ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪਹਿਲੇ ਪੜਾਅ ਦੇ ਉਦਘਾਟਨ ਮੌਕੇ ਆਪਣੇ ਸੰਬੋਧਨ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
28 MAR 2026 7:41PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੇਵਰ ਵਿੱਚ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਉਦਘਾਟਨ ਨਾਲ ਜੁੜੀਆਂ ਝਲਕੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮਾਣ ਅਤੇ ਖ਼ੁਸ਼ੀ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਵਿਕਸਿਤ ਉੱਤਰ ਪ੍ਰਦੇਸ਼, ਵਿਕਸਿਤ ਭਾਰਤ ਮੁਹਿੰਮ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਭਾਰਤ ਦਾ ਸਭ ਤੋਂ ਵੱਡਾ ਸੂਬਾ ਹੁਣ ਸਭ ਤੋਂ ਵੱਧ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਾਲੇ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ।
ਐਕਸ 'ਤੇ ਪੋਸਟਾਂ ਦੀ ਲੜੀ ਵਿੱਚ ਸ਼੍ਰੀ ਮੋਦੀ ਨੇ ਕਿਹਾ:
“ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਵਿੱਚ ਅਤਿ-ਆਧੁਨਿਕ ਸਹੂਲਤਾਂ ਦੇਖ ਕੇ ਮਨ ਨੂੰ ਬਹੁਤ ਤਸੱਲੀ ਹੋਈ। ਇਸ ਏਅਰਪੋਰਟ ਨਾਲ ਕਨੈਕਟੀਵਿਟੀ, ਨਿਵੇਸ਼ ਅਤੇ ਵਿਕਾਸ ਨੂੰ ਇੱਕ ਨਵੀਂ ਰਫ਼ਤਾਰ ਮਿਲੇਗੀ।”
“ਨੋਇਡਾ ਦੇ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੇਰੇ ਪਰਿਵਾਰਕ ਮੈਂਬਰਾਂ ਦਾ ਜੋਸ਼ ਸਾਫ਼ ਦੱਸ ਰਿਹਾ ਹੈ ਕਿ ਯੂਪੀ ਸਮੇਤ ਦੇਸ਼ ਭਰ ਵਿੱਚ ਹੋ ਰਹੇ ਤੇਜ਼ ਵਿਕਾਸ ਨੂੰ ਲੈ ਕੇ ਉਹ ਕਿੰਨੇ ਉਤਸ਼ਾਹਿਤ ਹਨ।”
“ਅੱਜ ਜਿਸ ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਉਦਘਾਟਨ ਹੋਇਆ ਹੈ, ਉਹ ਡਬਲ ਇੰਜਣ ਸਰਕਾਰ ਦੇ ਯਤਨਾਂ ਅਤੇ ਸਾਡੇ ਕੰਮਕਾਜ ਦੇ ਸੱਭਿਆਚਾਰ ਦੀ ਸ਼ਾਨਦਾਰ ਮਿਸਾਲ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਜੰਗ ਦੇ ਵਿਸ਼ਵ-ਵਿਆਪੀ ਸੰਕਟ ਦੇ ਵਿਚਕਾਰ ਵੀ ਭਾਰਤ ਲਗਾਤਾਰ ਅੱਗੇ ਵਧ ਰਿਹਾ ਹੈ।”
“ਹਾਲ ਹੀ ਵਿੱਚ ਸਾਡੀ ਸਰਕਾਰ ਨੇ 'ਉਡਾਣ' ਯੋਜਨਾ ਦਾ ਹੋਰ ਵਿਸਥਾਰ ਕੀਤਾ ਹੈ, ਜਿਸ ਤਹਿਤ ਆਉਣ ਵਾਲੇ ਸਾਲਾਂ ਵਿੱਚ ਛੋਟੇ-ਛੋਟੇ ਸ਼ਹਿਰਾਂ ਵਿੱਚ 100 ਨਵੇਂ ਏਅਰਪੋਰਟ ਅਤੇ 200 ਨਵੇਂ ਹੈਲੀਪੈਡ ਬਣਾਉਣ ਦੀ ਯੋਜਨਾ ਹੈ। ਯੂਪੀ ਨੂੰ ਵੀ ਇਸ ਦਾ ਬਹੁਤ ਜ਼ਿਆਦਾ ਲਾਭ ਹੋਵੇਗਾ।”
“ਸਾਡੀ ਸਰਕਾਰ ਹਵਾਈ ਜਹਾਜ਼ਾਂ ਦੀ ਰੱਖ-ਰਖਾਅ, ਮੁਰੰਮਤ ਅਤੇ ਓਵਰਹਾਲ ਭਾਵ ਐੱਮਆਰਓ ਸਹੂਲਤਾਂ ਨੂੰ ਬਹੁਤ ਵੱਡੇ ਪੱਧਰ 'ਤੇ ਭਾਰਤ ਵਿੱਚ ਹੀ ਵਿਕਸਿਤ ਕਰਨ ਵਿੱਚ ਜੁਟੀ ਹੋਈ ਹੈ। ਇਸ ਨਾਲ ਦੇਸ਼ ਨੂੰ ਕਮਾਈ ਵੀ ਹੋਵੇਗੀ ਅਤੇ ਨੌਜਵਾਨਾਂ ਨੂੰ ਅਨੇਕਾਂ ਰੁਜ਼ਗਾਰ ਵੀ ਮਿਲਣਗੇ।”
“ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਆਧੁਨਿਕ ਬੁਨਿਆਦੀ ਢਾਂਚੇ 'ਤੇ ਬੇਮਿਸਾਲ ਨਿਵੇਸ਼ ਕਰ ਰਹੀ ਹੈ। ਮੈਟਰੋ ਅਤੇ ਵੰਦੇ ਭਾਰਤ ਵਰਗੀਆਂ ਰੇਲਗੱਡੀਆਂ ਅਤੇ ਬੰਦਰਗਾਹਾਂ ਦੀ ਸਮਰੱਥਾ ਦਾ ਵਿਸਥਾਰ ਇਸੇ ਦਾ ਹੀ ਵਧੀਆ ਨਤੀਜਾ ਹੈ।”
“ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਮੌਜੂਦਾ ਵਿਸ਼ਵ-ਵਿਆਪੀ ਸੰਕਟ ਦਾ ਸਾਹਮਣਾ ਸਾਨੂੰ ਪੂਰੇ ਸਬਰ ਅਤੇ ਇੱਕਜੁੱਟਤਾ ਨਾਲ ਕਰਨਾ ਹੈ। ਇਸੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੇਰੀ ਇਹ ਨਿਮਰ ਅਪੀਲ ਹੈ…”
**********
ਐੱਮਜੇਪੀਐੱਸ/ਵੀਜੇ
(रिलीज़ आईडी: 2246717)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Telugu
,
Kannada
,
Malayalam