ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਸੰਘਰਸ਼ ’ਤੇ ਲੋਕ ਸਭਾ ਵਿੱਚ ਦਿੱਤੇ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ


प्रविष्टि तिथि: 23 MAR 2026 9:05PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ’ਤੇ ਲੋਕ ਸਭਾ ਵਿੱਚ ਦਿੱਤੇ ਗਏ ਆਪਣੇ ਸੰਬੋਧਨ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਯੁੱਧ ਕਾਰਨ ਪੈਦਾ ਹੋਈਆਂ ਪਰਿਸਥਿਤੀਆਂ ਦਰਮਿਆਨ, ਸਰਕਾਰ ਭਾਰਤੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਸਰਵਉੱਚ ਤਰਜੀਹ ਦੇ ਰਹੀ ਹੈ ਅਤੇ ਪੂਰੀ ਸੰਵੇਦਨਸ਼ੀਲਤਾ, ਚੌਕਸੀ ਅਤੇ ਤਤਪਰਤਾ ਨਾਲ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲਿਖਿਆ:

“ਪੱਛਮੀ ਏਸ਼ੀਆ ਦੇ ਮੌਜੂਦਾ ਯੁੱਧ ਨੇ ਭਾਰਤ ਸਾਹਮਣੇ ਵੀ ਅਣਕਿਆਸੀਆਂ ਚੁਣੌਤੀਆਂ ਖੜ੍ਹੀਆਂ ਕੀਤੀਆਂ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਦੇਸ਼ ਦੀ ਸੰਸਦ ਵੱਲੋਂ ਇਸ ਸੰਕਟ ਨੂੰ ਲੈ ਕੇ ਇੱਕਮਤ ਅਤੇ ਇੱਕਜੁੱਟ ਆਵਾਜ਼ ਦੁਨੀਆ ਭਰ ਵਿੱਚ ਜਾਵੇ।”

“ਯੁੱਧ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਸਾਡੀ ਸਰਕਾਰ ਭਾਰਤੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਸਰਵਉੱਚ ਤਰਜੀਹ ਦੇ ਰਹੀ ਹੈ। ਅਸੀਂ ਪੂਰੀ ਸੰਵੇਦਨਸ਼ੀਲਤਾ, ਚੌਕਸੀ ਅਤੇ ਤਤਪਰਤਾ ਦੇ ਨਾਲ ਹਰ ਜ਼ਰੂਰੀ ਕਦਮ ਚੁੱਕ ਰਹੇ ਹਾਂ।”

“ਦੇਸ਼ ਦੇ ਕਿਸਾਨ ਭਰਾਵਾਂ-ਭੈਣਾਂ ਨੂੰ ਇਸ ਪ੍ਰਕਾਰ ਦੇ ਸੰਕਟਾਂ ਤੋਂ ਬਚਾਉਣ ਲਈ ਬੀਤੇ ਸਾਲਾਂ ਵਿੱਚ ਵੀ ਅਨੇਕਾਂ ਕਦਮ ਚੁੱਕੇ ਗਏ ਹਨ। ਮੌਜੂਦਾ ਪਰਿਸਥਿਤੀਆਂ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।”

“ਪੱਛਮੀ ਏਸ਼ੀਆ ਦੇ ਸਾਰੇ ਸਬੰਧਿਤ ਆਗੂਆਂ ਨਾਲ ਗੱਲਬਾਤ ਕਰਕੇ ਮੈਂ ਤਣਾਅ ਘੱਟ ਕਰਨ ਅਤੇ ਇਸ ਸੰਘਰਸ਼ ਨੂੰ ਖ਼ਤਮ ਕਰਨ ਦਾ ਅਪੀਲ ਕੀਤੀ ਹੈ। ਇਸ ਖੇਤਰ ਵਿੱਚ ਭਾਰਤੀ ਜਹਾਜ਼ਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਸੁਰੱਖਿਅਤ ਆਉਣ-ਜਾਣ ਨੂੰ ਯਕੀਨੀ ਬਣਾਉਣ ਲਈ ਸਾਡੇ ਕੂਟਨੀਤਕ ਯਤਨ ਵੀ ਲਗਾਤਾਰ ਜਾਰੀ ਹਨ।”

“ਦੇਸ਼ ਦੇ ਆਮ ਪਰਿਵਾਰਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ’ਤੇ ਸਾਡਾ ਫੋਕਸ ਰਿਹਾ ਹੈ। ਇਸ ਲਈ ਅਸੀਂ ਘਰੇਲੂ ਉਪਭੋਗਤਾਵਾਂ ਲਈ ਐੱਲਪੀਜੀ ਦੀ ਉਪਲਬਧਤਾ ਨੂੰ ਤਰਜੀਹ ਦਿੱਤੀ ਹੈ।”

************

ਐੱਮਜੇਪੀਐੱਸ/ਪੀਆਰਕੇ


(रिलीज़ आईडी: 2245879) आगंतुक पटल : 36
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam