ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
azadi ka amrit mahotsav

ਪੱਛਮੀ ਏਸ਼ੀਆ ਵਿੱਚ ਹਾਲ ਹੀ ਦੇ ਘਟਨਾਕ੍ਰਮਾਂ ‘ਤੇ ਅੰਤਰ-ਮੰਤਰਾਲਾ ਬ੍ਰੀਫਿੰਗ


ਹਾਲ ਹੀ ਦੇ ਦਿਨਾਂ ਵਿੱਚ 13,700 ਤੋਂ ਵੱਧ ਨਵੇਂ ਪੀਐੱਨਜੀ ਕਨੈਕਸ਼ਨ ਜਾਰੀ ਕੀਤੇ ਗਏ ਹਨ; 7,300 ਤੋਂ ਵੱਧ ਖ਼ਪਤਕਾਰਾਂ ਨੇ ਐੱਲਪੀਜੀ ਤੋਂ ਪੀਐੱਨਜੀ ਵਿੱਚ ਸ਼ਿਫਟ ਕੀਤਾ

ਘਬਰਾਹਟ ਵਿੱਚ ਕੀਤੀ ਗਈ ਬੁਕਿੰਗ 13 ਮਾਰਚ ਨੂੰ 89 ਲੱਖ ਤੋਂ ਘਟ ਕੇ ਕੱਲ੍ਹ ਲਗਭਗ 55 ਲੱਖ ਰਹਿ ਗਈ

ਕੋਲਾ ਮੰਤਰਾਲੇ ਵੱਲੋਂ ਸੂਬਿਆਂ ਨੂੰ ਵਿਕਲਪਕ ਈਂਧਨ ਦੀ ਸਪਲਾਈ ਵਧਾਉਣ ਦਾ ਸਮਰਥਨ

ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸੂਬਿਆਂ ਵਿੱਚ ਲਗਾਤਾਰ ਲਾਗੂਕਰਨ ਦੀ ਕਾਰਵਾਈ

ਪਿਛਲੇ 24 ਘੰਟਿਆਂ ਵਿੱਚ 4,500 ਤੋਂ ਵੱਧ ਛਾਪੇ, ਲਗਭਗ 4,000 ਸਿਲੰਡਰ ਜ਼ਬਤ

ਨਾਗਰਿਕਾਂ ਨੂੰ ਊਰਜਾ ਸੰਭਾਲ ਲਈ ਪੀਐੱਨਜੀ ਅਤੇ ਇਲੈਕਟ੍ਰਿਕ ਜਾਂ ਇੰਡਕਸ਼ਨ ਕੁੱਕਟੌਪ ਜਿਹੇ ਵਿਕਲਪਕ ਬਾਲਣ ਦੀ ਵਰਤੋਂ ਕਰਨ ਲਈ ਪ੍ਰੋਤਸਾਹਨ

ਭਾਰਤ ਦਾ ਸਮੁੰਦਰੀ ਖੇਤਰ ਸੁਚਾਰੂ ਢੰਗ ਨਾਲ ਸੰਚਾਲਿਤ, ਬੰਦਰਗਾਹਾਂ 'ਤੇ ਕੋਈ ਭੀੜ ਨਹੀਂ

ਪ੍ਰਧਾਨ ਮੰਤਰੀ ਨੇ ਓਮਾਨ, ਮਲੇਸ਼ੀਆ, ਫ਼ਰਾਂਸ, ਜੌਰਡਨ ਅਤੇ ਕਤਰ ਦੇ ਆਗੂਆਂ ਨਾਲ ਗੱਲ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਸਥਿਤੀ 'ਤੇ ਭਾਰਤ ਦਾ ਰੁਖ਼ ਸਪਸ਼ਟ ਕੀਤਾ

ਪ੍ਰਧਾਨ ਮੰਤਰੀ ਨੇ ਤਣਾਅ ਘਟਾਉਣ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਲਈ ਗੱਲਬਾਤ ਅਤੇ ਕੂਟਨੀਤੀ 'ਤੇ ਜ਼ੋਰ ਦਿੱਤਾ

Posted On: 20 MAR 2026 4:50PM by PIB Chandigarh

ਪੱਛਮੀ ਏਸ਼ੀਆ ਵਿੱਚ ਹੋ ਰਹੀਆਂ ਘਟਨਾਕ੍ਰਮਾਂਤੇ ਅੰਤਰ-ਮੰਤਰਾਲਾ ਪ੍ਰੈੱਸ ਬ੍ਰਿਫਿੰਗ ਅੱਜ ਰਾਸ਼ਟਰੀ ਮੀਡੀਆ ਕੇਂਦਰ ਵਿੱਚ ਆਯੋਜਿਤ ਕੀਤੀ ਗਈ ਮੀਡੀਆ ਨੂੰ ਹਾਲਤ ਦੀ ਤਾਜ਼ਾ ਜਾਣਕਾਰੀ ਤੋਂ ਜਾਣੂ ਕਰਾਉਣ ਲਈ ਇਸ ਤਰ੍ਹਾਂ ਦੀ ਪ੍ਰੈੱਸ ਬ੍ਰਿਫਿੰਗ ਨਿਯਮਿਤ ਤੌਰ 'ਤੇ ਆਯੋਜਿਤ ਕੀਤੀ ਜਾ ਰਹੀ ਹੈ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ, ਬੰਦਰਗਾਹਾਂ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਬਾਲਣ ਸਪਲਾਈ, ਸਮੁੰਦਰੀ ਸੰਚਾਲਨ ਅਤੇ ਖੇਤਰ ਵਿੱਚ ਭਾਰਤੀ ਨਾਗਰਿਕਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹਨ ਅੱਜ ਦੀ ਪ੍ਰੈੱਸ ਬ੍ਰਿਫਿੰਗ ਦੌਰਾਨ, ਇਨ੍ਹਾਂ ਖੇਤਰਾਂ ਵਿੱਚ ਤਾਜ਼ਾ ਸਥਿਤੀ ਅਤੇ ਚੱਲ ਰਹੇ ਉਪਾਵਾਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ

ਊਰਜਾ ਸਪਲਾਈ ਅਤੇ ਬਾਲਣ ਦੀ ਉਪਲਬਧਤਾ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ ਆਯੋਜਿਤ ਪ੍ਰੈੱਸ ਬ੍ਰਿਫਿੰਗ ਦੌਰਾਨ ਸਟ੍ਰੇਟ ਆਫ਼ ਹੋਰਮੁਜ਼ ਦੇ ਬੰਦ ਹੋਣ ਦੇ ਮੱਦੇਨਜ਼ਰ ਬਾਲਣ ਸਪਲਾਈ ਅਤੇ ਪੈਟਰੋਲੀਅਮ ਉਤਪਾਦਾਂ ਅਤੇ ਐੱਲਪੀਜੀ ਦੀ ਲਗਾਤਾਰ ਉਪਲਬਧਤਾ ਯਕੀਨੀ ਬਣਾਉਣ ਦੇ ਉਪਾਵਾਂ ਬਾਰੇ ਜਾਣਕਾਰੀ ਪ੍ਰਦਾਨ ਦਿੱਤੀ ਗਈ ਮੰਤਰਾਲੇ ਦੇ ਅਨੁਸਾਰ:

ਕੱਚਾ ਤੇਲ ਅਤੇ ਰਿਫਾਇਨਰੀਆਂ

  • ਸਾਰੀਆਂ ਰਿਫਾਇਨਰੀਆਂ ਕੱਚੇ ਤੇਲ ਦੇ ਢੁਕਵੇਂ ਭੰਡਾਰ ਨਾਲ ਉੱਚ ਸਮਰੱਥਾਤੇ ਕੰਮ ਕਰ ਰਹੀਆਂ ਹਨ ਅਤੇ ਪੈਟ੍ਰੋਲ ਅਤੇ ਡੀਜ਼ਲ ਦੇ ਢੁਕਵੇਂ ਸਟਾਕ ਨੂੰ ਬਣਾਈ ਰੱਖਿਆ ਜਾ ਰਿਹਾ ਹੈ
  • ਰਿਫਾਇਨਰੀਆਂ ਤੋਂ ਘਰੇਲੂ ਐੱਲਪੀਜੀ ਉਤਪਾਦਨ ਵਿੱਚ ਸੰਕਟ ਤੋਂ ਪਹਿਲਾਂ ਦੇ ਉਤਪਾਦਨ ਪੱਧਰਾਂ ਦੇ ਮੁਕਾਬਲੇ ਲਗਭਗ 40 ਫ਼ੀਸਦੀ ਦਾ ਵਾਧਾ ਹੋਇਆ ਹੈ

ਰੀਟੇਲ ਆਊਟਲੇਟ

  • ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪ੍ਰਚੂਨ ਦੁਕਾਨਾਂ 'ਤੇ ਬਾਲਣ ਦੀ ਕਮੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਪੈਟ੍ਰੋਲ ਅਤੇ ਡੀਜ਼ਲ ਦੀ ਸਪਲਾਈ ਨਿਯਮਿਤ ਤੌਰ 'ਤੇ ਜਾਰੀ ਹੈ
  • ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਘਬਰਾ ਕੇ ਖ਼ਰੀਦਦਾਰੀ ਨਾ ਕਰਨ, ਕਿਉਂਕਿ ਢੁਕਵੀਂ ਮਾਤਰਾ ਵਿੱਚ ਸਟਾਕ ਉਪਲਬਧ ਹੈ

ਕੁਦਰਤੀ ਗੈਸ

  • ਤਰਜੀਹ ਵਾਲੇ ਖੇਤਰਾਂ ਨੂੰ ਸੁਰੱਖਿਅਤ ਗੈਸ ਸਪਲਾਈ ਮਿਲਦੀ ਰਹੇਗੀ, ਜਿਸ ਵਿੱਚ ਘਰੇਲੂ ਪੀਐੱਨਜੀ ਅਤੇ ਸੀਐੱਨਜੀ ਆਵਾਜਾਈ ਲਈ 100 ਫ਼ੀਸਦੀ ਸਪਲਾਈ ਸ਼ਾਮਿਲ ਹੈ, ਜਦੋਂ ਕਿ ਉਦਯੋਗਿਕ ਅਤੇ ਵਪਾਰਕ ਖ਼ਪਤਕਾਰਾਂ ਨੂੰ ਸਪਲਾਈ ਲਗਭਗ 80 ਫ਼ੀਸਦੀ 'ਤੇ ਨਿਯੰਤ੍ਰਿਤ ਕੀਤੀ ਜਾ ਰਹੀ ਹੈ
  • ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀਜੀਡੀ) ਸੰਸਥਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹੋਟਲ, ਰੈਸਟੋਰੈਂਟ ਅਤੇ ਕੰਟੀਨ ਜਿਹੇ ਵਪਾਰਕ ਅਦਾਰਿਆਂ ਲਈ ਪੀਐੱਨਜੀ ਕਨੈਕਸ਼ਨਾਂ ਨੂੰ ਤਰਜੀਹ ਦੇਣ
  • ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਨੇ ਪੀਐੱਨਜੀ ਦੇ ਵਿਸਥਾਰ ਵਿੱਚ ਤੇਜ਼ੀ ਲਿਆਉਣ ਲਈ ਸੀਜੀਡੀ ਸੰਸਥਾਵਾਂ ਨਾਲ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ ਅਤੇ ਐੱਲਪੀਜੀ ਤੋਂ ਪੀਐੱਨਜੀ ਵਿੱਚ ਤਬਦੀਲੀ 'ਤੇ ਜ਼ੋਰ ਦਿੱਤਾ
  • ਆਈਜੀਐੱਲ, ਐੱਮਜੀਐੱਲ, ਗੇਲ ਗੈਸ ਅਤੇ ਬੀਪੀਸੀਐੱਲ ਸਮੇਤ ਸੀਜੀਡੀ ਕੰਪਨੀਆਂ ਪ੍ਰੋਤਸਾਹਨ ਰਕਮ ਦੀ ਪੇਸ਼ਕਸ਼ ਕਰ ਰਹੀਆਂ ਹਨ
  • ਪੀਐੱਨਜੀਆਰਬੀ ਵੱਲੋਂ ਸੀਜੀਡੀ ਇਕਾਈਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਅਰਜ਼ੀਆਂ ਜਮ੍ਹਾਂ ਕਰਨ ਅਤੇ ਖ਼ਪਤਕਾਰ ਪਰਿਵਾਰਾਂ ਨੂੰ ਗੈਸ ਸਪਲਾਈ ਸ਼ੁਰੂ ਹੋਣ ਦੇ ਵਿਚਕਾਰ ਦੀ ਸਮਾਂ-ਸੀਮਾ ਨੂੰ ਘੱਟ ਕਰਨ ਅਤੇ ਜਨਤਕ ਜਾਗਰੂਕਤਾ ਪਹਿਲਕਦਮੀਆਂ ਚਲਾਉਣ
  • ਭਾਰਤ ਸਰਕਾਰ ਨੇ ਮਿਤੀ 16 ਮਾਰਚ, 2026 ਨੂੰ ਇੱਕ ਪੱਤਰ ਜ਼ਰੀਏ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸੀਜੀਡੀ ਵਿਸਥਾਰ ਲਈ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ ਹੈ
  • ਭਾਰਤ ਸਰਕਾਰ ਨੇ 18 ਮਾਰਚ, 2026 ਦੇ ਪੱਤਰ ਜ਼ਰੀਏ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਪਾਰਕ ਐੱਲਪੀਜੀ ਤੋਂ ਇਲਾਵਾ 10 ਫ਼ੀਸਦੀ ਅਲੋਕੇਸ਼ਨ ਦੀ ਪੇਸ਼ਕਸ਼ ਕੀਤੀ ਹੈ, ਬਸ਼ਰਤੇ ਉਹ ਐੱਲਪੀਜੀ ਤੋਂ ਪੀਐੱਨਜੀ ਵਿੱਚ ਲੰਬੇ ਸਮੇਂ ਦੇ ਪਰਿਵਰਤਨ ਵਿੱਚ ਸਹਾਇਤਾ ਕਰ ਸਕਣ
  • ਹੁਣ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਸੁਧਾਰ ਨੂੰ ਅੱਗੇ ਵਧਾਉਣ ਅਤੇ ਸੀਜੀਡੀ ਨੈੱਟਵਰਕ ਦੇ ਵਿਸਥਾਰ ਨੂੰ ਯਕੀਨੀ ਬਣਾਉਣ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਘਰੇਲੂ ਅਤੇ ਵਪਾਰਕ/ਉਦਯੋਗਿਕ ਪੀਐੱਨਜੀ ਖ਼ਪਤਕਾਰਾਂ ਨੂੰ ਕਨੈਕਸ਼ਨ ਜਾਰੀ ਕਰਨ ਵਿੱਚ ਤੇਜ਼ੀ ਲਿਆਉਣ
  • ਮੰਤਰਾਲੇ ਨੂੰ ਰਾਜਸਥਾਨ ਸਰਕਾਰ ਦੇ ਪੱਤਰ ਮਿਤੀ 19.03.2026 ਜ਼ਰੀਏ ਇੱਕ ਅਰਜ਼ੀ ਪ੍ਰਾਪਤ ਹੋਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੇ ਸੀਜੀਡੀ ਨੂੰ ਉਤਸ਼ਾਹਿਤ ਕਰਨ ਅਤੇ ਪੀਐੱਨਜੀ ਵਿੱਚ ਸ਼ਿਫਟ ਕਰਨ ਲਈ ਸੁਧਾਰਾਂ ਦੇ ਸਬੰਧ ਵਿੱਚ ਅਹਿਮ ਕਦਮ ਚੁੱਕੇ ਹਨ ਅਤੇ ਪ੍ਰਸਤਾਵ ਦੀ ਜਾਂਚ ਚੱਲ ਰਹੀ ਹੈ
  • ਹਾਲ ਹੀ ਦੇ ਦਿਨਾਂ ਵਿੱਚ 13,700 ਤੋਂ ਵੱਧ ਨਵੇਂ ਪੀਐੱਨਜੀ ਕਨੈਕਸ਼ਨ ਜਾਰੀ ਕੀਤੇ ਗਏ ਹਨ ਅਤੇ 7,300 ਤੋਂ ਵੱਧ ਖ਼ਪਤਕਾਰਾਂ ਨੇ ਐੱਲਪੀਜੀ ਤੋਂ ਪੀਐੱਨਜੀ ਵਿੱਚ ਸ਼ਿਫਟ ਕੀਤਾ ਹੈ, ਜਿਸ ਨਾਲ ਐੱਲਪੀਜੀ ਦੀ ਮੰਗ 'ਤੇ ਦਬਾਅ ਘੱਟ ਕਰਨ ਵਿੱਚ ਮਦਦ ਮਿਲੀ ਹੈ

ਰਸੋਈ ਗੈਸ

  • ਮੌਜੂਦਾ ਭੂ-ਰਾਜਨੀਤਕ ਹਾਲਤ ਨੂੰ ਦੇਖਦੇ ਹੋਏ ਐੱਲਪੀਜੀ ਸਪਲਾਈ ਹਾਲੇ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਇਸਤੇ ਨਜ਼ਰ ਰੱਖੀ ਜਾ ਰਹੀ ਹੈ
  • ਵੰਡ ਕੇਂਦਰਾਂ 'ਤੇ ਕਿਸੇ ਵੀ ਤਰ੍ਹਾਂ ਦੀ ਕਮੀ ਦੀ ਸ਼ਿਕਾਇਤ ਨਹੀਂ ਮਿਲੀ ਹੈ
  • ਘਬਰਾਹਟ ਵਿੱਚ ਕੀਤੀ ਗਈ ਬੁਕਿੰਗ ਵਿੱਚ ਕਾਫ਼ੀ ਗਿਰਾਵਟ ਆਈ ਹੈ, ਜੋ 13 ਮਾਰਚ ਨੂੰ 89 ਲੱਖ ਤੋਂ ਘਟ ਕੇ ਕੱਲ੍ਹ ਲਗਭਗ 55 ਲੱਖ ਰਹਿ ਗਈ, ਜਦੋਂ ਕਿ ਘਰੇਲੂ ਐੱਲਪੀਜੀ ਦੀ ਸਪਲਾਈ ਆਮ ਤੌਰ 'ਤੇ ਜਾਰੀ ਹੈ
  • 18 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਗੈਰ-ਘਰੇਲੂ ਐੱਲਪੀਜੀ ਦੀ ਅਲੋਕੇਸ਼ਨ ਦੇ ਆਦੇਸ਼ ਜਾਰੀ ਕੀਤੇ ਹਨ, ਜਿਸਦੀ ਸਪਲਾਈ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਉਪਲਬਧ ਕਰਾਈ ਜਾ ਰਹੀ ਹੈ
  • ਵਿੱਦਿਅਕ ਅਦਾਰਿਆਂ ਅਤੇ ਹਸਪਤਾਲਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਵਪਾਰਕ ਐੱਲਪੀਜੀ ਅਲੋਕੇਸ਼ਨ ਦਾ ਲਗਭਗ 50 ਫ਼ੀਸਦੀ ਪ੍ਰਾਪਤ ਹੋ ਰਿਹਾ ਹੈ
  • ਪਿਛਲੇ ਹਫ਼ਤੇ ਲਗਭਗ 11,360 ਮੀਟ੍ਰਿਕ ਟਨ ਵਪਾਰਕ ਐੱਲਪੀਜੀ ਦੀ ਸਪਲਾਈ ਕੀਤੀ ਗਈ ਹੈ

ਮਿੱਟੀ ਦਾ ਤੇਲ

  • ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 48,000 ਕਿਲੋਲੀਟਰ ਮਿੱਟੀ ਦਾ ਤੇਲ ਵਾਧੂ ਅਲੋਕੇਟ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵੰਡ ਕੇਂਦਰਾਂ ਦੀ ਪਹਿਚਾਣ ਕਰਨ ਦੀ ਬੇਨਤੀ ਕੀਤੀ ਗਈ ਹੈ
  • 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਐੱਸਕੇਓ ਅਲੋਕੇਸ਼ਨ ਆਦੇਸ਼ ਜਾਰੀ ਕੀਤੇ ਹਨ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਨੇ ਕੋਈ ਜ਼ਰੂਰਤ ਨਹੀਂ ਦੱਸੀ ਹੈ ਅਤੇ ਅੱਜ ਦੀ ਤਾਰੀਖ਼ ਵਿੱਚ, 17 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਹਾਲੇ ਐੱਸਕੇਓ ਅਲੋਕੇਸ਼ਨ ਆਦੇਸ਼ ਜਾਰੀ ਕਰਨਾ ਬਾਕੀ ਹੈ

ਸੂਬਾ ਸਰਕਾਰਾਂ ਵੱਲੋਂ ਆਯੋਜਿਤ ਬੈਠਕਾਂ

  • ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜ਼ਰੂਰੀ ਵਸਤੂਆਂ ਐਕਟ ਅਤੇ ਐੱਲਪੀਜੀ ਕੰਟਰੋਲ ਆਰਡਰ ਦੇ ਤਹਿਤ ਸਪਲਾਈ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਚੌਕਸੀ ਬਣਾਈ ਰੱਖਣ, ਨਿਰੀਖਣ ਕਰਨ ਅਤੇ ਐੱਲਪੀਜੀ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਗਈ ਹੈ
  • ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਪੈਟ੍ਰੋਲ, ਡੀਜ਼ਲ ਅਤੇ ਐੱਲਪੀਜੀ ਸਮੇਤ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਸਥਿਤੀ ਦੀ ਨਿਗਰਾਨੀ ਅਤੇ ਨਿਯਮਿਤ ਕਰਨ ਵਿੱਚ ਤਰਜੀਹੀ ਭੂਮਿਕਾ ਨਿਭਾਉਣੀ ਹੋਵੇਗੀ
  • ਭਾਰਤ ਸਰਕਾਰ ਨੇ ਮਿਤੀ 13.03.2026 ਦੇ ਪੱਤਰ ਜ਼ਰੀਏ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਜ਼ਿਲ੍ਹਾ ਕਮਿਸ਼ਨਰਾਂ/ਕਲੈਕਟਰਾਂ ਅਤੇ ਹੋਰ ਲਾਗੂਕਰਨ ਏਜੰਸੀਆਂ ਨੂੰ ਪੈਟ੍ਰੋਲ ਪੰਪਾਂ, ਐੱਲਪੀਜੀ ਵੰਡ ਕੇਂਦਰਾਂ, ਭੰਡਾਰਨ ਕੇਂਦਰਾਂ ਆਦਿ 'ਤੇ ਤਾਲਮੇਲ ਨਿਰੀਖਣ ਅਤੇ ਅਚਾਨਕ ਜਾਂਚ ਕਰਨ ਦਾ ਨਿਰਦੇਸ਼ ਦੇਣ ਤਾਂ ਕਿ ਕਿਸੇ ਵੀ ਤਰ੍ਹਾਂ ਦੀਆਂ ਬੇਨਿਯਮੀਆਂਤੇ ਰੋਕ ਲਗਾਈ ਜਾ ਸਕੇ
  • ਭਾਰਤ ਸਰਕਾਰ ਨੇ ਮਿਤੀ 18.03.2026 ਦੇ ਪੱਤਰ ਜ਼ਰੀਏ ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬੇਨਤੀ ਕੀਤੀ ਹੈ -

Ø ਜਮ੍ਹਾਖ਼ੋਰੀ, ਕਾਲਾਬਾਜ਼ਾਰੀ, ਘਰੇਲੂ ਐੱਲਪੀਜੀ ਦੀ ਹੇਰਾਫੇਰੀ ਅਤੇ ਹੋਰ ਗਲਤ ਕੰਮਾਂਤੇ ਰੋਕ ਲਗਾਉਣ ਲਈ ਸਖ਼ਤ ਨਿਗਰਾਨੀ ਰੱਖਣਾ

Ø ਜ਼ਰੂਰੀ ਵਸਤੂਆਂ ਐਕਟ, 1955, ਪੈਟਰੋਲੀਅਮ ਐਕਟ, 1934, ਪੈਟਰੋਲੀਅਮ ਨਿਯਮ 2002, ਮੋਟਰ ਸਪਿਰਿਟ ਅਤੇ ਐੱਚਐੱਸਡੀ ਆਦੇਸ਼ 2005 ਅਤੇ ਹੋਰ ਲਾਗੂ ਕਾਨੂੰਨਾਂ ਦੇ ਪ੍ਰਾਵਧਾਨਾਂ ਤਹਿਤ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ

Ø ਐੱਲਪੀਜੀ ਟੈਂਕਰਾਂ ਅਤੇ ਸਿਲੰਡਰਾਂ ਆਦਿ ਦੀ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਸਮੇਤ ਢੁਕਵੇਂ ਪ੍ਰਸ਼ਾਸਨਿਕ ਅਤੇ ਲੌਜਿਸਟਿਕਲ ਸਬੰਧੀ ਉਪਾਅ ਕਰਨਾ

Ø ਸਥਾਨਕ ਤਰਜੀਹਾਂ ਅਤੇ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਵਪਾਰਕ ਐੱਲਪੀਜੀ ਲਈ ਢੁਕਵੇਂ ਵੰਡ ਢੰਗਾਂ ਨੂੰ ਵਿਕਸਿਤ ਕਰਨਾ

Ø ਘਬਰਾਹਟ ਵਿੱਚ ਖ਼ਰੀਦਦਾਰੀ ਨੂੰ ਰੋਕਣ, ਐੱਲਪੀਜੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਸਟੀਕ ਜਾਣਕਾਰੀ ਦੇ ਪ੍ਰਸਾਰ ਲਈ ਜਨਤਕ ਸਲਾਹ ਜਾਰੀ ਕਰਨਾ

  • ਸਾਰੇ ਜ਼ਿਲ੍ਹਾ ਕਲੈਕਟਰਾਂ ਅਤੇ ਐੱਫਸੀ ਐਂਡ ਐੱਸ ਅਧਿਕਾਰੀਆਂ ਨੂੰ ਬੇਨਤੀ ਹੈ ਕਿ ਰੋਜ਼ਾਨਾ ਨਿਯਮਿਤ ਤੌਰਤੇ ਲਾਗੂਕਰਨ ਦੀਆਂ ਕਾਰਵਾਈਆਂ ਕਰਨ
  • ਇਸ ਤੋਂ ਇਲਾਵਾ, ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬੇਨਤੀ ਹੈ ਕਿ ਉਹ ਸਹੀ ਜਾਣਕਾਰੀ ਪ੍ਰਸਾਰਿਤ ਕਰਨ ਵਿੱਚ ਮਦਦ ਲਈ ਰੋਜ਼ਾਨਾ ਪ੍ਰੈਸ ਬ੍ਰੀਫਿੰਗ ਆਯੋਜਿਤ ਕਰਨ
  • ਸਾਰੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬੇਨਤੀ ਹੈ ਕਿ ਉਹ ਹੈਲਪਲਾਈਨ ਨੰਬਰ ਸਥਾਪਤ ਕਰਨ ਅਤੇ ਨਿਯਮਿਤ ਅੰਤਰਾਲ 'ਤੇ ਉਨ੍ਹਾਂ ਦਾ ਵਿਆਪਕ ਪ੍ਰਚਾਰ-ਪ੍ਰਸਾਰ ਯਕੀਨੀ ਬਣਾਉਣ
  • 32 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਕੰਟਰੋਲ ਰੂਮ ਸਥਾਪਤ ਕੀਤੇ ਹਨ ਇਨ੍ਹਾਂ ਵਿੱਚੋਂ ਕਈ ਸੂਬੇ/ਕੇਂਦਰ ਸ਼ਾਸਿਤ ਪ੍ਰਦੇਸ਼ ਰੋਜ਼ਾਨਾ ਪ੍ਰੈਸ ਬ੍ਰੀਫਿੰਗ ਵੀ ਕਰ ਰਹੇ ਹਨ
  • 31 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਜ਼ਿਲ੍ਹਾ-ਪੱਧਰੀ ਨਿਗਰਾਨੀ ਕਮੇਟੀਆਂ ਦਾ ਗਠਨ ਕੀਤਾ ਹੈ
  • ਜਿਨ੍ਹਾਂ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਕੰਟਰੋਲ ਰੂਮ ਅਤੇ ਜ਼ਿਲ੍ਹਾ ਨਿਗਰਾਨੀ ਕਮੇਟੀਆਂ ਸਥਾਪਤ ਨਹੀਂ ਕੀਤੀਆਂ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਇਨ੍ਹਾਂ ਨੂੰ ਤਤਕਾਲ ਅਧਾਰਤੇ ਸਥਾਪਤ ਕਰਨ

ਲਾਗੂਕਰਨ ਕਾਰਵਾਈਆਂ

  • ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀਤੇ ਰੋਕ ਲਗਾਉਣ ਲਈ ਸੂਬਿਆਂ ਵਿੱਚ ਲਾਗੂਕਰਨ ਦੀ ਕਾਰਵਾਈ ਜਾਰੀ ਹੈ, ਪਿਛਲੇ 24 ਘੰਟਿਆਂ ਵਿੱਚ 4,500 ਤੋਂ ਵੱਧ ਛਾਪੇ ਮਾਰੇ ਗਏ ਅਤੇ ਲਗਭਗ 4,000 ਸਿਲੰਡਰ ਜ਼ਬਤ ਕੀਤੇ ਗਏ
  • ਉੱਤਰ ਪ੍ਰਦੇਸ਼, ਤਾਮਿਲਨਾਡੂ, ਕੇਰਲਮ, ਜੰਮੂ-ਕਸ਼ਮੀਰ, ਪੰਜਾਬ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਸਮੇਤ ਸੂਬਿਆਂ ਵਿੱਚ ਅਹਿਮ ਕਾਰਵਾਈਆਂ ਦਰਜ ਕੀਤੀਆਂ ਗਈਆਂ ਹਨ
  • ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੁਚਾਰੂ ਸਪਲਾਈ ਯਕੀਨੀ ਬਣਾਉਣ ਅਤੇ ਬੇਨਿਯਮੀਆਂ ਨੂੰ ਰੋਕਣ ਲਈ ਪ੍ਰਚੂਨ ਦੁਕਾਨਾਂ ਅਤੇ ਐੱਲਪੀਜੀ ਡਿਸਟ੍ਰਿਬਿਊਟਰਾਂ 'ਤੇ 1,800 ਤੋਂ ਵੱਧ ਅਚਾਨਕ ਨਿਰੀਖਣ ਕੀਤੇ ਹਨ

ਹੋਰ ਸਰਕਾਰੀ ਉਪਾਅ

  • ਸਰਕਾਰ ਖ਼ਾਸ ਤੌਰਤੇ ਘਰਾਂ, ਹਸਪਤਾਲਾਂ ਅਤੇ ਵਿੱਦਿਅਕ ਅਦਾਰਿਆਂ ਜਿਹੇ ਤਰਜੀਹ ਵਾਲੇ ਖੇਤਰਾਂ ਲਈ ਨਿਰਵਿਘਨ ਐੱਲਪੀਜੀ ਸਪਲਾਈ ਅਤੇ ਪੀਐੱਨਜੀ ਦੇ ਵਿਸਥਾਰ ਨੂੰ ਤਰਜੀਹ ਦੇਣਾ ਜਾਰੀ ਰੱਖਦੀ ਹੈ
  • ਉਪਾਵਾਂ ਵਿੱਚ ਰਿਫਾਇਨਰੀ ਉਤਪਾਦਨ ਵਿੱਚ ਵਾਧਾ, ਸ਼ਹਿਰੀ ਖੇਤਰਾਂ ਵਿੱਚ 25 ਦਿਨਾਂ ਅਤੇ ਪੇਂਡੂ ਖੇਤਰਾਂ ਵਿੱਚ 45 ਦਿਨਾਂ ਤੱਕ ਸੋਧਿਆ ਬੁਕਿੰਗ ਅੰਤਰਾਲ ਅਤੇ ਤਰਜੀਹ ਦੇ ਅਧਾਰਤੇ ਅਲੋਕੇਸ਼ਨ ਸ਼ਾਮਿਲ ਹਨ
  • ਕੋਲਾ ਮੰਤਰਾਲੇ ਦੇ ਸਹਿਯੋਗ ਨਾਲ ਸੂਬਿਆਂ ਨੂੰ ਸਪਲਾਈ ਵਧਾਉਣ ਲਈ ਮਿੱਟੀ ਦੇ ਤੇਲ ਅਤੇ ਕੋਲੇ ਜਿਹੇ ਵਿਕਲਪਕ ਬਾਲਣ ਉਪਲਬਧ ਕਰਵਾਏ ਗਏ ਹਨ
  • ਸੂਬਿਆਂ ਨੂੰ ਵਾਧੂ ਐੱਲਪੀਜੀ ਅਲੋਕੇਸ਼ਨ ਨਾਲ ਜੁੜੇ ਪ੍ਰੋਤਸਾਹਨਾਂ ਜ਼ਰੀਏ ਪੀਐੱਨਜੀ ਕਨੈਕਸ਼ਨਾਂ ਦੀ ਸਹੂਲਤ ਦੇਣ ਦੀ ਸਲਾਹ ਦਿੱਤੀ ਗਈ ਹੈ

ਜਨਤਕ ਸਲਾਹ

  • ਨਾਗਰਿਕਾਂ ਨੂੰ ਅਧਿਕਾਰਤ ਸਰੋਤਾਂ 'ਤੇ ਭਰੋਸਾ ਕਰਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੱਤੀ ਜਾਂਦੀ ਹੈ
  • ਖ਼ਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਘਬਰਾ ਕੇ ਬੁਕਿੰਗ ਕਰਨ ਤੋਂ ਬਚਣ, ਡਿਜੀਟਲ ਬੁਕਿੰਗ ਪਲੇਟਫ਼ਾਰਮਾਂ ਦੀ ਵਰਤੋਂ ਕਰਨ ਅਤੇ ਐੱਲਪੀਜੀ ਡਿਸਟ੍ਰਿਬਿਊਟਰਾਂ ਦੇ ਕੋਲ ਜਾਣ ਤੋਂ ਬਚਣ, ਕਿਉਂਕਿ ਹੋਮ ਡਿਲੀਵਰੀ ਜਾਰੀ ਹੈ
  • ਨਾਗਰਿਕਾਂ ਨੂੰ ਬਦਲਵੇਂ ਬਾਲਣ ਜਿਵੇਂ ਕਿ ਪੀਐੱਨਜੀ ਅਤੇ ਇਲੈਕਟ੍ਰਿਕ ਜਾਂ ਇੰਡਕਸ਼ਨ ਕੁੱਕਟੌਪ ਦੀ ਵਰਤੋਂ ਕਰਨ ਅਤੇ ਊਰਜਾ ਸੰਭਾਲ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ

ਸਮੁੰਦਰੀ ਸੁਰੱਖਿਆ ਅਤੇ ਸ਼ਿਪਿੰਗ ਸੰਚਾਲਨ

ਬੰਦਰਗਾਹਾਂ, ਸ਼ਿਪਿੰਗ ਅਤੇ ਜਲ ਮਾਰਗ ਮੰਤਰਾਲੇ ਵੱਲੋਂ ਆਯੋਜਿਤ ਪ੍ਰੈੱਸ ਬ੍ਰਿਫਿੰਗ ਦੌਰਾਨ ਫ਼ਾਰਸ ਦੀ ਖਾੜੀ ਵਿੱਚ ਮੌਜੂਦਾ ਸਮੁੰਦਰੀ ਸਥਿਤੀ ਅਤੇ ਭਾਰਤੀ ਜਹਾਜ਼ਾਂ ਅਤੇ ਚਾਲਕ ਦਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਮੰਤਰਾਲੇ ਦੇ ਅਨੁਸਾਰ:

  • ਖੇਤਰ ਵਿੱਚ ਸਾਰੇ ਭਾਰਤੀ ਨਾਵਿਕ ਸੁਰੱਖਿਅਤ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਭਾਰਤੀ ਝੰਡੇ ਵਾਲੇ ਜਹਾਜ਼ਾਂ ਨਾਲ ਜੁੜੀ ਕੋਈ ਵੀ ਸਮੁੰਦਰੀ ਦੁਰਘਟਨਾ ਦੀ ਜਾਣਕਾਰੀ ਨਹੀਂ ਮਿਲੀ ਹੈ
  • ਵਰਤਮਾਨ ਵਿੱਚ, ਪੱਛਮੀ ਫ਼ਾਰਸ ਦੇ ਖਾੜੀ ਖੇਤਰ ਵਿੱਚ 611 ਭਾਰਤੀ ਨਾਵਿਕਾਂ ਵਾਲੇ 22 ਭਾਰਤੀ ਝੰਡੇ ਵਾਲੇ ਜਹਾਜ਼ ਮੌਜੂਦ ਹਨ ਅਤੇ ਡਾਇਰੈਕਟੋਰੇਟ ਜਨਰਲ ਆਫ਼ ਸ਼ਿਪਿੰਗ, ਜਹਾਜ਼ ਮਾਲਕਾਂ, ਆਰਪੀਐੱਸਐੱਲ ਏਜੰਸੀਆਂ ਅਤੇ ਭਾਰਤੀ ਮਿਸ਼ਨਾਂ ਦੇ ਤਾਲਮੇਲ ਨਾਲ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਿਹਾ ਹੈ
  • ਡੀਜੀ ਸ਼ਿਪਿੰਗ ਕੰਟਰੋਲ ਰੂਮ ਚੌਬੀ ਘੰਟੇ ਸੱਤ ਦਿਨ ਕਾਰਜਸ਼ੀਲ ਹੈ ਅਤੇ ਸਰਗਰਮ ਹੋਣ ਤੋਂ ਬਾਅਦ ਇਸਨੇ 3,550 ਕਾਲਾਂ ਅਤੇ 6,748 ਈਮੇਲ ਸੰਭਾਲੇ ਹਨ, ਜਿਨ੍ਹਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 125 ਕਾਲਾਂ ਅਤੇ 209 ਈਮੇਲ ਸ਼ਾਮਿਲ ਹਨ
  • ਡੀਜੀ ਸ਼ਿਪਿੰਗ ਨੇ ਹੁਣ ਤੱਕ 513 ਤੋਂ ਵੱਧ ਭਾਰਤੀ ਨਾਵਿਕਾਂ ਦੀ ਸੁਰੱਖਿਅਤ ਸਵਦੇਸ਼ ਵਾਪਸੀ ਵਿੱਚ ਸਹਾਇਤਾ ਕੀਤੀ ਹੈ, ਜਿਨ੍ਹਾਂ ਵਿੱਚ ਪਿਛਲੇ 24 ਘੰਟਿਆਂ ਵਿੱਚ ਹਵਾਈ ਅੱਡਿਆਂ ਅਤੇ ਖੇਤਰੀ ਸਥਾਨਾਂ ਤੋਂ 16 ਨਾਵਿਕ ਸ਼ਾਮਿਲ ਹਨ
  • ਭਾਰਤ ਦਾ ਸਮੁੰਦਰੀ ਖੇਤਰ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਗੁਜਰਾਤ, ਮਹਾਰਾਸ਼ਟਰ, ਗੋਆ, ਕੇਰਲ, ਆਂਧਰ ਪ੍ਰਦੇਸ਼ ਅਤੇ ਪੁਡੂਚੇਰੀ ਸਮੇਤ ਰਾਜ ਸਮੁੰਦਰੀ ਬੋਰਡਾਂ ਵੱਲੋਂ ਪੁਸ਼ਟੀ ਕੀਤੀ ਗਈ ਹੈ ਕਿ ਬੰਦਰਗਾਹਾਂ 'ਤੇ ਕਿਸੇ ਵੀ ਤਰ੍ਹਾਂ ਦੀ ਭੀੜ ਦੀ ਜਾਣਕਾਰੀ ਨਹੀਂ ਮਿਲੀ ਹੈ
  • ਬੰਦਰਗਾਹ ਜਹਾਜ਼ਾਂ ਦੀ ਆਵਾਜਾਈ ਅਤੇ ਮਾਲ ਢੁਆਈ ਕਾਰਜਾਂਤੇ ਸਖ਼ਤ ਨਿਗਰਾਨੀ ਰੱਖ ਰਹੇ ਹਨ ਅਤੇ ਜਵਾਹਰ ਲਾਲ ਨਹਿਰੂ ਬੰਦਰਗਾਹ ਅਥਾਰਟੀ (ਜੇਐੱਨਪੀਏ), ਵੀਓ ਚਿਦੰਬਰਨਾਰ ਬੰਦਰਗਾਹ ਅਥਾਰਟੀ (ਵੀਓਸੀਪੀਏ), ਵਿਸ਼ਾਖਾਪਟਨਮ ਬੰਦਰਗਾਹ, ਮੁੰਦ੍ਰਾ ਅਤੇ ਦੀਨਦਿਆਲ ਬੰਦਰਗਾਹ ਅਥਾਰਟੀ ਜਿਹੀਆਂ ਪ੍ਰਮੁੱਖ ਬੰਦਰਗਾਹਾਂ 'ਤੇ ਵਾਧੂ ਸਮਰੱਥਾ ਬਣਾਈ ਗਈ ਹੈ ਤਾਂ ਕਿ ਸੁਚਾਰੂ ਸੰਚਾਲਨ ਯਕੀਨੀ ਬਣਾਇਆ ਜਾ ਸਕੇ ਅਤੇ ਭੀੜ-ਭੜੱਕੇ ਨੂੰ ਘੱਟ ਕੀਤਾ ਜਾ ਸਕੇ
  • ਨਿਊ ਮੈਂਗਲੋਰ ਪੋਰਟ ਅਥਾਰਟੀ (ਐੱਨਐੱਮਪੀਏ) ਵਿੱਚ ਹਿਤਧਾਰਕਾਂ ਨੂੰ ਸਹਿਯੋਗ ਦੇਣ ਲਈ ਕਈ ਉਪਾਅ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਮਾਰਚ ਤੋਂ 31 ਮਾਰਚ, 2026 ਤੱਕ ਕੱਚੇ ਤੇਲ ਅਤੇ ਐੱਲਪੀਜੀ ਜਹਾਜ਼ਾਂ ਲਈ ਮਾਲ ਢੁਆਈ ਸਬੰਧੀ ਚਾਰਜਿਜ ਵਿੱਚ ਛੋਟ, ਫ਼ਸੇ ਹੋਏ ਨਿਰਯਾਤ ਕੰਟੇਨਰਾਂ ਲਈ ਗ੍ਰਾਊਂਡ ਰੈਂਟ ਅਤੇ ਰੀਫਰ ਚਾਰਜਿਜ ਵਿੱਚ ਛੋਟ ਅਤੇ ਲਗਭਗ 3,500 ਵਰਗ ਮੀਟਰ ਦੇ ਕਵਰਡ ਸ਼ੈੱਡ ਅਤੇ 76,000 ਵਰਗ ਮੀਟਰ ਦੇ ਓਪਨ ਯਾਰਡ ਦੀ ਵਾਧੂ ਭੰਡਾਰਨ ਸਮਰੱਥਾ ਦਾ ਨਿਰਮਾਣ ਸ਼ਾਮਿਲ ਹੈ
  • ਪੱਛਮੀ ਏਸ਼ੀਆ ਵਿੱਚ ਬਦਲਦੀ ਹਾਲਤ ਨੂੰ ਦੇਖਦੇ ਹੋਏ, ਬੰਦਰਗਾਹਾਂ, ਸ਼ਿਪਿੰਗ ਅਤੇ ਜਲ ਮਾਰਗ ਮੰਤਰਾਲਾ ਸ਼ਿਪਿੰਗ ਗਤੀਵਿਧੀਆਂ, ਬੰਦਰਗਾਹ ਸੰਚਾਲਨ, ਨਾਵਿਕਾਂ ਦੀ ਸੁਰੱਖਿਆ ਅਤੇ ਸਮੁੰਦਰੀ ਵਪਾਰ ਦੀ ਲਗਾਤਾਰਤਾਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ

ਖੇਤਰ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ

ਵਿਦੇਸ਼ ਮੰਤਰਾਲੇ ਨੇ ਭਾਰਤੀ ਦੂਤਾਵਾਸਾਂ ਜ਼ਰੀਏ ਜਾਰੀ ਸਹਾਇਤਾ ਅਤੇ ਸੰਪਰਕ ਯਤਨਾਂ ਸਮੇਤ ਖੇਤਰ ਵਿੱਚ ਹਾਲ ਹੀ ਦੇ ਘਟਨਾਕ੍ਰਮਾਂਤੇ ਜਾਣਕਾਰੀ ਸਾਂਝੀ ਕੀਤੀ ਮੰਤਰਾਲੇ ਦੇ ਅਨੁਸਾਰ:

  • ਪ੍ਰਧਾਨ ਮੰਤਰੀ ਨੇ ਓਮਾਨ, ਮਲੇਸ਼ੀਆ, ਫ਼ਰਾਂਸ, ਜੌਰਡਨ ਅਤੇ ਕਤਰ ਦੇ ਆਗੂਆਂ ਨਾਲ ਗੱਲ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਸਥਿਤੀ 'ਤੇ ਭਾਰਤ ਦਾ ਰੁਖ਼ ਸਪਸ਼ਟ ਕੀਤਾ ਅਤੇ ਤਣਾਅ ਘੱਟ ਕਰਨ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਲਈ ਗੱਲਬਾਤ ਅਤੇ ਕੂਟਨੀਤੀ 'ਤੇ ਜ਼ੋਰ ਦਿੱਤਾ
  • ਪ੍ਰਧਾਨ ਮੰਤਰੀ ਨੇ ਊਰਜਾ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਅਤੇ ਸਟ੍ਰੇਟ ਆਫ਼ ਹੋਰਮੁਜ਼ ਰਾਹੀਂ ਸੁਰੱਖਿਅਤ ਅਤੇ ਨਿਰਵਿਘਨ ਨੇਵੀਗੇਸ਼ਨ ਯਕੀਨੀ ਬਣਾਉਣ ਦੇ ਮਹੱਤਵ ਨੂੰ ਦੁਹਰਾਇਆ
  • ਓਮਾਨ: ਪ੍ਰਧਾਨ ਮੰਤਰੀ ਨੇ ਸੁਲਤਾਨ ਹੈਥਮ ਬਿਨ ਤਾਰਿਕ ਨਾਲ ਗੱਲ ਕੀਤੀ, ਈਦ ਦੀ ਵਧਾਈ ਦਿੱਤੀ ਅਤੇ ਓਮਾਨ ਦੀ ਪ੍ਰਭੂਸੱਤਾ ਦੀ ਉਲੰਘਣਾ ਦੀ ਭਾਰਤ ਦੀ ਨਿੰਦਾ ਨੂੰ ਦੁਹਰਾਇਆ ਉਨ੍ਹਾਂ ਨੇ ਭਾਰਤੀ ਨਾਗਰਿਕਾਂ ਸਮੇਤ ਲੋਕਾਂ ਦੀ ਸੁਰੱਖਿਅਤ ਵਾਪਸੀ ਵਿੱਚ ਓਮਾਨ ਦੀ ਭੂਮਿਕਾ ਦੀ ਸ਼ਲਾਘਾ ਕੀਤੀ
  • ਮਲੇਸ਼ੀਆ: ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਅਨਵਰ ਇਬ੍ਰਾਹਿਮ ਨਾਲ ਗੱਲ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਉੱਭਰਦੀ ਸਥਿਤੀ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ, ਨਾਲ ਹੀ ਈਦ-ਉਲ-ਫਿਤਰ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ
  • ਫ਼ਰਾਂਸ: ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਨ ਨਾਲ ਗੱਲ ਕੀਤੀ ਅਤੇ ਦੋਵੇਂ ਆਗੂਆਂ ਨੇ ਖੇਤਰ ਅਤੇ ਇਸ ਤੋਂ ਪਰ੍ਹੇ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਨਜ਼ਦੀਕੀ ਤਾਲਮੇਲ ਜਾਰੀ ਰੱਖਣ 'ਤੇ ਸਹਿਮਤੀ ਪ੍ਰਗਟ ਕੀਤੀ
  • ਜੌਰਡਨ: ਪ੍ਰਧਾਨ ਮੰਤਰੀ ਨੇ ਕਿੰਗ ਅਬਦੁੱਲਾ ਦੂਸਰੇ ਨਾਲ ਗੱਲ ਕੀਤੀ, ਈਦ ਦੀ ਵਧਾਈ ਦਿੱਤੀ ਅਤੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਜੌਰਡਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਦੋਵਾਂ ਪੱਖਾਂ ਨੇ ਊਰਜਾ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਨਿੰਦਾ ਕੀਤੀ ਅਤੇ ਮਾਲ ਅਤੇ ਊਰਜਾ ਦੀ ਨਿਰਵਿਘਨ ਆਵਾਜਾਈ ਦਾ ਸਮਰਥਨ ਕੀਤਾ
  • ਕਤਰ: ਪ੍ਰਧਾਨ ਮੰਤਰੀ ਨੇ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲ ਕੀਤੀ, ਈਦ ਦੀ ਵਧਾਈ ਦਿੱਤੀ ਅਤੇ ਕਤਰ ਪ੍ਰਤੀ ਇਕਜੁੱਟਤਾ ਪ੍ਰਗਟ ਕੀਤੀ ਦੋਵਾਂ ਪੱਖਾਂ ਨੇ ਊਰਜਾ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਨਿੰਦਾ ਕੀਤੀ ਅਤੇ ਸਟ੍ਰੇਟ ਆਫ਼ ਹੋਰਮੁਜ਼ ਰਾਹੀਂ ਸੁਰੱਖਿਅਤ ਨੇਵੀਗੇਸ਼ਨ ਲਈ ਸਮਰਥਨ ਦੀ ਪੁਸ਼ਟੀ ਕੀਤੀ
  • ਵਿਦੇਸ਼ ਮੰਤਰਾਲਾ ਪੱਛਮੀ ਏਸ਼ੀਆ ਅਤੇ ਖਾੜੀ ਖੇਤਰ ਵਿੱਚ ਹੋ ਰਹੇ ਘਟਨਾਕ੍ਰਮਾਂ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ, ਅਤੇ ਭਾਰਤੀ ਭਾਈਚਾਰੇ ਦੀ ਸੁਰੱਖਿਆ, ਬਚਾਅ ਅਤੇ ਭਲਾਈ ਉਸਦੀ ਸਰਵਉੱਚ ਤਰਜੀਹ ਬਣੀ ਹੋਈ ਹੈ
  • ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਈਰਾਨ ਤੋਂ ਗੁਆਂਢੀ ਦੇਸ਼ਾਂ ਵਿੱਚ 913 ਭਾਰਤੀ ਨਾਗਰਿਕਾਂ ਦੀ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਹੈ, ਜਿਨ੍ਹਾਂ ਵਿੱਚੋਂ 793 ਅਰਮੇਨੀਆ ਅਤੇ 120 ਅਜ਼ਰਬੈਜਾਨ ਗਏ ਹਨ
  • ਈਰਾਨ ਤੋਂ ਆਏ ਸਾਰੇ 284 ਭਾਰਤੀ ਸ਼ਰਧਾਲੂ ਸੁਰੱਖਿਅਤ ਤੌਰਤੇ ਭਾਰਤ ਵਾਪਸ ਗਏ ਹਨ
  • ਵਿਦੇਸ਼ ਮੰਤਰਾਲੇ ਦਾ ਕੰਟਰੋਲ ਰੂਮ ਭਾਰਤੀ ਨਾਗਰਿਕਾਂ ਦੀ ਸਹਾਇਤਾ ਕਰਨਾ ਜਾਰੀ ਰੱਖ ਰਿਹਾ ਹੈ, ਕੱਲ੍ਹ ਉਸਨੂੰ 10 ਕਾਲਾਂ ਅਤੇ 6 ਈਮੇਲ ਪ੍ਰਾਪਤ ਹੋਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਵਪਾਰੀ ਜਹਾਜ਼ਾਂਤੇ ਫ਼ਸੇ ਭਾਰਤੀ ਨਾਗਰਿਕਾਂ ਨਾਲ ਸਬੰਧਿਤ ਸਨ
  • ਵਿਦੇਸ਼ ਮੰਤਰਾਲੇ ਦਾ ਇੱਕ ਸਮਰਪਿਤ ਕੰਟਰੋਲ ਰੂਮ ਕਾਰਜਸ਼ੀਲ ਹੈ ਅਤੇ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਤਾਲਮੇਲ ਜਾਰੀ ਹੈ
  • ਪੂਰੇ ਖੇਤਰ ਵਿੱਚ ਭਾਰਤੀ ਮਿਸ਼ਨ ਅਤੇ ਪੋਸਟਾਂ 24 ਘੰਟੇ ਕੰਮ ਕਰ ਰਹੇ ਹਨ, ਸਥਾਨਕ ਅਧਿਕਾਰੀਆਂ ਨਾਲ ਸੰਪਰਕ ਬਣਾਈ ਰੱਖਦੇ ਹਨ ਅਤੇ ਨਿਯਮਿਤ ਤੌਰਤੇ ਸਲਾਹ ਜਾਰੀ ਕਰ ਰਹੇ ਹਨ ਨਾਵਿਕਾਂ, ਵਿਦਿਆਰਥੀਆਂ, ਫ਼ਸੇ ਹੋਏ ਭਾਰਤੀ ਨਾਗਰਿਕਾਂ ਅਤੇ ਥੋੜ੍ਹੇ ਸਮੇਂ ਦੇ ਸੈਲਾਨੀਆਂ ਨੂੰ ਵੀਜ਼ਾ, ਕਾਂਸੁਲਰ ਅਤੇ ਲੌਜਿਸਟਿਕਲ ਸਹਾਇਤਾ ਸਮੇਤ ਸਾਰੇ ਤਰ੍ਹਾਂ ਦੀ ਸਹਾਇਤਾ ਜਾਰੀ ਹੈ
  • 28 ਫ਼ਰਵਰੀ ਤੋਂ ਹੁਣ ਤੱਕ ਇਸ ਖੇਤਰ ਤੋਂ ਲਗਭਗ 3,00,000 ਯਾਤਰੀ ਭਾਰਤ ਵਾਪਸ ਚੁੱਕੇ ਹਨ, ਅਤੇ ਕੁੱਲ ਉਡਾਣ ਸੰਚਾਲਨ ਵਿੱਚ ਲਗਾਤਾਰ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ
  • ਸੰਯੁਕਤ ਅਰਬ ਅਮੀਰਾਤ ਵਿੱਚ, ਸੀਮਤ ਗੈਰ-ਨਿਰਧਾਰਤ ਉਡਾਨਾਂ ਜਾਰੀ ਹਨ, ਜਿਨ੍ਹਾਂ ਵਿੱਚੋਂ ਅੱਜ ਭਾਰਤ ਲਈ ਲਗਭਗ 90 ਉਡਾਨਾਂ ਦੀ ਉਮੀਦ ਹੈ
  • ਸਾਊਦੀ ਅਰਬ ਅਤੇ ਓਮਾਨ ਤੋਂ ਭਾਰਤ ਲਈ ਉਡਾਨਾਂ ਜਾਰੀ ਹਨ
  • ਕਤਰ ਦਾ ਹਵਾਈ ਖੇਤਰ ਅੰਸ਼ਕ ਤੌਰ 'ਤੇ ਖੁੱਲ੍ਹਾ ਹੈ ਅਤੇ ਕਤਰ ਏਅਰਵੇਜ਼ ਵੱਲੋਂ ਅੱਜ ਭਾਰਤ ਲਈ 10 ਗੈਰ-ਨਿਰਧਾਰਤ ਉਡਾਨਾਂ ਸੰਚਾਲਿਤ ਕਰਨ ਦੀ ਉਮੀਦ ਹੈ
  • ਕੁਵੈਤ ਦਾ ਹਵਾਈ ਖੇਤਰ ਹਾਲੇ ਵੀ ਬੰਦ ਹੈ ਅਤੇ ਜਜ਼ੀਰਾ ਏਅਰਵੇਜ਼ ਨੇ ਸਾਊਦੀ ਅਰਬ ਦੇ ਅਲ-ਕੈਸੁਮਾਹ ਹਵਾਈ ਅੱਡੇ ਤੋਂ ਖ਼ਾਸ ਉਡਾਨਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਵਿੱਚ ਅੱਜ ਕੋਚੀ ਲਈ ਪਹਿਲੀ ਉਡਾਣ ਵੀ ਸ਼ਾਮਿਲ ਹੈ
  • ਬਹਿਰੀਨ ਦਾ ਹਵਾਈ ਖੇਤਰ ਹਾਲੇ ਵੀ ਬੰਦ ਹੈ ਅਤੇ ਗਲਫ਼ ਏਅਰ ਸਾਊਦੀ ਅਰਬ ਦੇ ਦਮਾਮ ਤੋਂ ਭਾਰਤ ਲਈ ਖ਼ਾਸ ਉਡਾਨਾਂ ਸੰਚਾਲਿਤ ਕਰ ਰਹੀ ਹੈ
  • ਕੁਵੈਤ, ਬਹਿਰੀਨ ਅਤੇ ਇਰਾਕ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਲਈ ਸਾਊਦੀ ਅਰਬ ਦੇ ਰਸਤੇ ਆਵਾਜਾਈ ਦੀ ਸਹੂਲਤ ਪਹਿਲਾਂ ਤੋਂ ਹੀ ਉਪਲਬਧ ਹੈ
  • ਈਰਾਨ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਅਰਮੇਨੀਆ ਅਤੇ ਅਜ਼ਰਬੈਜਾਨ ਦੇ ਰਸਤੇ ਭਾਰਤ ਦੀ ਯਾਤਰਾ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ
  • ਇਜ਼ਰਾਇਲ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਜੌਰਡਨ ਦੇ ਰਸਤੇ ਭਾਰਤ ਦੀ ਯਾਤਰਾ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ
  • 18 ਮਾਰਚ ਨੂੰ ਰਿਆਧ ਵਿੱਚ ਹੋਏ ਹਮਲੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਦੁਖਦਾਈ ਮੌਤ ਹੋ ਗਈ ਸਰਕਾਰ ਸੋਗ ਪ੍ਰਗਟ ਕਰਦੀ ਹੈ ਅਤੇ ਮਿਸ਼ਨ ਮ੍ਰਿਤਕ ਦੇਹਾਂ ਨੂੰ ਜਲਦੀ ਸਵਦੇਸ਼ ਵਾਪਸ ਲਿਆਉਣ ਲਈ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰ ਰਿਹਾ ਹੈ
  • ਹਾਲ ਹੀ ਦੇ ਘਟਨਾਕ੍ਰਮਾਂ ਵਿੱਚ ਕੁੱਲ ਛੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਹੈ ਅਤੇ ਇੱਕ ਹਾਲੇ ਵੀ ਲਾਪਤਾ ਹੈ ਦੋ ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਪਹਿਲਾਂ ਹੀ ਭਾਰਤ ਵਾਪਸ ਭੇਜੀਆਂ ਜਾ ਚੁੱਕੀਆਂ ਹਨ
  • ਸਾਊਦੀ ਅਰਬ, ਓਮਾਨ, ਇਰਾਕ ਅਤੇ ਸੰਯੁਕਤ ਅਰਬ ਅਮੀਰਾਤ ਵਿੱਚ ਸਥਿਤ ਭਾਰਤੀ ਦੂਤਾਵਾਸ ਲਾਪਤਾ ਵਿਅਕਤੀ ਦੀ ਭਾਲ ਕਰਨ ਅਤੇ ਬਾਕੀ ਲਾਸ਼ਾਂ ਦੀ ਸਵਦੇਸ਼ ਵਾਪਸੀ ਲਈ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ
  • ਐੱਮਟੀ ਸੇਫ਼ਸੀ ਵਿਸ਼ਣੁ ਦੇ 15 ਭਾਰਤੀ ਚਾਲਕ ਦਲ ਦੇ ਮੈਂਬਰ, ਜਿਨ੍ਹਾਂ ਨੂੰ ਬਚਾਇਆ ਗਿਆ ਸੀ, ਇਰਾਕ ਤੋਂ ਰਵਾਨਾ ਹੋ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਸਾਊਦੀ ਅਰਬ ਦੇ ਰਸਤੇ ਭਾਰਤ ਵਾਪਸ ਆਉਣ ਦੀ ਉਮੀਦ ਹੈ
  • ਓਮਾਨ ਤੋਂ ਬਚਾਏ ਗਏ 24 ਭਾਰਤੀ ਨਾਵਿਕ ਪਹਿਲਾਂ ਹੀ ਭਾਰਤ ਵਾਪਸ ਚੁੱਕੇ ਹਨ, ਜਿਨ੍ਹਾਂ ਵਿੱਚ ਐੱਮਵੀ ਐੱਮਕੇਡੀ ਵਿਯੋਮ ਦੇ 16 ਅਤੇ ਐੱਮਟੀ ਸਕਾਈਲਾਈਟ ਦੇ 8 ਨਾਵਿਕ ਸ਼ਾਮਿਲ ਹਨ

************

ਐੱਮਐੱਨ
 


(Release ID: 2243721) ਵਿਜ਼ੀਟਰ ਕਾਊਂਟਰ : 25