ਼੍ਰੀ ਨਰੇਂਦਰ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ - ਅਜਿਹਾ ਕੁਝ ਜੋ ਛੇ ਦਹਾਕਿਆਂ ਬਾਅਦ ਸੰਭਵ ਹੋਇਆ। ਫਿਰ 2024 ਵਿੱਚ ਹੀ, ਓਡੀਸ਼ਾ ਵਿੱਚ ਪਹਿਲੀ ਵਾਰ ਆਪਣੀ ਸਰਕਾਰ ਬਣਾਈ। ਹਰਿਆਣਾ ਵਿੱਚ, ਪਾਰਟੀ ਨੇ ਹੈਟ੍ਰਿਕ ਹਾਸਲ ਕੀਤੀ, ਅਤੇ ਮਹਾਰਾਸ਼ਟਰ ਵਿੱਚ ਵੀ ਇਸ ਨੇ ਲਗਾਤਾਰ ਤੀਜੀ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਫਿਰ 2025 ਵਿੱਚ, ਦਿੱਲੀ ਵਿੱਚ ਸੱਤਾਧਾਰੀ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ। ਬਿਹਾਰ ਵਿੱਚ, ਅਸੀਂ ਦੋ ਤਿਹਾਈ ਬਹੁਮਤ ਨਾਲ ਸਰਕਾਰ ਬਣਾਈ। ਕੇਰਲ ਦੇ ਤਿਰੂਵਨੰਤਪੁਰਮ ਵਿੱਚ ਪਹਿਲੀ ਵਾਰ, ਪਾਰਟੀ ਨੇ ਵੀ ਜਿੱਤ ਪ੍ਰਾਪਤ ਕੀਤੀ। ਅਸੀਂ ਮਹਾਰਾਸ਼ਟਰ ਵਿੱਚ ਵੀ ਦੁਬਾਰਾ ਜਿੱਤ ਪ੍ਰਾਪਤ ਕੀਤੀ। ਸ਼੍ਰੀ ਸ਼ਾਹ ਨੇ ਕਿਹਾ ਕਿ 2026 ਵਿੱਚ, ਪੱਛਮੀ ਬੰਗਾਲ ਅਤੇ ਤਮਿਲ ਨਾਡੂ ਵਿੱਚ ਸਾਡੀ ਸਰਕਾਰ ਬਣਨ ਲਈ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ 2027 ਵਿੱਚ, ਜਿੱਤ ਦੀ ਸ਼ੁਰੂਆਤ, ਦੇਵਭੂਮੀ ਉੱਤਰਾਖੰਡ ਦੀ ਜਨਤਾ ਨੇ ਕਰਨੀ ਹੈ ਅਤੇ ਫਿਰ ਤੋਂ ਸਾਡੀ ਪਾਰਟੀ ਦੀ ਸਰਕਾਰ ਬਣਾਉਣੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੁੰਭ ਮੇਲਾ 2027 ਵਿੱਚ ਹਰਿਦੁਆਰ ਵਿੱਚ ਆਯੋਜਿਤ ਕੀਤਾ ਜਾਵੇਗਾ, ਜਿਸ ਲਈ ਕੇਂਦਰ ਸਰਕਾਰ ਨੇ ਰਾਜ ਸਰਕਾਰ ਨੂੰ ਕਾਫ਼ੀ ਮਾਤਰਾ ਵਿੱਚ ਫੰਡ ਮੁਹੱਈਆ ਕਰਵਾਏ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਹਰਿਦੁਆਰ ਦਾ ਕੁੰਭ ਪੂਰੇ ਦੇਸ਼ ਦੀ ਸ਼ਾਨ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ ਦੇ ਸੱਭਿਆਚਾਰ ਨਾਲ ਜੁੜੇ ਕਈ ਲੰਬੇ ਸਮੇਂ ਤੋਂ ਰੁਕੇ ਹੋਏ ਕੰਮ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਹਿੰਦੂ ਸ਼ਰਨਾਰਥੀਆਂ ਲਈ ਨਾਗਰਿਕਤਾ ਸੋਧ ਕਾਨੂੰਨ ਲਿਆਂਦਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਮ ਲੱਲਾ ਦੇ ਮੰਦਿਰ ਦਾ ਨਿਰਮਾਣ – ਜਿਸ ਦੀ ਹਿੰਦੂ ਭਾਈਚਾਰਾ 550 ਸਾਲਾਂ ਤੋਂ ਉਡੀਕ ਕਰ ਰਿਹਾ ਸੀ - ਵੀ ਪੂਰਾ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਦਾਰਨਾਥ ਧਾਮ ਅਤੇ ਬਦ੍ਰੀਨਾਥ ਧਾਮ ਦੇ ਪੂਰੇ ਸ਼ਹਿਰਾਂ ਦਾ ਪੁਨਰ ਵਿਕਾਸ ਕੀਤਾ ਗਿਆ ਹੈ। ਮਹਾਕਾਲ ਲੋਕ ਕੌਰੀਡੋਰ ਬਣਾਇਆ ਗਿਆ ਹੈ, ਅਤੇ ਕਾਸ਼ੀ ਵਿਸ਼ਵਨਾਥ ਕੌਰੀਡੋਰ - ਕਾਸ਼ੀ ਵਿਸ਼ਵਨਾਥ ਮੰਦਿਰ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਔਰੰਗਜ਼ੇਬ ਨੇ ਤਬਾਹ ਕਰ ਦਿੱਤਾ ਸੀ - ਵੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਬਣਾਇਆ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਹੱਦੀ ਪਿੰਡਾਂ ਨੂੰ ਭਾਰਤ ਦੇ ਪਹਿਲੇ ਪਿੰਡ ਵਜੋਂ ਪਛਾਣ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਾਈਬ੍ਰੈਂਟ ਵਿਲੇਜ਼ ਪ੍ਰੋਗਰਾਮ ਰਾਹੀਂ, ਸਰਹੱਦੀ ਪਿੰਡਾਂ ਨੂੰ ਵਿਕਸਿਤ ਕਰਨ ਅਤੇ ਇਨ੍ਹਾਂ ਖੇਤਰਾਂ ਤੋਂ ਪ੍ਰਵਾਸ ਨੂੰ ਰੋਕਣ ਲਈ ਇੱਕ ਵਿਗਿਆਨਿਕ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ, ਦੇਵਭੂਮੀ ਉੱਤਰਾਖੰਡ ਨੂੰ ਇਸ ਪ੍ਰੋਗਰਾਮ ਦਾ ਸਭ ਤੋਂ ਵੱਧ ਲਾਭ ਹੋਵੇਗਾ। ਸ਼੍ਰੀ ਸ਼ਾਹ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਆਪਣੀ ਸਾਰੀ ਊਰਜਾ ਘੁਸਪੈਠੀਆਂ ਨੂੰ ਬਚਾਉਣ ਲਈ ਲਗਾ ਰਹੀਆਂ ਹਨ। ਉੱਤਰਾਖੰਡ ਵਿੱਚ, ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਵਿੱਚ, 10,000 ਤੋਂ ਵੱਧ ਕਬਜ਼ੇ ਤੋੜ੍ਹ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਦਾਰਨਾਥ ਤੋਂ ਕੰਨਿਆਕੁਮਾਰੀ ਤੱਕ, ਦੇਸ਼ ਭਰ ਵਿੱਚ ਜਿੱਥੇ ਵੀ ਘੁਸਪੈਠੀਏ ਮੌਜੂਦ ਹਨ, ਅਸੀਂ ਹਰੇਕ ਘੁਸਪੈਠੀਏ ਦੀ ਪਛਾਣ ਕਰਕੇ ਭਾਰਤ ਵਿੱਚੋਂ ਉਨ੍ਹਾਂ ਨੂੰ ਕੱਢ ਦਿਆਂਗੇ। ਵਿਰੋਧੀ ਨੇਤਾ ਇਸ ਦਾ ਜਿੰਨਾ ਮਰਜ਼ੀ ਵਿਰੋਧ ਕਰ ਸਕਦੇ ਹਨ। ਸ਼੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਵਿਰੋਧੀ ਨੇਤਾ ਵੋਟਰ ਲਿਸਟ ਦੀ ਵਿਸ਼ੇਸ਼ ਤੀਬਰ ਸੋਧ ਦਾ ਵੀ ਵਿਰੋਧ ਕਰ ਰਹੇ ਹਨ। ਉਨ੍ਹਾਂ ਦੇ ਅਨੁਸਾਰ, ਉਹ ਹਰ ਚੀਜ਼ ਵਿੱਚ ਨਕਾਰਾਤਮਕਤਾ ਦੇਖਦੇ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੀ ਵਿਸ਼ੇਸ਼ ਤੀਬਰ ਸੋਧ (SIR) ਪ੍ਰੋਗਰਾਮ ਦਾ ਪੁਰਜ਼ੋਰ ਸਮਰਥਨ ਕਰਦੀ ਹੈ, ਕਿਉਂਕਿ ਜੇਕਰ ਵੋਟਰ ਲਿਸਟ- ਜੋ ਦੇਸ਼ ਵਿੱਚ ਲੋਕਤੰਤਰ ਨੂੰ ਕਾਇਮ ਰੱਖਣ ਵਾਲੀ ਬੁਨਿਆਦੀ ਇਕਾਈ ਹੈ- ਸ਼ੁੱਧ ਅਤੇ ਸਹੀ ਨਹੀਂ ਹੈ, ਤਾਂ ਦੇਸ਼ ਦਾ ਲੋਕਤੰਤਰ ਕਦੇ ਵੀ ਸੁਰੱਖਿਅਤ ਨਹੀਂ ਰਹਿ ਸਕਦਾ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ, ਭ੍ਰਿਸ਼ਟਾਚਾਰ ਦੇ ਕਈ ਦੋਸ਼ ਲੱਗੇ ਸਨ। ਇਨ੍ਹਾਂ ਵਿੱਚ ਸਟਿੰਗ ਆਪ੍ਰੇਸ਼ਨ ਵਿਵਾਦ, ਦਲਿਤ ਸਕਾਲਰਸ਼ਿਪ ਘੁਟਾਲਾ, ਕਥਿਤ ਤੌਰ 'ਤੇ ਕਮਿਸ਼ਨ ਏਜੰਟਾਂ ਨਾਲ ਭਰਿਆ ਹੋਇਆ ਸਕੱਤਰੇਤ, ਸ਼ਰਾਬ ਨੀਤੀ ਸਟਿੰਗ ਘੁਟਾਲਾ, ਅਤੇ ਕੁਮਾਉਂ ਅਨਾਜ ਘੁਟਾਲਾ ਵਰਗੇ ਦੋਸ਼ ਲੱਗੇ। ਉਨ੍ਹਾਂ ਕਿਹਾ ਕਿ ਉੱਤਰਾਖੰਡ ਵਿੱਚ ਨੌਂ ਸਾਲਾਂ ਤੋਂ ਸਾਡੀ ਸਰਕਾਰ ਹੈ, ਪਰ ਫਿਰ ਵੀ ਸਾਡੇ ਵਿਰੋਧੀ ਵੀ ਸਾਡੀ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਨਹੀਂ ਲਗਾ ਸਕੇ। ਸ਼੍ਰੀ ਸ਼ਾਹ ਨੇ ਕਿਹਾ ਕਿ ਅਸੀਂ ਪਾਰਦਰਸ਼ੀ ਢੰਗ ਨਾਲ ਸਰਕਾਰ ਚਲਾਈ ਹੈ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚ ਤੁਸ਼ਟੀਕਰਣ ਦੀ ਨੀਤੀ ਨੂੰ ਖਤਮ ਕਰਨ ਵੱਲ ਇੱਕ ਕਦਮ ਚੁੱਕਦੇ ਹੋਏ, ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਰਾਜ ਵਿੱਚ ਇਕਸਾਰ ਸਿਵਿਲ ਕੋਡ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਤਹਿਤ, ਨਾਗਰਿਕ ਦਾ ਧਰਮ ਕੋਈ ਵੀ ਹੋਵੇ, ਉਸ ਨੂੰ ਇੱਕ ਹੀ ਕਾਨੂੰਨ ਦੇ ਤਹਿਤ ਦੇਸ਼ ਵਿੱਚ ਰਹਿਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉੱਤਰਾਖੰਡ ਇਕਸਾਰ ਸਿਵਿਲ ਕੋਡ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਇਕਸਾਰ ਸਿਵਿਲ ਕੋਡ ਹੀ ਜਨਸੰਖਿਆ ਵਿੱਚ ਹੋ ਰਹੇ ਗੈਰ-ਕੁਦਰਤੀ ਵਾਧੇ ਨੂੰ ਰੋਕਣ ਵਿੱਚ ਮਦਦ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਸੰਖਿਆ ਤਬਦੀਲੀਆਂ ਨੂੰ ਹੱਲ ਕਰਨ ਲਈ ਇੱਕ ਹਾਈ-ਪਾਵਰਡ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਮੇਟੀ ਆਉਣ ਵਾਲੇ ਦਿਨਾਂ ਵਿੱਚ ਆਪਣਾ ਕੰਮ ਸ਼ੁਰੂ ਕਰ ਦੇਵੇਗੀ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਪਾਰਟੀ ਨੇ ਕੇਂਦਰ ਵਿੱਚ ਆਪਣੀ ਸਰਕਾਰ ਦੇ ਸਮੇਂ 2004 ਤੋਂ 2014 ਤੱਕ ਉੱਤਰਾਖੰਡ ਨੂੰ ਗ੍ਰਾਂਟ ਦੇ ਤੌਰ ‘ਤੇ ਸਿਰਫ 54,000 ਕਰੋੜ ਰੁਪਏ ਦਿੱਤੇ ਸਨ। ਇਸ ਦੇ ਉਲਟ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2014 ਤੋਂ 2024 ਤੱਕ ਰਾਜ ਨੂੰ 1.87 ਲੱਖ ਕਰੋੜ ਰੁਪਏ ਦੇਣ ਦਾ ਕੰਮ ਕੀਤਾ। ਇਸ ਤੋਂ ਇਲਾਵਾ, ਕੇਦਾਰਨਾਥ, ਬਦ੍ਰੀਨਾਥ, ਯਮੁਨੋਤ੍ਰੀ ਅਤੇ ਗੰਗੋਤ੍ਰੀ ਨੂੰ ਜੋੜਨ ਵਾਲੇ ਲਗਭਗ 900 ਕਿਲੋਮੀਟਰ ਦੇ ਚਾਰ ਧਾਮ ਮਹਾਮਾਰਗ ਪ੍ਰੋਜੈਕਟ ਲਈ 12,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ, ਦਿੱਲੀ-ਦੇਹਰਾਦੂਨ ਆਰਥਿਕ ਕੌਰੀਡੋਰ ਲਈ 8,000 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉੱਤਰਾਖੰਡ ਵਿੱਚ 30 ਰਾਸ਼ਟਰੀ ਰਾਜਮਾਰਗਾਂ ਦੇ ਨਿਰਮਾਣ 'ਤੇ 5,000 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਦਕਿ ਟਨਕਪੁਰ ਵਿੱਚ ਅੱਠ ਸੜਕਾਂ ਦੇ ਨਿਰਮਾਣ ਲਈ 2,200 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਨਜੀਬਾਬਾਦ, ਅਫਜ਼ਲਗੜ੍ਹ, ਪੁਰਕਾਜ਼ੀ, ਲਕਸ਼ਰ ਅਤੇ ਹਰਿਦੁਆਰ ਵਿੱਚ ਬਾਈਪਾਸ ਦੇ ਵਿਕਾਸ ਅਤੇ ਸੜਕਾਂ ਦੇ ਨਵੀਨੀਕਰਣ ਲਈ ਵੀ ਫੰਡ ਪ੍ਰਦਾਨ ਕੀਤੇ ਗਏ ਹਨ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਕਿਸੇ ਰਾਜ ਦਾ ਬਜਟ ਉਸਦੇ ਵਿਕਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 2009 ਤੋਂ 2014 ਤੱਕ, ਉੱਤਰਾਖੰਡ ਲਈ ਔਸਤ ਰੇਲਵੇ ਬਜਟ 187 ਕਰੋੜ ਰੁਪਏ ਸੀ, ਜਦਕਿ ਪਿਛਲੇ ਨੌਂ ਸਾਲਾਂ ਵਿੱਚ ਇਹ ਵਧ ਕੇ ਲਗਭਗ 4,770 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲਗਦਾ ਹੈ ਕਿ ਰਾਜ ਨੇ ਕਿੰਨੀ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ 26,000 ਕਰੋੜ ਰੁਪਏ ਦੇ ਤਿੰਨ ਨਵੇਂ ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਲਗਭਗ 303 ਕਿਲੋਮੀਟਰ ਰੇਲਵੇ ਲਾਈਨਾਂ ਦਾ ਇਲੈਕਟ੍ਰੀਫਿਕੇਸ਼ਨ ਕੀਤਾ ਗਿਆ ਹੈ, ਅਤੇ 147 ਕਰੋੜ ਰੁਪਏ ਦੀ ਲਾਗਤ ਨਾਲ ਗਿਆਰ੍ਹਾਂ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਸਟੇਸ਼ਨਾਂ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਲਗਭਗ 100 ਫਲਾਈਓਵਰ ਅਤੇ ਅੰਡਰਬ੍ਰਿਜ ਬਣਾਏ ਗਏ ਹਨ। ਰਿਸ਼ੀਕੇਸ਼ ਅਤੇ ਕਰਨਪ੍ਰਯਾਗ ਵਿਚਕਾਰ ਦੇਸ਼ ਦੀ ਸਭ ਤੋਂ ਵੱਡੀ ਰੇਲਵੇ ਟਨਲ 'ਤੇ ਵੀ ਕੰਮ ਚੱਲ ਰਿਹਾ ਹੈ। ਕਈ ਹੈਲੀਪੈਡ ਬਣਾਏ ਗਏ ਹਨ, ਅਤੇ ਦੇਹਰਾਦੂਨ ਵਿੱਚ ਜੌਲੀ ਗ੍ਰਾਂਟ ਏਅਰਪੋਰਟ ਦਾ ਆਧੁਨਿਕੀਕਰਣ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਅਤੇ ਮੱਛੀ ਪਾਲਣ ਦੇ ਖੇਤਰਾਂ ਵਿੱਚ ਵਿਆਪਕ ਕੰਮ ਕੀਤਾ ਗਿਆ ਹੈ। ਪਰਬਤਮਾਲਾ ਪਰਿਯੋਜਨਾ ਰੋਪਵੇਅ ਵਿਕਾਸ ਪ੍ਰੋਗਰਾਮ ਦੇ ਤਹਿਤ, 2,400 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ 2014 ਵਿੱਚ ਉੱਤਰਾਖੰਡ ਦੀ ਪ੍ਰਤੀ ਵਿਅਕਤੀ ਆਮਦਨ 1,80,000 ਰੁਪਏ ਸੀ, ਜੋ ਹੁਣ 2,74,000 ਰੁਪਏ ਹੋ ਗਈ ਹੈ। ਰਾਜ ਦੀ GSDP 2,22,000 ਕਰੋੜ ਰੁਪਏ ਤੋਂ ਵਧ ਕੇ 3,82,000 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨਾਲ 10 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਇਆ ਹੈ। ਜਲ ਜੀਵਨ ਮਿਸ਼ਨ ਨਾਲ 14 ਲੱਖ ਤੋਂ ਵੱਧ ਪਰਿਵਾਰਾਂ ਨੂੰ ਲਾਭ ਹੋਇਆ ਹੈ। ਆਯੁਸ਼ਮਾਨ ਭਾਰਤ ਦੇ ਤਹਿਤ ਲਗਭਗ 62 ਲੱਖ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮਿਲਿਆ ਹੈ। ਸਵੱਛ ਭਾਰਤ ਮਿਸ਼ਨ ਦੇ ਤਹਿਤ ਲਗਭਗ 5,80,000 ਘਰਾਂ ਵਿੱਚ ਪਖਾਨੇ ਬਣਾਏ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ, ਲਗਭਗ 60 ਲੱਖ ਲੋਕਾਂ ਨੂੰ ਹਰ ਮਹੀਨੇ ਪ੍ਰਤੀ ਵਿਅਕਤੀ 5 ਕਿਲੋ ਮੁਫ਼ਤ ਅਨਾਜ ਮਿਲਦਾ ਹੈ, ਅਤੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ, 5,33,000 ਮਾਵਾਂ ਅਤੇ ਭੈਣਾਂ ਨੂੰ ਐੱਲਪੀਜੀ ਸਿਲੰਡਰ ਦਿੱਤੇ ਗਏ ਹਨ।
ਸ਼੍ਰੀ ਸ਼ਾਹ ਨੇ ਕਿਹਾ ਕਿ 2014 ਵਿੱਚ ਉੱਤਰਾਖੰਡ ਦੀ ਪ੍ਰਤੀ ਵਿਅਕਤੀ ਆਮਦਨ, ਜੋ ਕਿ 1,25,000 ਰੁਪਏ ਸੀ, ਜੋ ਹੁਣ ਵਧ ਕੇ 2,60,000 ਰੁਪਏ ਹੋ ਗਈ ਹੈ। ਰਾਜ ਦੀ GSDP 1,50,000 ਕਰੋੜ ਰੁਪਏ ਤੋਂ ਵਧ ਕੇ 3,50,000 ਕਰੋੜ ਰੁਪਏ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਨਾਲ ਲਗਭਗ 10,000 ਕਿਸਾਨਾਂ ਨੂੰ ਲਾਭ ਹੋਇਆ ਹੈ। ਜਲ ਜੀਵਨ ਮਿਸ਼ਨ ਨਾਲ ਲਗਭਗ 14 ਲੱਖ ਪਰਿਵਾਰਾਂ ਨੂੰ ਲਾਭ ਹੋਇਆ ਹੈ। ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ, ਲਗਭਗ 6.2 ਮਿਲੀਅਨ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮਿਲਿਆ ਹੈ। ਸਵੱਛ ਭਾਰਤ ਮਿਸ਼ਨ ਦੇ ਤਹਿਤ, ਲਗਭਗ 5.8 ਲੱਖ ਘਰਾਂ ਵਿੱਚ ਪਖਾਨੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ, ਲਗਭਗ 60 ਲੱਖ ਲੋਕਾਂ ਨੂੰ ਹਰ ਮਹੀਨੇ 5 ਕਿਲੋਗ੍ਰਾਮ ਮੁਫਤ ਅਨਾਜ ਮਿਲਦਾ ਹੈ, ਅਤੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ, ਲਗਭਗ 5.3 ਲੱਖ ਮਹਿਲਾਵਾਂ ਨੂੰ LPG ਸਿਲੰਡਰ ਮਿਲੇ ਹਨ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇੱਕ ਪਾਸੇ ਵਿਰੋਧੀ ਪਾਰਟੀ ਹੈ ਜਿਸ 'ਤੇ ਭ੍ਰਿਸ਼ਟਾਚਾਰ, ਅਵਿਵਸਥਾ ਪੈਦਾ ਕਰਨ ਅਤੇ ਉੱਤਰਾਖੰਡ ਦੇ ਗਠਨ ਦਾ ਵਿਰੋਧ ਕਰਨ ਦਾ ਦੋਸ਼ ਲਗਾਇਆ ਗਿਆ ਸੀ, ਜਦੋਂ ਕਿ ਦੂਜੇ ਪਾਸੇ ਇੱਕ ਅਜਿਹੀ ਸਰਕਾਰ ਹੈ ਜੋ ਚਾਰ ਧਾਮ ਯਾਤਰਾ ਲਈ ਡੂੰਘੀ ਸ਼ਰਧਾ ਰੱਖਦੀ ਹੈ ਅਤੇ ਸ਼ਰਧਾਲੂਆਂ ਦੀ ਗਿਣਤੀ ਤਿੰਨ ਗੁਣਾ ਵਧਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਉੱਤਰਾਖੰਡ ਦੇ ਹਰ ਕਸਬੇ ਨੂੰ ਸੜਕਾਂ ਨਾਲ ਜੋੜਨ, ਨੌਜਵਾਨਾਂ ਨੂੰ "ਖਰਚੀ" (ਪੈਸਾ) ਜਾਂ "ਪਰਚੀ" (ਸਿਫਾਰਸ਼) ਤੋਂ ਬਿਨਾਂ ਨੌਕਰੀਆਂ ਪ੍ਰਦਾਨ ਕਰਨ, ਇਕਸਾਰ ਸਿਵਲ ਕੋਡ ਲਾਗੂ ਕਰਨ, ਨਾਗਰਿਕਤਾ ਸੋਧ ਕਾਨੂੰਨ ਰਾਹੀਂ ਨਾਗਰਿਕਤਾ ਦੇਣ, ਅਤੇ ਦੇਸ਼ ਵਿੱਚੋਂ ਘੁਸਪੈਠੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਹਟਾਉਣ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਉੱਤਰਾਖੰਡ ਦੇ ਲੋਕਾਂ ਨੂੰ ਇਨ੍ਹਾਂ ਮੁੱਦਿਆਂ ਦੇ ਆਧਾਰ 'ਤੇ ਇਨ੍ਹਾਂ ਦੋਵਾਂ ਪਾਰਟੀਆਂ ਵਿੱਚੋਂ ਇੱਕ ਦੀ ਚੋਣ ਕਰਨੀ ਪਵੇਗੀ। ਸ਼੍ਰੀ ਸ਼ਾਹ ਨੇ ਅੱਗੇ ਕਿਹਾ ਕਿ ਵਿਰੋਧੀ ਪਾਰਟੀ ਆਪਣੇ ਨੇਤਾ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਖੰਡਿਤ ਹੋ ਗਈ ਹੈ। ਸੰਸਦ ਵਿੱਚ ਚਰਚਾ ਕਰਨ ਦੀ ਬਜਾਏ, ਇਸ ਨੇ ਵਿਘਨ ਪਾਉਣ ਅਤੇ ਸੰਸਦ ਨੂੰ ਕੰਮ ਨਾ ਕਰਨ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਦੇਵਭੂਮੀ ਉੱਤਰਾਖੰਡ ਦੇ ਵਿਕਾਸ ਨੂੰ ਯਕੀਨੀ ਨਹੀਂ ਬਣਾ ਸਕਦੀ।
************
ਆਰਕੇ/ਪੀਆਰ/ਪੀਐੱਸ/ਸਪਨਾ
(Release ID: 2241599)
ਵਿਜ਼ੀਟਰ ਕਾਊਂਟਰ : 29