ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ, ਐੱਚਆਰਐੱਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ

प्रविष्टि तिथि: 28 MAR 2026 9:17PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਐੱਚਆਰਐੱਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਟਕਰਾਅ ਬਾਰੇ ਚਰਚਾ ਕੀਤੀ। ਸ਼੍ਰੀ ਮੋਦੀ ਨੇ ਖੇਤਰੀ ਊਰਜਾ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਭਾਰਤ ਵੱਲੋਂ ਕੀਤੀ ਗਈ ਨਿਖੇਧੀ ਨੂੰ ਦੁਹਰਾਇਆ ਅਤੇ ਜਹਾਜ਼ਰਾਨੀ ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਤੇ ਸੁਰੱਖਿਅਤ ਰੱਖਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, "ਸਾਊਦੀ ਅਰਬ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦੇ ਲਗਾਤਾਰ ਸਹਿਯੋਗ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ।"

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ:

“ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ, ਐੱਚਆਰਐੱਚ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਗੱਲਬਾਤ ਕੀਤੀ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਟਕਰਾਅ ਬਾਰੇ ਚਰਚਾ ਕੀਤੀ।

ਮੈਂ ਖੇਤਰੀ ਊਰਜਾ ਬੁਨਿਆਦੀ ਢਾਂਚੇ 'ਤੇ ਹਮਲਿਆਂ ਦੀ ਭਾਰਤ ਵੱਲੋਂ ਕੀਤੀ ਗਈ ਨਿਖੇਧੀ ਨੂੰ ਦੁਹਰਾਇਆ।

ਅਸੀਂ ਜਹਾਜ਼ਰਾਨੀ ਦੀ ਆਜ਼ਾਦੀ ਯਕੀਨੀ ਬਣਾਉਣ ਅਤੇ ਸ਼ਿਪਿੰਗ ਲਾਈਨਾਂ ਨੂੰ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੀ ਲੋੜ 'ਤੇ ਸਹਿਮਤ ਹੋਏ।

ਸਾਊਦੀ ਅਰਬ ਵਿੱਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਉਨ੍ਹਾਂ ਦੇ ਲਗਾਤਾਰ ਸਹਿਯੋਗ ਵਾਸਤੇ ਉਨ੍ਹਾਂ ਦਾ ਧੰਨਵਾਦ ਕੀਤਾ।”

*****


ਐੱਮਜੇਪੀਐੱਸ/ਵੀਜੇ


(रिलीज़ आईडी: 2246716) आगंतुक पटल : 52
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Bengali-TR , Gujarati , Odia , Tamil , Telugu , Kannada , Malayalam