ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਅੱਗ ਲੱਗਣ ਦੀ ਘਟਨਾ ’ਚ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ
प्रविष्टि तिथि:
18 MAR 2026 1:52PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਦੌਰ ਵਿੱਚ ਹੋਏ ਦੁਖਦਾਈ ਅੱਗ ਦੇ ਹਾਦਸੇ ’ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਇੰਦੌਰ ਅੱਗ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਭਾਵਿਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ, ਜਦਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ । ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਵਿੱਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
************
ਐੱਮਜੇਪੀਐੱਸ/ਪੀਆਰਕੇ
(रिलीज़ आईडी: 2241849)
आगंतुक पटल : 39
इस विज्ञप्ति को इन भाषाओं में पढ़ें:
Marathi
,
English
,
Urdu
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam