ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਜਲ ਦਿਵਸ ’ਤੇ ਜਲ ਸੰਭਾਲ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

प्रविष्टि तिथि: 22 MAR 2026 9:05AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਜਲ ਦਿਵਸ ਦੇ ਮੌਕੇ ’ਤੇ ਸਾਰਿਆਂ ਨੂੰ ਪਾਣੀ ਦੀ ਹਰ ਬੂੰਦ ਨੂੰ ਬਚਾਉਣ ਅਤੇ ਇਸ ਅਨਮੋਲ ਸਰੋਤ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਣ ਦਾ ਸੱਦਾ ਦਿੱਤਾ।

ਜੀਵਨ ਨੂੰ ਬਣਾਈ ਰੱਖਣ ਅਤੇ ਧਰਤੀ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਪਾਣੀ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੰਦੇ ਹੋਏ ਸ਼੍ਰੀ ਮੋਦੀ ਨੇ ਉਨ੍ਹਾਂ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ ਟਿਕਾਊ ਤਰੀਕਿਆਂ ਨੂੰ ਅਪਣਾਉਂਦੇ ਹਨ, ਜਾਗਰੂਕਤਾ ਫੈਲਾਉਂਦੇ ਹਨ ਅਤੇ ਸੰਭਾਲ ਦੇ ਸਭਿਆਚਾਰ ਨੂੰ ਉਤਸ਼ਾਹਿਤ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਪਾਣੀ ਸਾਨੂੰ ਜੀਵਨ ਦਿੰਦਾ ਹੈ ਅਤੇ ਸਾਡੇ ਗ੍ਰਹਿ ਦੇ ਭਵਿੱਖ ਨੂੰ ਆਕਾਰ ਦਿੰਦਾ ਹੈ। 

ਇਸ ਵਿਸ਼ਵ ਜਲ ਦਿਵਸ ਦੇ ਮੌਕੇ ’ਤੇ, ਆਓ ਅਸੀਂ ਪਾਣੀ ਦੀ ਹਰ ਬੂੰਦ ਦੀ ਸੰਭਾਲ ਅਤੇ ਇਸ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਈਏ।

ਅੱਜ ਦਾ ਦਿਨ ਉਨ੍ਹਾਂ ਲੋਕਾਂ ਦੀ ਸ਼ਲਾਘਾ ਕਰਨ ਦਾ ਵੀ ਹੈ ਜੋ ਟਿਕਾਊ ਉਪਾਅ ਅਪਣਾਉਂਦੇ ਹਨ, ਜਾਗਰੂਕਤਾ ਫੈਲਾਉਂਦੇ ਹਨ ਅਤੇ ਸੰਭਾਲ ਦੇ ਸਭਿਆਚਾਰ ਨੂੰ ਉਤਸ਼ਾਹਿਤ ਕਰਦੇ ਹਨ।”

****

ਐੱਮਜੇਪੀਐੱਸ/ਪੀਆਰਕੇ


(रिलीज़ आईडी: 2243701) आगंतुक पटल : 39
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam