ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮੁੰਦਰੀ ਦਿਵਸ 'ਤੇ ਭਾਰਤ ਦੀ ਸਮੁੰਦਰੀ ਵਿਰਾਸਤ ਨੂੰ ਯਾਦ ਕੀਤਾ

Posted On: 05 APR 2026 2:29PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਮੁੰਦਰੀ ਦਿਵਸ ਦੇ ਮੌਕੇ 'ਤੇ ਭਾਰਤ ਦੀ ਅਮੀਰ ਸਮੁੰਦਰੀ ਵਿਰਾਸਤ ਨੂੰ ਯਾਦ ਕੀਤਾ ਅਤੇ ਇਸ ਖੇਤਰ ਨਾਲ ਜੁੜੇ ਸਾਰੇ ਲੋਕਾਂ ਦੇ ਅਣਮੁੱਲੇ ਯੋਗਦਾਨ ਨੂੰ ਸਵੀਕਾਰ ਕੀਤਾ।

ਸ਼੍ਰੀ ਮੋਦੀ ਨੇ ਕਿਹਾ ਕਿ ਸਮੁੰਦਰੀ ਖੇਤਰ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦਾ ਸਮਰਪਣ ਦੇਸ਼ ਦੀ ਆਰਥਿਕਤਾ, ਵਪਾਰ ਅਤੇ ਸੰਪਰਕ ਨੂੰ ਮਜ਼ਬੂਤ ​​ਕਰਦਾ ਹੈ।

ਪ੍ਰਧਾਨ ਮੰਤਰੀ ਨੇ ਰਾਸ਼ਟਰ ਦੇ ਖ਼ੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਮੁੰਦਰੀ ਖੇਤਰ ਦੀ ਵਿਸ਼ਾਲ ਸਮਰੱਥਾ ਦੀ ਵਰਤੋਂ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਰਾਸ਼ਟਰੀ ਸਮੁੰਦਰੀ ਦਿਵਸ 'ਤੇ ਅਸੀਂ ਭਾਰਤ ਦੀ ਸਮੁੰਦਰੀ ਵਿਰਾਸਤ ਅਤੇ ਇਸ ਖੇਤਰ ਨਾਲ ਜੁੜੇ ਸਾਰੇ ਲੋਕਾਂ ਦੇ ਅਣਮੁੱਲੇ ਯੋਗਦਾਨ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦਾ ਸਮਰਪਣ ਸਾਡੀ ਆਰਥਿਕਤਾ, ਵਪਾਰ ਅਤੇ ਸੰਪਰਕ ਨੂੰ ਮਜ਼ਬੂਤ ​​ਕਰਦਾ ਹੈ।

ਅਸੀਂ ਇੱਕ ਖ਼ੁਸ਼ਹਾਲ ਭਵਿੱਖ ਲਈ ਆਪਣੇ ਸਮੁੰਦਰੀ ਖੇਤਰ ਦੀ ਅਥਾਹ ਸੰਭਾਵਨਾ ਨੂੰ ਵਰਤਣਾ ਜਾਰੀ ਰੱਖਾਂਗੇ।"

 

*******

ਐੱਮਜੇਪੀਐੱਸ/ਐੱਸਟੀ


(Release ID: 2249410) ਵਿਜ਼ੀਟਰ ਕਾਊਂਟਰ : 6