ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ ਨੇ ਈਦ ਅਤੇ ਨਵਰੋਜ਼ ਦੀਆਂ ਵਧਾਈਆਂ ਦਿੱਤੀਆਂ; ਖੇਤਰੀ ਸਥਿਰਤਾ ਅਤੇ ਸਮੁੰਦਰੀ ਸੁਰੱਖਿਆ ’ਤੇ ਜ਼ੋਰ ਦਿੱਤਾ

प्रविष्टि तिथि: 21 MAR 2026 4:26PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮਿਕ ਗਣਰਾਜ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਖੇਤਰੀ ਘਟਨਾਕ੍ਰਮਾਂ ਅਤੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ ਨੂੰ ਈਦ ਅਤੇ ਨਵਰੋਜ਼ ਦੇ ਸ਼ੁਭ ਮੌਕਿਆਂ ’ਤੇ ਦਿਲੋਂ ਵਧਾਈਆਂ ਦਿੱਤੀਆਂ। ਚਰਚਾ ਦੌਰਾਨ ਦੋਵਾਂ ਨੇਤਾਵਾਂ ਨੇ ਆਸ ਪ੍ਰਗਟਾਈ ਕਿ ਇਹ ਤਿਉਹਾਰੀਂ ਸੀਜ਼ਨ ਪੱਛਮੀ ਏਸ਼ੀਆਈ ਖੇਤਰ ਲਈ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਦਾ ਦੌਰ ਲੈ ਕੇ ਆਵੇਗਾ। ਸ਼੍ਰੀ ਮੋਦੀ ਨੇ ਖੇਤਰ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ’ਤੇ ਹਾਲ ਹੀ ਵਿੱਚ ਹੋਏ ਹਮਲਿਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਕਾਰੇ ਖੇਤਰੀ ਸਥਿਰਤਾ ਨੂੰ ਖ਼ਤਰੇ ਵਿੱਚ ਪਾਉਂਦੇ ਹਨ ਅਤੇ ਮਹੱਤਵਪੂਰਨ ਵਿਸ਼ਵ-ਵਿਆਪੀ ਸਪਲਾਈ ਚੇਨਾਂ ਨੂੰ ਵਿਗਾੜਦੇ ਹਨ। ਪ੍ਰਧਾਨ ਮੰਤਰੀ ਨੇ ਜਹਾਜ਼ਰਾਨੀ ਦੀ ਆਜ਼ਾਦੀ ਦੀ ਰੱਖਿਆ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਬਹੁਤ ਮਹੱਤਵ ਨੂੰ ਦੁਹਰਾਇਆ ਕਿ ਅੰਤਰਰਾਸ਼ਟਰੀ ਸ਼ਿਪਿੰਗ ਰੂਟ ਖੁੱਲ੍ਹੇ ਅਤੇ ਸੁਰੱਖਿਅਤ ਰਹਿਣ। ਇਸ ਤੋਂ ਇਲਾਵਾ ਸ਼੍ਰੀ ਮੋਦੀ ਨੇ ਇਰਾਨ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਸਲਾਮਤੀ ਯਕੀਨੀ ਬਣਾਉਣ ਵਿੱਚ ਇਰਾਨ ਦੇ ਲਗਾਤਾਰ ਸਹਿਯੋਗ ਲਈ ਦਿਲੋਂ ਪ੍ਰਸੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:

“ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਗੱਲਬਾਤ ਕੀਤੀ ਅਤੇ ਈਦ ਤੇ ਨਵਰੋਜ਼ ਦੀਆਂ ਵਧਾਈਆਂ ਦਿੱਤੀਆਂ। ਅਸੀਂ ਉਮੀਦ ਪ੍ਰਗਟ ਕੀਤੀ ਕਿ ਇਹ ਤਿਉਹਾਰੀਂ ਸੀਜ਼ਨ ਪੱਛਮੀ ਏਸ਼ੀਆ ਵਿੱਚ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਿਆਵੇਗਾ।

ਖੇਤਰ ਵਿੱਚ ਮਹੱਤਵਪੂਰਨ ਬੁਨਿਆਦੀ ਢਾਂਚੇ ’ਤੇ ਹੋਏ ਹਮਲਿਆਂ ਦੀ ਨਿੰਦਾ ਕੀਤੀ, ਜੋ ਖੇਤਰੀ ਸਥਿਰਤਾ ਨੂੰ ਖ਼ਤਰੇ ਵਿੱਚ ਪਾਉਂਦੇ ਹਨ ਅਤੇ ਵਿਸ਼ਵ-ਵਿਆਪੀ ਸਪਲਾਈ ਚੇਨਾਂ ਨੂੰ ਵਿਗਾੜਦੇ ਹਨ।

ਜਹਾਜ਼ਰਾਨੀ ਦੀ ਆਜ਼ਾਦੀ ਦੀ ਰੱਖਿਆ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਮਹੱਤਵ ਨੂੰ ਦੁਹਰਾਇਆ ਕਿ ਸ਼ਿਪਿੰਗ ਰੂਟ ਖੁੱਲ੍ਹੇ ਅਤੇ ਸੁਰੱਖਿਅਤ ਰਹਿਣ।

ਇਰਾਨ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਅਤੇ ਸਲਾਮਤੀ ਲਈ ਇਰਾਨ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ।”

****

ਐੱਮਜੇਪੀਐੱਸ/ਪੀਆਰਕੇ


(रिलीज़ आईडी: 2243702) आगंतुक पटल : 49
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Bengali-TR , Gujarati , Odia , Tamil , Telugu , Kannada , Malayalam