ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਜਲ ਪ੍ਰਬੰਧਨ ਲਈ ਭਾਰਤ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਨ ਵਾਲਾ ਲੇਖ ਸਾਂਝਾ ਕੀਤਾ

प्रविष्टि तिथि: 21 MAR 2026 4:29PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਸੀਆਰ ਪਾਟਿਲ ਦਾ ਇੱਕ ਲੇਖ ਸਾਂਝਾ ਕੀਤਾ ਜਿਸ ਵਿੱਚ ਪਾਣੀ ਦੇ ਮਾਮਲੇ ਵਿੱਚ ਸੁਰੱਖਿਅਤ ਭਵਿੱਖ ਹਾਸਲ ਕਰਨ ਲਈ ਭਾਰਤ ਦੇ ਵਿਆਪਕ ਦ੍ਰਿਸ਼ਟੀਕੋਣ ਦੀ ਰੂਪ ਰੇਖਾ ਪੇਸ਼ ਕੀਤੀ ਗਈ ਹੈ।

ਲੇਖ ਵਿੱਚ ਕਿਹਾ ਗਿਆ ਹੈ ਕਿ ਜਲ ਪ੍ਰਬੰਧਨ ਦੇ ਭਾਰਤ ਦੇ ਦ੍ਰਿਸ਼ਟੀਕੋਣ ਦੀ ਬੁਨਿਆਦ ਸੰਭਾਲ, ਟਿਕਾਊ ਵਰਤੋਂ ਅਤੇ ਸਰਗਰਮ ਭਾਈਚਾਰਕ ਭਾਗੀਦਾਰੀ ’ਤੇ ਅਧਾਰਿਤ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਜਲ ਸ਼ਕਤੀ ਮੰਤਰਾਲੇ ਦਾ ਗਠਨ ਦੇਸ਼ ਭਰ ਵਿੱਚ ਸੰਪੂਰਨ ਅਤੇ ਏਕੀਕ੍ਰਿਤ ਜਲ ਪ੍ਰਬੰਧਨ ਦੀ ਦਿਸ਼ਾ ਵਿੱਚ ਇੱਕ ਨਿਰਣਾਇਕ ਕਦਮ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ: 

‘ਕੇਂਦਰੀ ਮੰਤਰੀ ਸ਼੍ਰੀ @CRPaatil ਨੇ ਇਸ ਲੇਖ ਵਿੱਚ ਜਲ ਪ੍ਰਬੰਧਨ ਲਈ ਭਾਰਤ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ ਹੈ। ਇਸ ਵਿੱਚ ਸੰਭਾਲ, ਟਿਕਾਊ ਵਰਤੋਂ ਅਤੇ ਭਾਈਚਾਰਕ ਭਾਗੀਦਾਰੀ ਮਿਲ ਕੇ ਪਾਣੀ ਦੇ ਮਾਮਲੇ ਵਿੱਚ ਸੁਰੱਖਿਅਤ ਭਵਿੱਖ ਵੱਲ ਯਾਤਰਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਇਸ ਗੱਲ ਨੂੰ ਵੀ ਉਜਾਗਰ ਕੀਤਾ ਹੈ ਕਿ ਜਲ ਸ਼ਕਤੀ ਮੰਤਰਾਲੇ ਦਾ ਗਠਨ ਕਿਸ ਤਰ੍ਹਾਂ ਦੇਸ਼ ਵਿੱਚ ਸੰਪੂਰਨ ਜਲ ਪ੍ਰਬੰਧਨ ਦੀ ਦਿਸ਼ਾ ਵਿੱਚ ਇੱਕ ਨਿਰਣਾਇਕ ਕਦਮ ਹੈ।’

*****

ਐੱਮਜੇਪੀਐੱਸ/ਪੀਆਰਕੇ


(रिलीज़ आईडी: 2243704) आगंतुक पटल : 38
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam