ਲੋਕ ਸਭਾ ਸਕੱਤਰੇਤ
ਲੋਕ ਸਭਾ ਸਪੀਕਰ ਰਾਸ਼ਟਰੀ ਜਨਗਣਨਾ 2027 ਵਿੱਚ ਹੋਏ ਸ਼ਾਮਲ: ਡਿਜੀਟਲ ਸਵੈ-ਗਣਨਾ ਪੂਰੀ ਕੀਤੀ
Posted On:
03 APR 2026 4:50PM by PIB Chandigarh
ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਨਵੀਂ ਦਿੱਲੀ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਆਪਣੀ ਸਵੈ-ਗਣਨਾ (self-enumeration) ਪੂਰੀ ਕਰਕੇ ਜਨਗਣਨਾ 2027 ਦੇ ਪਹਿਲੇ ਪੜਾਅ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ‘ਤੇ ਇਸ ਪ੍ਰਕਿਰਿਆ ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਸ਼੍ਰੀ ਬਿਰਲਾ ਨੇ ਕਿਹਾ ਕਿ ਰਾਸ਼ਟਰੀ ਜਨਗਣਨਾ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਖੁਸ਼ੀ ਪ੍ਰਗਟਾਈ ਕਿ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੂਰੀ ਜਨਗਣਨਾ ਪ੍ਰਕਿਰਿਆ ਡਿਜੀਟਲ ਢੰਗ ਨਾਲ ਸੰਚਾਲਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਤਬਦੀਲੀ ਹਰੇਕ ਨਾਗਰਿਕ ਨੂੰ ਆਪਣੇ ਘਰ ਅਤੇ ਪਰਿਵਾਰ ਦਾ ਵੇਰਵਾ ਦਰਜ ਕਰਨ ਦਾ ਅਧਿਕਾਰ ਅਤੇ ਸੁਵਿਧਾ ਪ੍ਰਦਾਨ ਕਰਦੀ ਹੈ ਜੋ ਕਿ ਅਤਿਅੰਤ ਸੁਰੱਖਿਅਤ, ਸਟੀਕ ਅਤੇ ਸਰਲ ਪ੍ਰਕਿਰਿਆ ਹੈ।
ਸ਼੍ਰੀ ਬਿਰਲਾ ਨੇ ਅੱਗੇ ਕਿਹਾ ਕਿ ਡਿਜੀਟਲ ਗਣਨਾ ਵੱਲ ਇਹ ਕਦਮ ਭਾਰਤ ਦੀ ਤਕਨੀਕੀ ਪ੍ਰਗਤੀ ਦਾ ਪ੍ਰਮਾਣ ਹੈ, ਜਿਸ ਤੋਂ ਇਹ ਯਕੀਨੀ ਹੋਵੇਗਾ ਕਿ ਰਾਸ਼ਟਰੀ ਡੇਟਾ ਵਧੇਰੇ ਸਟੀਕ ਹੋਵੇ ਅਤੇ ਜ਼ਮੀਨੀ ਹਕੀਕਤ ਨੂੰ ਬਿਹਤਰ ਢੰਗ ਨਾਲ ਦਰਸਾਏ।
‘ਜਨਗਣਨਾ ਸੇ ਜਨ ਕਲਿਆਣ’ ਦੇ ਉਦੇਸ਼ ਨੂੰ ਦੁਹਰਾਉਂਦੇ ਹੋਏ, ਸਪੀਕਰ ਮਹੋਦਯ ਨੇ ਸਾਰੇ ਦੇਸ਼ਵਾਸੀਆਂ ਨੂੰ ਇਸ ਮਹੱਤਵਪੂਰਨ ਰਾਸ਼ਟਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਨਿਮਰਤਾ ਨਾਲ ਅਪੀਲ ਕੀਤੀ। ਉਨ੍ਹਾਂ ਨੇ ਨਾਗਰਿਕਾਂ ਨੂੰ ਖੁਦ ਆਪਣੀ ਜਾਣਕਾਰੀ ਦਰਜ ਕਰਨ ਅਤੇ ਦੂਜਿਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦੀ ਤਾਕੀਦ ਕੀਤੀ, ਤਾਂ ਜੋ ਇੱਕ ‘ਸਸ਼ਕਤ ਅਤੇ ਸਮ੍ਰਿੱਧ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਦਿੱਤਾ ਜਾ ਸਕੇ।
ਸਵੈ-ਗਣਨਾ ਦੀ ਇਸ ਪ੍ਰਕਿਰਿਆ ਦੌਰਾਨ, ਭਾਰਤ ਦੇ ਰਜਿਸਟਰਾਰ ਅਤੇ ਜਨਗਣਨਾ ਕਮਿਸ਼ਨਰ ਸ਼੍ਰੀ ਮ੍ਰਿਤੁੰਜੈ ਕੁਮਾਰ ਨਾਰਾਇਣ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਲਈ ਮੌਜੂਦ ਰਹੇ।
************
ਏਐੱਮ/ਏਕੇ
(Release ID: 2249059)
ਵਿਜ਼ੀਟਰ ਕਾਊਂਟਰ : 6