ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਹਰੀਨ ਦੇ ਕਿੰਗ ਨਾਲ ਗੱਲਬਾਤ ਕੀਤੀ
ਪ੍ਰਧਾਨ ਮੰਤਰੀ ਨੇ ਈਦ ਦੀਆਂ ਵਧਾਈਆਂ ਦਿੱਤੀਆਂ ਅਤੇ ਊਰਜਾ ਅਤੇ ਨਾਗਰਿਕ ਬੁਨਿਆਦੀ ਢਾਂਚੇ ’ਤੇ ਹਮਲਿਆਂ ਦੀ ਨਿੰਦਾ ਕੀਤੀ
प्रविष्टि तिथि:
20 MAR 2026 7:57PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਹਰੀਨ ਦੇ ਕਿੰਗ ਮਹਾਮਹਿਮ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਸਾਰਥਕ ਚਰਚਾ ਕੀਤੀ। ਇਸ ਚਰਚਾ ਦਾ ਉਦੇਸ਼ ਤਿਉਹਾਰਾਂ ਦੀਆਂ ਵਧਾਈਆਂ ਦਾ ਆਦਾਨ-ਪ੍ਰਦਾਨ ਕਰਨਾ ਅਤੇ ਖੇਤਰੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ’ਤੇ ਗੱਲ ਕਰਨਾ ਸੀ।
ਪ੍ਰਧਾਨ ਮੰਤਰੀ ਨੇ ਮਹਾਮਹਿਮ ਕਿੰਗ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਗੱਲ ਕੀਤੀ ਅਤੇ ਈਦ-ਉਲ-ਫਿਤਰ ਦੇ ਮੌਕੇ ’ਤੇ ਉਨ੍ਹਾਂ ਨੂੰ ਅਤੇ ਬਹਰੀਨ ਦੇ ਲੋਕਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ। ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੱਛਮੀ ਏਸ਼ੀਆਈ ਖੇਤਰ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਊਰਜਾ ਅਤੇ ਨਾਗਰਿਕ ਬੁਨਿਆਦੀ ਢਾਂਚੇ ’ਤੇ ਹਮਲਿਆਂ ਦੀ ਨਿੰਦਾ ਕੀਤੀ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹਨਾਂ ਹਮਲਿਆਂ ਦਾ ਵਿਸ਼ਵ-ਵਿਆਪੀ ਭੋਜਨ, ਬਾਲਣ ਅਤੇ ਖਾਦ ਸੁਰੱਖਿਆ ’ਤੇ ਬੁਰਾ ਅਸਰ ਪੈਂਦਾ ਹੈ। ਸ਼੍ਰੀ ਮੋਦੀ ਨੇ ਜਹਾਜ਼ਰਾਨੀ ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੇ ਮਹੱਤਵ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਬਹਰੀਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੀ ਭਲਾਈ ਲਈ ਮਹਾਮਹਿਮ ਵੱਲੋਂ ਦਿੱਤੇ ਜਾ ਰਹੇ ਲਗਾਤਾਰ ਸਮਰਥਨ ਲਈ ਧੰਨਵਾਦ ਵੀ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
“ਬਹਰੀਨ ਦੇ ਕਿੰਗ ਮਹਾਮਹਿਮ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਸਾਰਥਕ ਚਰਚਾ ਹੋਈ। ਈਦ-ਉਲ-ਫਿਤਰ ਦੇ ਮੌਕੇ ’ਤੇ ਉਨ੍ਹਾਂ ਨੂੰ ਅਤੇ ਬਹਰੀਨ ਦੇ ਲੋਕਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।
ਅਸੀਂ ਪੱਛਮੀ ਏਸ਼ੀਆਈ ਖੇਤਰ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਇਸ ਖੇਤਰ ਵਿੱਚ ਊਰਜਾ ਅਤੇ ਨਾਗਰਿਕ ਬੁਨਿਆਦੀ ਢਾਂਚੇ ’ਤੇ ਹਮਲਿਆਂ ਦੀ ਨਿੰਦਾ ਕੀਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹਨਾਂ ਹਮਲਿਆਂ ਦਾ ਵਿਸ਼ਵ-ਵਿਆਪੀ ਭੋਜਨ, ਬਾਲਣ ਅਤੇ ਖਾਦ ਸੁਰੱਖਿਆ ’ਤੇ ਬੁਰਾ ਅਸਰ ਪੈਂਦਾ ਹੈ।
ਜਹਾਜ਼ਰਾਨੀ ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੇ ਮਹੱਤਵ ਨੂੰ ਦੁਹਰਾਇਆ।
ਬਹਰੀਨ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੀ ਭਲਾਈ ਲਈ ਮਹਾਮਹਿਮ ਵੱਲੋਂ ਦਿੱਤੇ ਜਾ ਰਹੇ ਲਗਾਤਾਰ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ।"
****
ਐੱਮਜੇਪੀਐੱਸ/ਪੀਆਰਕੇ
(रिलीज़ आईडी: 2243879)
आगंतुक पटल : 32
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam