ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇਮਾਰਤ ਡਿੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ

Posted On: 23 MAR 2026 5:40PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇੱਕ ਇਮਾਰਤ ਡਿੱਗਣ ਦੀ ਦੁਰਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਸ਼੍ਰੀ ਮੋਦੀ ਨੇ ਪੀੜਤ ਪਰਿਵਾਰਾਂ ਨਾਲ ਇਸ ਔਖੀ ਘੜੀ ਵਿੱਚ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਵਾਰਸ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ 'ਤੇ ਆਪਣੇ ਸੰਦੇਸ਼ ਵਿੱਚ ਲਿਖਿਆ:

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਇਮਾਰਤ ਡਿੱਗਣ ਦੀ ਦੁਰਘਟਨਾ ਤੋਂ ਮੈਂ ਬਹੁਤ ਦੁਖੀ ਹਾਂ। ਇਸ ਔਖੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਦੋ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

*********

ਐੱਮਜੇਪੀਐੱਸ/ਪੀਆਰਕੇ


(Release ID: 2245892) ਵਿਜ਼ੀਟਰ ਕਾਊਂਟਰ : 9