ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਈਸਟਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
05 APR 2026 9:02AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਸਟਰ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਦਿਨ ਉਮੀਦ ਅਤੇ ਨਵੇਂ ਜੀਵਨ ਦਾ ਉਤਸਵ ਹੈ। ਉਨ੍ਹਾਂ ਨੇ ਕਾਮਨਾ ਪ੍ਰਗਟ ਕੀਤੀ ਕਿ ਈਸਟਰ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ, ਖ਼ੁਸ਼ੀ ਅਤੇ ਰੌਸ਼ਨੀ ਲੈ ਕੇ ਆਵੇ।
ਸ਼੍ਰੀ ਨਰੇਂਦਰ ਮੋਦੀ ਨੇ ਅੱਗੇ ਕਿਹਾ ਕਿ ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਦਿਆਲੂ ਬਣਨ ਅਤੇ ਸਮਾਜ ਵਿੱਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਨ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਈਸਟਰ ਦੀਆਂ ਸ਼ੁਭਕਾਮਨਾਵਾਂ! ਇਹ ਪਵਿੱਤਰ ਦਿਨ ਉਮੀਦ ਅਤੇ ਨਵੀਂ ਜ਼ਿੰਦਗੀ ਦਾ ਉਤਸਵ ਹੈ। ਇਹ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ, ਖ਼ੁਸ਼ੀ ਅਤੇ ਰੌਸ਼ਨੀ ਲਿਆਵੇ। ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਦਇਆਵਾਨ ਬਣਨ ਅਤੇ ਸਮਾਜ ਵਿੱਚ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਨ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2249224)
आगंतुक पटल : 64
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam