ਲੋਕ ਸਭਾ ਸਕੱਤਰੇਤ
ਲੋਕ ਸਭਾ ਸਪੀਕਰ ਨੇ ਡਾ. ਰਾਮ ਮਨੋਹਰ ਲੋਹੀਆ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
प्रविष्टि तिथि:
23 MAR 2026 3:21PM by PIB Chandigarh
ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਡਾ. ਰਾਮ ਮਨੋਹਰ ਲੋਹੀਆ ਦੀ ਜਨਮ ਵਰ੍ਹੇਗੰਢ ਦੇ ਮੌਕੇ ‘ਤੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਇਸ ਮੌਕੇ ‘ਤੇ ਰਾਜ ਸਭਾ ਦੇ ਡਿਪਟੀ ਚੇਅਰਮੈਨ ਸ਼੍ਰੀ ਹਰਿਵੰਸ਼; ਸੰਸਦ ਮੈਂਬਰ ਅਤੇ ਸਾਬਕਾ ਮੈਂਬਰਾਂ ਨੇ ਵੀ ਡਾ. ਲੋਹੀਆ ਨੂੰ ਸ਼ਰਧਾਂਜਲੀ ਭੇਟ ਕੀਤੀ।
ਲੋਕ ਸਭਾ ਦੇ ਸਕੱਤਰ ਜਨਰਲ, ਸ਼੍ਰੀ ਉਤਪਲ ਕੁਮਾਰ ਸਿੰਘ ਅਤੇ ਹੋਰ ਪਤਵੰਤਿਆਂ ਨੇ ਵੀ ਇਸ ਮਹਾਨ ਨੇਤਾ ਨੂੰ ਸ਼ਰਧਾਂਜਲੀ ਭੇਟ ਕੀਤੀ।
ਲੋਕ ਸਭਾ ਸਕੱਤਰੇਤ ਦੁਆਰਾ ਪ੍ਰਕਾਸ਼ਿਤ ਡਾ. ਰਾਮ ਮਨੋਹਰ ਲੋਹੀਆ ਦੇ ਜੀਵਨ ਅਤੇ ਯੋਗਦਾਨ ‘ਤੇ ਅਧਾਰਿਤ ਇੱਕ ਬੁੱਕਲੈਟ ਪ੍ਰੋਗਰਾਮ ਵਿੱਚ ਮੌਜੂਦ ਪਤਵੰਤਿਆਂ ਨੂੰ ਭੇਟ ਕੀਤੀ ਗਈ।
ਡਾ. ਰਾਮ ਮਨੋਹਰ ਲੋਹੀਆ ਦੇ ਰਾਸ਼ਟਰ ਦੇ ਪ੍ਰਤੀ ਜ਼ਿਕਰਯੋਗ ਯੋਗਦਾਨ ਦੇ ਸਨਮਾਨ ਵਿੱਚ, ਉਨ੍ਹਾਂ ਦੇ ਚਿੱਤਰ ਦਾ 30 ਮਈ 1991 ਨੂੰ ਤਤਕਾਲੀ ਪ੍ਰਧਾਨ ਮੰਤਰੀ ਸ਼੍ਰੀ ਚੰਦਰ ਸ਼ੇਖਰ ਦੁਆਰਾ ਸੰਵਿਧਾਨ ਸਦਨ (ਤਤਕਾਲੀ ਸੰਸਦ ਭਵਨ) ਦੇ ਸੈਂਟਰਲ ਹਾਲ ਵਿੱਚ ਉਦਘਾਟਨ ਕੀਤਾ ਗਿਆ ਸੀ।
***********
ਏਐੱਮ
(रिलीज़ आईडी: 2244368)
आगंतुक पटल : 133