|
ਭਾਰਤ ਚੋਣ ਕਮਿਸ਼ਨ
ਆਮ ਚੋਣਾਂ ਅਤੇ ਉਪ-ਚੋਣਾਂ 2026- 400 ਕਰੋੜ ਰੁਪਏ ਤੋਂ ਵੱਧ ਜ਼ਬਤੀ
Posted On:
26 MAR 2026 3:04PM by PIB Chandigarh
-
ਇਲੈਕਸ਼ਨ ਕਮਿਸ਼ਨ ਆਫ ਇੰਡੀਆ (ECI) ਨੇ ਅਸਾਮ, ਕੇਰਲ, ਪੁਡੂਚੇਰੀ, ਤਮਿਲ ਨਾਡੂ ਅਤੇ ਪੱਛਮੀ ਬੰਗਾਲ ਦੀਆਂ ਵਿਧਾਨ ਸਭਾਵਾਂ ਦੀਆਂ ਆਮ ਚੋਣਾਂ ਅਤੇ 6 ਰਾਜਾਂ ਵਿੱਚ ਉਪ ਚੋਣਾਂ ਲਈ 15 ਮਾਰਚ, 2026 ਨੂੰ ਹੋਣ ਵਾਲੀਆਂ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਕਮਿਸ਼ਨ ਨੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਨੂੰ ਮਾਡਲ ਕੋਡ ਆਫ ਕੰਡਕਟ (MCC) ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।
-
ਇਸ ਗੱਲ ਧਿਆਨ ਦਿਲਵਾਇਆ ਗਿਆ ਹੈ ਕਿ ਕਮਿਸ਼ਨ ਨੇ ਚੋਣਾਂ ਵਾਲੇ 5 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਉਨ੍ਹਾਂ ਦੇ 12 ਸਰਹੱਦੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ, ਸੀਈਓ, ਡੀਜੀਪੀ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਲਾਗੂਕਰਨ ਏਜੰਸੀਆਂ ਦੇ ਪ੍ਰਮੁੱਖਾਂ ਦੇ ਨਾਲ ਇੱਕ ਸਮੀਖਿਆ ਬੈਠਕ ਆਯੋਜਿਤ ਕੀਤੀ ਸੀ, ਜਿਸ ਵਿੱਚ ਤਿਆਰੀਆਂ ਦੀ ਸਮੀਖਿਆ ਕੀਤੀ ਗਈ, ਤਾਲਮੇਲ ਨੂੰ ਵਧਾਇਆ ਗਿਆ ਅਤੇ ਉਨ੍ਹਾਂ ਨੂੰ 24 ਮਾਰਚ, 2026 ਨੂੰ ਹਿੰਸਾ-ਮੁਕਤ, ਧਮਕੀ-ਮੁਕਤ ਅਤੇ ਲਾਲਚ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਗਿਆ ਸੀ।
-
ਇਸ ਨੂੰ ਯਕੀਨੀ ਬਣਾਉਣ ਲਈ, ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 5,173 ਤੋਂ ਵੱਧ ਫਲਾਈਂਗ ਸਕੁਐਡ ਤਾਇਨਾਤ ਕੀਤੇ ਗਏ ਹਨ ਤਾਂ ਜੋ ਸ਼ਿਕਾਇਤਾਂ ਦਾ ਨਿਪਟਾਰਾ 100 ਮਿੰਟ ਦੇ ਅੰਦਰ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਵੱਖ-ਵੱਖ ਸਥਾਨਾਂ ‘ਤੇ ਅਚਾਨਕ ਨਾਕੇਬੰਦੀ ਕਰਨ ਲਈ 5,200 ਤੋਂ ਵੱਧ ਸਟੈਟਿਕ ਸਰਵੀਲਾਂਸ ਟੀਮਾਂ (SSTs) ਵੀ ਤਾਇਨਾਤ ਕੀਤੀਆਂ ਗਈਆਂ ਹਨ।
-
26 ਫਰਵਰੀ ਨੂੰ ਇਲੈਕਟ੍ਰੌਨਿਕ ਜ਼ਬਤੀ ਪ੍ਰਬੰਧਨ ਪ੍ਰਣਾਲੀਆਂ (ESMS) ਦੇ ਸਰਗਰਮ ਹੋਣ ਦੇ ਬਾਅਦ ਤੋਂ 25 ਮਾਰਚ, 2026 ਤੱਕ, ਵੱਖ-ਵੱਖ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਕਈ ਲਾਗੂਕਰਨ ਏਜੰਸੀਆਂ ਦੇ ਸਾਂਝੇ ਦ੍ਰਿਸ਼ਟੀਕੋਣ ਰਾਹੀਂ 408.82 ਕਰੋੜ ਰੁਪਏ ਤੋਂ ਵੱਧ ਦੀਆਂ ਅਵੈਧ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 17.44 ਕਰੋੜ ਰੁਪਏ ਨਕਦ, 37.68 ਕਰੋੜ ਰੁਪਏ (16.3 ਲੱਖ ਲੀਟਰ), ਦੀ ਸ਼ਰਾਬ, 167.38 ਕਰੋੜ ਰੁਪਏ ਦੀ ਡਰੱਗਜ, 23 ਕਰੋੜ ਰੁਪਏ ਦੀਆਂ ਕੀਮਤੀ ਧਾਤਾਂ ਅਤੇ 163.30 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀਆਂ ਮੁਫ਼ਤ ਵੰਡ ਵਾਲੀਆਂ ਵਸਤੂਆਂ ਸ਼ਾਮਲ ਹਨ।
-
ਕਮਿਸ਼ਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਹੈ ਕਿ ਲਾਗੂਕਰਨ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਨ੍ਹਾਂ ਨਿਰਦੇਸ਼ਾਂ ਦੇ ਲਾਗੂਕਰਨ ਲਈ ਕੀਤੀ ਜਾਣ ਵਾਲੀ ਜਾਂਚ ਅਤੇ ਨਿਰੀਖਣ ਦੌਰਾਨ ਆਮ ਨਾਗਰਿਕਾਂ ਨੂੰ ਕਿਸੇ ਵੀ ਅਸੁਵਿਧਾ ਜਾਂ ਉਤਪੀੜਣ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦੇ ਨਿਪਟਾਰੇ ਲਈ ਜ਼ਿਲ੍ਹਾ ਸ਼ਿਕਾਇਤ ਕਮੇਟੀਆਂ ਵੀ ਗਠਿਤ ਕੀਤੀਆਂ ਗਈਆਂ ਹਨ।
-
ਨਾਗਰਿਕ/ਰਾਜਨੀਤਿਕ ਪਾਰਟੀ ਸੀ-ਵਿਜ਼ਿਲ ਮੌਡਿਊਲ ਦੀ ਵਰਤੋਂ ਕਰਕੇ ਕੋਡ ਆਫ ਕੰਡਕਟ ਦੀਆਂ ਉਲੰਘਣਾਵਾਂ ਦੀ ਰਿਪੋਰਟ ਕਰ ਸਕਦੇ ਹਨ।
ਈਸੀਆਈਐੱਨਈਟੀ
-
15 ਮਾਰਚ ਤੋਂ 25 ਮਾਰਚ ਤੱਕ, ਆਮ ਚੋਣਾਂ ਅਤੇ ਉਪ ਚੋਣਾਂ ਵਾਲੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸੀ-ਵਿਜ਼ਿਲ ਐਪ ਰਾਹੀਂ 70,944 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 70,831 ਸ਼ਿਕਾਇਤਾਂ ਦਾ ਨਿਪਟਾਰਾ ਹੋ ਚੁੱਕਿਆ ਹੈ ਅਤੇ 67,899 ਸ਼ਿਕਾਇਤਾਂ, ਯਾਨੀ 95.8 ਪ੍ਰਤੀਸ਼ਤ ਸ਼ਿਕਾਇਤਾਂ, 100 ਮਿੰਟਾਂ ਅੰਦਰ ਹੱਲ ਹੋ ਗਈਆਂ।
-
ਸ਼ਿਕਾਇਤ ਨਿਵਾਰਣ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ ਜਿਸ ਵਿੱਚ ਕਾਲ ਸੈਂਟਰ ਨੰਬਰ 1950 ਵੀ ਸ਼ਾਮਲ ਹੈ, ਜਿਸ ਰਾਹੀਂ ਜਨਤਾ ਦਾ ਕੋਈ ਵੀ ਮੈਂਬਰ ਜਾਂ ਰਾਜਨੀਤਿਕ ਪਾਰਟੀ ਸਬੰਧਿਤ ਡੀਈਓ/ਆਰਓ ਕੋਲ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
**********
ਪੀਕੇ/ਜੀਡੀਐੱਚ/ਆਰਪੀ/ ਏਕੇ
(Release ID: 2246374)
|