ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੌਰਡਨ ਦੇ ਕਿੰਗ ਨਾਲ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨੇ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੱਛਮੀ ਏਸ਼ੀਆ ਵਿੱਚ ਸੰਵਾਦ ਅਤੇ ਕੂਟਨੀਤੀ ਦੀ ਲੋੜ ’ਤੇ ਜ਼ੋਰ ਦਿੱਤਾ
Posted On:
19 MAR 2026 7:06PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੌਰਡਨ ਦੇ ਕਿੰਗ ਮਹਾਮਹਿਮ ਕਿੰਗ ਅਬਦੁੱਲਾ II ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਇਸ ਗੱਲਬਾਤ ਦਾ ਮੰਤਵ ਤਿਉਹਾਰਾਂ ਦੀਆਂ ਸ਼ੁਭਕਾਮਨਾਵਾਂ ਦੇਣਾ ਅਤੇ ਇਸ ਖੇਤਰ ਵਿੱਚ ਬਦਲਦੀ ਸੁਰੱਖਿਆ ਸਥਿਤੀ ’ਤੇ ਚਰਚਾ ਕਰਨਾ ਸੀ।
ਪ੍ਰਧਾਨ ਮੰਤਰੀ ਨੇ ਮਹਾਮਹਿਮ ਕਿੰਗ ਅਬਦੁੱਲਾ II ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ। ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਵਿੱਚ ਬਦਲਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਇਸ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਛੇਤੀ ਤੋਂ ਛੇਤੀ ਬਹਾਲ ਕਰਨ ਲਈ ਸੰਵਾਦ ਅਤੇ ਕੂਟਨੀਤੀ ਦੀ ਲੋੜ ’ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਊਰਜਾ ਨਾਲ ਜੁੜੇ ਬੁਨਿਆਦੀ ਢਾਂਚੇ ’ਤੇ ਹਮਲੇ ਨਿੰਦਣਯੋਗ ਹਨ ਅਤੇ ਇਨ੍ਹਾਂ ਨਾਲ ਹਾਲਾਤ ਹੋਰ ਵਿਗੜ ਸਕਦੇ ਹਨ, ਜਿਨ੍ਹਾਂ ਨੂੰ ਟਾਲਿਆ ਜਾ ਸਕਦਾ ਹੈ। ਸ਼੍ਰੀ ਮੋਦੀ ਨੇ ਦੁਹਰਾਇਆ ਕਿ ਭਾਰਤ ਅਤੇ ਜੌਰਡਨ ਬਿਨਾਂ ਕਿਸੇ ਰੁਕਾਵਟ ਦੇ ਸਾਮਾਨ ਅਤੇ ਊਰਜਾ ਦੀ ਆਵਾਜਾਈ ਦਾ ਸਮਰਥਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਇਸ ਖੇਤਰ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਵਿੱਚ ਸਹਾਇਤਾ ਕਰਨ ਲਈ ਜੌਰਡਨ ਦੇ ਯਤਨਾਂ ਦੀ ਵੀ ਦਿਲੋਂ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਆਪਣੇ ਭਰਾ ਜੌਰਡਨ ਦੇ ਕਿੰਗ ਮਹਾਮਹਿਮ ਕਿੰਗ ਅਬਦੁੱਲਾ II ਨੂੰ ਫ਼ੋਨ ’ਤੇ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਸੀਂ ਪੱਛਮੀ ਏਸ਼ੀਆ ਵਿੱਚ ਬਦਲਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਇਸ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਛੇਤੀ ਤੋਂ ਛੇਤੀ ਬਹਾਲ ਕਰਨ ਲਈ ਸੰਵਾਦ ਅਤੇ ਕੂਟਨੀਤੀ ਦੀ ਲੋੜ ’ਤੇ ਜ਼ੋਰ ਦਿੱਤਾ। ਪੱਛਮੀ ਏਸ਼ੀਆ ਵਿੱਚ ਊਰਜਾ ਨਾਲ ਜੁੜੇ ਬੁਨਿਆਦੀ ਢਾਂਚੇ ’ਤੇ ਹਮਲੇ ਨਿੰਦਣਯੋਗ ਹਨ ਅਤੇ ਇਨ੍ਹਾਂ ਨਾਲ ਹਾਲਾਤ ਹੋਰ ਵਿਗੜ ਸਕਦੇ ਹਨ, ਜਿਨ੍ਹਾਂ ਨੂੰ ਟਾਲਿਆ ਜਾ ਸਕਦਾ ਹੈ। ਭਾਰਤ ਅਤੇ ਜੌਰਡਨ ਬਿਨਾਂ ਕਿਸੇ ਰੁਕਾਵਟ ਦੇ ਸਾਮਾਨ ਅਤੇ ਊਰਜਾ ਦੀ ਆਵਾਜਾਈ ਦਾ ਸਮਰਥਨ ਕਰਦੇ ਹਨ। ਇਸ ਖੇਤਰ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਵਿੱਚ ਸਹਾਇਤਾ ਕਰਨ ਲਈ ਜੌਰਡਨ ਦੇ ਯਤਨਾਂ ਦੀ ਦਿਲੋਂ ਸ਼ਲਾਘਾ ਕੀਤੀ।”
https://x.com/narendramodi/status/2034617540744495509?s=20
****
ਐੱਮਜੇਪੀਐੱਸ/ਪੀਆਰਕੇ
(Release ID: 2242981)
ਵਿਜ਼ੀਟਰ ਕਾਊਂਟਰ : 3