ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਰਾਮ ਨੌਂਮੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 25 MAR 2026 4:24PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਰਾਮ ਨੌਂਮੀ ਦੀ ਪੂਰਵ ਸੰਧਿਆ ‘ਤੇ ਸਾਰੇ ਦੇਸ਼ਵਾਸੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ, “ਰਾਮ ਨੌਮੀ ਦੇ ਸ਼ੁਭ ਮੌਕੇ 'ਤੇ, ਮੈਂ ਸਾਰੇ ਸਾਥੀ ਨਾਗਰਿਕਾਂ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਸਾਰੇ ਭਾਰਤੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

ਰਾਸ਼ਟਰਪਤੀ ਨੇ ਕਿਹਾ ਕਿ ਇਹ ਤਿਉਹਾਰ ਮਰਿਆਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਦੇ ਜਨਮ ਦਿਵਸ ਵਜੋਂ ਮਨਾਇਆ ਜਾਂਦਾ ਹੈ। ਭਗਵਾਨ ਸ਼੍ਰੀ ਰਾਮ ਦੇ ਆਦਰਸ਼ ਸਾਨੂੰ ਸਿਖਾਉਂਦੇ ਹਨ ਕਿ ਸੱਚ, ਨਿਆਂ ਅਤੇ ਗੁਣਾਂ ਦੇ ਮਾਰਗ 'ਤੇ ਚੱਲਣਾ ਜੀਵਨ ਵਿੱਚ ਅੱਗੇ ਵਧਣ ਦਾ ਸਹੀ ਮਾਰਗ ਹੈ। ਭਗਵਾਨ ਸ਼੍ਰੀ ਰਾਮ ਦਾ ਜੀਵਨ ਸਾਨੂੰ ਸਮਾਜ ਪ੍ਰਤੀ ਆਪਣੇ ਫਰਜ਼ਾਂ ਨੂੰ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ। ਭਗਵਾਨ ਸ਼੍ਰੀ ਰਾਮ ਦੇ ਆਦਰਸ਼ ਸਾਡੇ ਸੱਭਿਆਚਾਰ ਦੀ ਨੀਂਹ ਹਨ ਅਤੇ ਸਾਨੂੰ ਉਨ੍ਹਾਂ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਇਸ ਮੌਕੇ ‘ਤੇ, ਆਓ ਅਸੀਂ ਸਾਰੇ ਭਗਵਾਨ ਸ਼੍ਰੀ ਰਾਮ ਦੀ ਮਹਾਨ ਗਾਥਾ ਦੀਆਂ ਸਿੱਖਿਆਵਾਂ ਨੂੰ ਅਪਣਾਈਏ ਅਤੇ ਆਪਣੇ ਵਿਚਾਰਾਂ, ਵਚਨਾਂ ਅਤੇ ਕੰਮਾਂ ਨਾਲ ਰਾਸ਼ਟਰ ਦੀ ਸੇਵਾ ਕਰਨ ਦਾ ਪ੍ਰਣ ਲਈਏ।"

ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-

************

ਐੱਮਜੇਪੀਐੱਸ/ਪੀਆਰਕੇ/ਏਕੇ


(Release ID: 2245251) ਵਿਜ਼ੀਟਰ ਕਾਊਂਟਰ : 11