ਰਾਸ਼ਟਰਪਤੀ ਸਕੱਤਰੇਤ
ਰਾਸ਼ਟਰਪਤੀ ਦੀਆਂ ਈਸਟਰ ਦੀ ਪੂਰਵ ਸੰਧਿਆ 'ਤੇ ਸ਼ੁਭਕਾਮਨਾਵਾਂ
Posted On:
04 APR 2026 5:05PM by PIB Chandigarh
ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਈਸਟਰ ਦੀ ਪੂਰਵ ਸੰਧਿਆ 'ਤੇ ਸਾਰੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਇੱਕ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਹੈ, "ਈਸਟਰ ਦੇ ਸ਼ੁਭ ਮੌਕੇ 'ਤੇ ਮੈਂ ਸਾਰੇ ਦੇਸ਼ਵਾਸੀਆਂ ਨੂੰ ਖ਼ਾਸ ਕਰਕੇ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਈਸਾਈ ਭਾਈਚਾਰੇ ਦੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈ ਦਿੰਦੀ ਹਾਂ।"
ਈਸਟਰ ਈਸਾਈ ਧਰਮ ਵਿੱਚ ਇੱਕ ਮਹੱਤਵਪੂਰਨ ਤਿਉਹਾਰ ਹੈ। ਪ੍ਰਭੂ ਯਿਸੂ ਮਸੀਹ ਦੇ ਪੁਨਰ ਅਵਤਾਰ ਧਾਰਨ ਦਾ ਇਹ ਦਿਨ ਸਾਨੂੰ ਸਚਾਈ, ਪਿਆਰ, ਦਇਆ, ਕੁਰਬਾਨੀ ਅਤੇ ਮਾਫ਼ੀ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ।
ਇਸ ਮੌਕੇ 'ਤੇ, ਆਓ ਅਸੀਂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਈਏ ਅਤੇ ਇੱਕ ਬਿਹਤਰ ਭਵਿੱਖ ਦੀ ਦਿਸ਼ਾ ਵਿੱਚ ਸਮੂਹਿਕ ਤੌਰ 'ਤੇ ਯਤਨ ਕਰੀਏ।
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ।
************
ਐੱਮਜੇਪੀਐੱਸ/ਪੀਆਰਕੇ
(Release ID: 2249373)
ਵਿਜ਼ੀਟਰ ਕਾਊਂਟਰ : 5