ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅਸਾਮ ਰਾਈਫਲਜ਼ ਦੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ‘ਸਥਾਪਨਾ ਦਿਵਸ’ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਉਹ ਉੱਤਰ ਪੂਰਬ ਦੇ ਦੁਰਗਮ ਇਲਾਕਿਆਂ ਵਿੱਚ ਸਾਡੀਆਂ ਸਰਹੱਦਾਂ ਦੀ ਰੱਖਿਆ ਕਰਕੇ ਆਪਣੀ ਬਹਾਦਰੀ ਅਤੇ ਦੇਸ਼ਭਗਤੀ ਦਾ ਪਰੀਚੈ ਦਿੰਦੇ ਹਨ
ਅਸਾਮ ਰਾਈਫਲਜ਼ ਦੇ ਜਵਾਨ ਮਨੁੱਖੀ ਸਹਾਇਤਾ ਰਾਹੀਂ ਵੱਖ-ਵੱਖ ਭਾਈਚਾਰਿਆਂ ਦੇ ਦਰਮਿਆਨ ਭਰੋਸੇ ਨੂੰ ਕਾਇਮ ਕਰਦੇ ਹਨ
ਉਨ੍ਹਾਂ ਬਹਾਦਰ ਅਸਾਮ ਰਾਈਫਲਜ਼ ਕਰਮੀਆਂ ਨੂੰ ਯਾਦ ਕੀਤਾ, ਜਿਨ੍ਹਾਂ ਨੇ ਰਾਸ਼ਟਰ ਸੇਵਾ ਵਿੱਚ ਆਪਣੀ ਜਾਨਾਂ ਕੁਰਬਾਨ ਕੀਤੀਆਂ
Posted On:
24 MAR 2026 11:11AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅਸਾਮ ਰਾਈਫਲਜ਼ ਦੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ‘ਸਥਾਪਨਾ ਦਿਵਸ’ ‘ਤੇ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਅਸਾਮ ਰਾਈਫਲਜ਼ ਦੇ ਬਹਾਦਰ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ। ਉਹ ਉੱਤਰ ਪੂਰਬ ਦੇ ਦੁਰਗਮ ਇਲਾਕਿਆਂ ਵਿੱਚ ਸਾਡੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ; ਉਹ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਹਨ, ਅਤੇ ਨਾਲ ਹੀ ਮਨੁੱਖੀ ਸਹਾਇਤਾ ਦੁਆਰਾ ਵੱਖ-ਵੱਖ ਭਾਈਚਾਰਿਆਂ ਦਰਮਿਆਨ ਭਰੋਸਾ ਕਾਇਮ ਕਰਦੇ ਹਨ। ਮੈਂ ਅਸਾਮ ਰਾਈਫਲਜ਼ ਦੇ ਉਨ੍ਹਾਂ ਬਹਾਦਰ ਜਵਾਨਾਂ ਨੂੰ ਨਮਨ ਕਰਦਾ ਹਾਂ, ਜਿਨ੍ਹਾਂ ਨੇ ਰਾਸ਼ਟਰ ਦੀ ਸੇਵਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।”
*****
ਆਰਕੇ/ ਆਰਆਰ /ਪੀਆਰ / ਪੀਐੱਸ/ਏਕੇ
(Release ID: 2244439)
ਵਿਜ਼ੀਟਰ ਕਾਊਂਟਰ : 8