ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਨਾਲੰਦਾ ਵਿੱਚ ਵਾਪਰੇ ਹਾਦਸੇ ਵਿੱਚ ਜਾਨੀ ਨੁਕਸਾਨ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ

Posted On: 31 MAR 2026 12:50PM by PIB Chandigarh

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਭਗਦੜ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਵਿਅਕਤੀ ਦੇ ਵਾਰਸ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫ਼ੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬਹੁਤ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ । ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਮ੍ਰਿਤਕਾਂ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।" 

************

ਐੱਮਜੇਪੀਐੱਸ/ਵੀਜੇ


(Release ID: 2247502) ਵਿਜ਼ੀਟਰ ਕਾਊਂਟਰ : 19