ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਨੇ ਦੇਸ਼ ਭਰ ਵਿੱਚ ਈਂਧਨ ਸਪਲਾਈ ਸਥਿਤੀ ‘ਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਮੀਖਿਆ ਮੀਟਿੰਗ ਕੀਤੀ
प्रविष्टि तिथि:
02 APR 2026 8:27PM by PIB Chandigarh
ਦੇਸ਼ ਭਰ ਵਿੱਚ ਈਂਧਨ ਸਪਲਾਈ ਸਥਿਤੀ ‘ਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਮੀਖਿਆ ਲਈ ਸਕੱਤਰ (ਪੈਟਰੋਲੀਅਮ) ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਿੰਸੀਪਲ ਸਕੱਤਰਾਂ (ਖਾਦ ਅਤੇ ਨਾਗਰਿਕ ਸਪਲਾਈ) ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਉਨ੍ਹਾਂ ਨੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜ਼ਰੂਰੀ ਪੈਟਰੋਲੀਅਮ ਈਂਧਨ ਦੀ ਸਪਲਾਈ ਨੂੰ ਸੁਖਾਲ਼ਾ ਬਣਾਉਣ ਲਈ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਵਿਕਸਤ ਹੋ ਰਹੀ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨ ਲਈ ਸਬੰਧਤ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਪ੍ਰਸ਼ੰਸਾ ਵੀ ਕੀਤੀ।
ਸਕੱਤਰ (ਪੈਟਰੋਲੀਅਮ) ਨੇ ਜ਼ੋਰ ਦਿੱਤਾ ਕਿ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਘਰੇਲੂ ਉਪਭੋਗਤਾਵਾਂ ਅਤੇ ਜ਼ਰੂਰੀ ਖੇਤਰਾਂ ਲਈ ਬਿਨਾ ਰੁਕਾਵਟ ਸਪਲਾਈ ਯਕੀਨੀ ਬਣਾਉਣ ਲਈ ਐੱਲਪੀਜੀ ਵੰਡ ਨੂੰ ਸਰਗਰਮੀ ਨਾਲ ਪ੍ਰਬੰਧਤ ਅਤੇ ਤਰਜੀਹ ਦੇਣੀ ਚਾਹੀਦੀ ਹੈ। ਰਾਜਾਂ ਨੂੰ ਜਮ੍ਹਾਖੋਰੀ, ਡਾਈਵਰਜਨ ਅਤੇ ਗਲਤ ਜਾਣਕਾਰੀ ਦੇ ਫੈਲਾਅ ਵਿਰੁੱਧ ਸਖ਼ਤ ਨਿਗਰਾਨੀ ਰੱਖਣ ਲਈ ਵੀ ਕਿਹਾ ਗਿਆ, ਜੋ ਬਿਨਾ ਲੋੜ ਦੇ ਘਬਰਾਹਟ ਪੈਦਾ ਕਰ ਸਕਦੀ ਹੈ।
ਉੱਤਰ ਪ੍ਰਦੇਸ਼, ਗੁਜਰਾਤ, ਹਰਿਆਣਾ, ਦਿੱਲੀ, ਮਹਾਰਾਸ਼ਟਰ ਅਤੇ ਆਂਧਰ ਪ੍ਰਦੇਸ਼ ਵਰਗੇ ਰਾਜਾਂ ਦੀ ਸਰਗਰਮ ਲਾਗੂ ਕਰਨ ਵਾਲੀਆਂ ਕਾਰਵਾਈਆਂ ਲਈ ਪ੍ਰਸ਼ੰਸਾ ਕੀਤੀ ਗਈ, ਜਿਸ ਵਿੱਚ ਗੜਬੜੀਆਂ ਨੂੰ ਰੋਕਣ ਲਈ ਛਾਪੇਮਾਰੀਆਂ ਵੀ ਸ਼ਾਮਲ ਹਨ। ਹੋਰ ਰਾਜਾਂ ਨੂੰ ਨਿਗਰਾਨੀ ਅਤੇ ਅਮਲ ਨੂੰ ਹੋਰ ਮਜ਼ਬੂਤ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਰਾਜਾਂ ਨੂੰ ਇਹ ਵੀ ਕਿਹਾ ਗਿਆ ਕਿ ਸਪਲਾਈ ਸਬੰਧੀ ਗਲਤ ਅਫਵਾਹਾਂ ਫੈਲਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਯਤਨਾਂ ਨੂੰ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ।
ਪ੍ਰਵਾਸੀ ਮਜ਼ਦੂਰਾਂ ਲਈ ਐੱਫਟੀਐੱਲ ਐੱਲਪੀਜੀ ਸਪਲਾਈ ਬਾਰੇ ਰਿਪੋਰਟਾਂ ਦੇ ਸੰਦਰਭ ਵਿੱਚ, ਰਾਜਾਂ ਨੇ ਸਪੱਸ਼ਟ ਕੀਤਾ ਕਿ ਪ੍ਰਵਾਸੀਆਂ ਨੂੰ ਪ੍ਰਭਾਵਿਤ ਕਰਨ ਵਾਲੀ ਐੱਲਪੀਜੀ ਸਪਲਾਈ ਵਿੱਚ ਕੋਈ ਔਕੜ ਨਹੀਂ ਹੈ ਅਤੇ ਸਪਲਾਈ ਸਥਿਰ ਹੈ। ਸਕੱਤਰ ਨੇ ਜਾਣਕਾਰੀ ਦਿੱਤੀ ਕਿ ਰਾਜ ਸਥਾਨਕ ਲੋੜਾਂ ਦੇ ਆਧਾਰ ‘ਤੇ 5 ਕਿਲੋਗ੍ਰਾਮ ਐੱਫਟੀਐੱਲ ਐੱਲਪੀਜੀ ਸਿਲੰਡਰਾਂ ਦੀ ਤੈਅ ਵੰਡ ਨੂੰ ਓਐੱਮਸੀਜ਼ ਦੇ ਨਾਲ ਮਿਲ ਕੇ ਪ੍ਰਬੰਧਤ ਕਰਨ ਬਾਰੇ ਵਿਚਾਰ ਕਰ ਸਕਦੇ ਹਨ।
ਆਟੋਜ਼ ਲਈ ਐੱਲਪੀਜੀ ਬਾਰੇ ਸਪੱਸ਼ਟ ਕੀਤਾ ਗਿਆ ਕਿ ਇਸ ਮੰਗ ਨੂੰ ਪੂਰਾ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ, ਅਤੇ ਉਹ ਆਟੋ ਜੋ ਐੱਲਪੀਜੀ ਅਤੇ ਪੈਟਰੋਲ ਦੋਹਾਂ ‘ਤੇ ਚੱਲ ਸਕਦੇ ਹਨ, ਉਨ੍ਹਾਂ ਨੂੰ ਪੈਟਰੋਲ ਦੀ ਵਰਤੋਂ ਕਰਨ ਲਈ ਪ੍ਰੋਤਸਾਹਿਤ ਕੀਤਾ ਜਾਣਾ ਚਾਹੀਦਾ ਹੈ।
ਸਕੱਤਰ (ਪੈਟਰੋਲਿਅਮ) ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ ਅਤੇ ਸਪਲਾਈ ਦੀ ਸਥਿਰਤਾ ਯਕੀਨੀ ਬਣਾਉਣ ਅਤੇ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਲਗਾਤਾਰ ਨਜ਼ਦੀਕੀ ਨਿਗਰਾਨੀ ਕਰਨ ਦੀ ਅਪੀਲ ਕੀਤੀ।
************
MN
(रिलीज़ आईडी: 2248793)
आगंतुक पटल : 57
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Gujarati
,
Odia
,
Tamil
,
Telugu
,
Kannada
,
Malayalam