ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬਾਬੂ ਜਗਜੀਵਨ ਰਾਮ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ


ਜਗਜੀਵਨ ਬਾਬੂ ਜੀ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਸੇਵਾ ਅਤੇ ਸਮਾਜਿਕ ਨਿਆਂ ਦੇ ਲਈ ਸਮਰਪਿਤ ਕੀਤਾ

ਸਮਾਜ ਦੇ ਕਮਜ਼ੋਰ ਅਤੇ ਵੰਚਿਤ ਵਰਗਾਂ ਦੇ ਅਧਿਕਾਰਾਂ ਲਈ ਉਨ੍ਹਾਂ ਦਾ ਸੰਘਰਸ਼ ਸਾਨੂੰ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ।

प्रविष्टि तिथि: 05 APR 2026 1:03PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬਾਬੂ ਜਗਜੀਵਨ ਰਾਮ ਜੀ ਦੀ ਜਯੰਤੀ ਦੇ ਮੌਕੇ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

X ‘ਤੇ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸਮਾਜਿਕ ਨਿਆਂ ਦੇ ਮੌਢੀ ਬਾਬੂ ਜਗਜੀਵਨ ਰਾਮ ਦੀ ਜੀ ਜਯੰਤੀ ‘ਤੇ ਨਿਘੀ ਸ਼ਰਧਾਂਜਲੀ। ਜਗਜੀਵਨ ਬਾਬੂ ਜੀ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਸੇਵਾ ਅਤੇ ਸਮਾਜਿਕ ਨਿਆਂ ਦੇ ਲਈ ਸਮਰਪਿਤ ਕੀਤਾ। ਉਨ੍ਹਾਂ ਨੇ ਸੁਤੰਤਰਤਾ ਸੰਗਰਾਮ ਵਿੱਚ ਬੇਮਿਸਾਲ ਯੋਗਦਾਨ ਦਿੱਤਾ ਅਤੇ ਧਰਮ ਪਰਿਵਰਤਨ ਦਾ ਵਿਰੋਧ ਕਰਦੇ ਹੋਏ ਵੰਡ ਪਾਉਣ ਵਾਲੀਆਂ ਸ਼ਕਤੀਆਂ ਦਾ ਡੱਟ ਕੇ ਸਾਹਮਣਾ ਕੀਤਾ। ਸਮਾਜ ਦੇ ਕਮਜ਼ੋਰ ਅਤੇ ਵੰਚਿਤ ਵਰਗਾਂ ਦੇ ਅਧਿਕਾਰਾਂ ਲਈ ਉਨ੍ਹਾਂ ਦਾ ਸੰਘਰਸ਼ ਸਾਨੂੰ ਹਮੇਸ਼ਾ ਪ੍ਰੇਰਣਾ ਦਿੰਦਾ ਰਹੇਗਾ।”

*****

ਆਰਕੇ/ਪੀਆਰ/ਪੀਐੱਸ/ਐੱਸਕੇ


(रिलीज़ आईडी: 2249321) आगंतुक पटल : 51
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Gujarati , Kannada