ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ
प्रविष्टि तिथि:
30 MAR 2026 9:34PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਭਾਰਤ-ਨੀਦਰਲੈਂਡ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਅਸੀਂ ਸੈਮੀਕੰਡਕਟਰ, ਵੱਡੇ ਜਲ ਪ੍ਰੋਜੈਕਟਾਂ, ਗ੍ਰੀਨ ਹਾਈਡ੍ਰੋਜਨ ਅਤੇ ਪ੍ਰਤਿਭਾ ਗਤੀਸ਼ੀਲਤਾ ਵਰਗੇ ਖੇਤਰਾਂ ਵਿੱਚ ਆਪਣੀ ਭਾਈਵਾਲੀ ਦੀਆਂ ਸੰਭਾਵਨਾਵਾਂ ’ਤੇ ਜ਼ੋਰ ਦਿੱਤਾ।" ਸ਼੍ਰੀ ਮੋਦੀ ਨੇ ਪੱਛਮੀ ਏਸ਼ੀਆ ਖੇਤਰ ਵਿੱਚ ਛੇਤੀ ਤੋਂ ਛੇਤੀ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਲੋੜ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
“ਅੱਜ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਗੱਲ ਕਰਕੇ ਮੈਨੂੰ ਖ਼ੁਸ਼ੀ ਹੋਈ। ਅਸੀਂ ਭਾਰਤ-ਨੀਦਰਲੈਂਡ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ।
ਸੈਮੀਕੰਡਕਟਰ, ਵੱਡੇ ਜਲ ਪ੍ਰੋਜੈਕਟਾਂ, ਗ੍ਰੀਨ ਹਾਈਡ੍ਰੋਜਨ ਅਤੇ ਪ੍ਰਤਿਭਾ ਗਤੀਸ਼ੀਲਤਾ ਵਰਗੇ ਖੇਤਰਾਂ ਵਿੱਚ ਸਾਡੀ ਭਾਈਵਾਲੀ ਦੀਆਂ ਸੰਭਾਵਨਾਵਾਂ ’ਤੇ ਜ਼ੋਰ ਦਿੱਤਾ।
ਇਸ ਤੋਂ ਇਲਾਵਾ ਅਸੀਂ ਪੱਛਮੀ ਏਸ਼ੀਆ ਦੀ ਸਥਿਤੀ ’ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਇਸ ਖੇਤਰ ਵਿੱਚ ਛੇਤੀ ਤੋਂ ਛੇਤੀ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।”
@MinPres
****
ਐੱਮਜੇਪੀਐੱਸ/ਵੀਜੇ
(रिलीज़ आईडी: 2247703)
आगंतुक पटल : 31
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam