ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਸ਼ਵ ਸਿਹਤ ਦਿਵਸ 'ਤੇ ਸਿਹਤਮੰਦ ਸਮਾਜ ਦੇ ਨਿਰਮਾਣ ਦੀ ਦਿਸ਼ਾ ਵਿੱਚ ਆਪਣੀ ਵਚਨਬੱਧਤਾ ਦੁਹਰਾਈ
ਪ੍ਰਧਾਨ ਮੰਤਰੀ ਨੇ ਸਰੀਰਕ ਕਸਰਤ ਦੇ ਫ਼ਾਇਦਿਆਂ ਨਾਲ ਸਬੰਧਿਤ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
Posted On:
07 APR 2026 9:33AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਉਨ੍ਹਾਂ ਸਾਰੇ ਵਿਅਕਤੀਆਂ ਪ੍ਰਤੀ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ ਜੋ ਦੂਜਿਆਂ ਦੀ ਸੇਵਾ ਲਈ ਅਣਥੱਕ ਮਿਹਨਤ ਕਰਦੇ ਹਨ ਅਤੇ ਇੱਕ ਸਿਹਤਮੰਦ ਸਮਾਜ ਨੂੰ ਬਣਾਈ ਰੱਖਣ ਦੀ ਦਿਸ਼ਾ ਵਿੱਚ ਨਿਰੰਤਰ ਲੱਗੇ ਰਹਿੰਦੇ ਹਨ।
ਇੱਕ ਸਿਹਤਮੰਦ ਸਮਾਜ ਦੇ ਨਿਰਮਾਣ ਪ੍ਰਤੀ ਰਾਸ਼ਟਰੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸ਼੍ਰੀ ਮੋਦੀ ਨੇ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਹਰੇਕ ਵਿਅਕਤੀ ਦੀ ਭਲਾਈ ਨੂੰ ਤਰਜੀਹ ਦੇਣ ਲਈ ਨਿਰੰਤਰ ਸਮੂਹਿਕ ਯਤਨਾਂ ਦੀ ਤਾਕੀਦ ਕੀਤੀ।
ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹੋਏ ਸਾਰਿਆਂ ਨੂੰ ਆਪਣੀ ਸਰੀਰਕ ਤੰਦਰੁਸਤੀ ਬਣਾਈ ਰੱਖਣ ਲਈ ਹਰ ਸੰਭਵ ਯਤਨ ਕਰਨ ਲਈ ਉਤਸ਼ਾਹਿਤ ਕੀਤਾ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਕਸਰਤ ਦੇ ਲਾਭਾਂ ਨਾਲ ਸਬੰਧਿਤ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ ।
ਪ੍ਰਧਾਨ ਮੰਤਰੀ ਨੇ ਐੱਕਸ ਪੋਸਟ ਵਿੱਚ ਲਿਖਿਆ:
ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਅਸੀਂ ਉਨ੍ਹਾਂ ਸਾਰੇ ਲੋਕਾਂ ਪ੍ਰਤੀ ਧੰਨਵਾਦ ਪ੍ਰਗਟ ਕਰਦੇ ਹਾਂ ਜੋ ਦੂਜਿਆਂ ਦੀ ਸੇਵਾ ਵਿੱਚ ਅਣਥੱਕ ਮਿਹਨਤ ਕਰਦੇ ਹਨ ਅਤੇ ਇੱਕ ਸਿਹਤਮੰਦ ਸਮਾਜ ਦੀ ਦਿਸ਼ਾ ਵਿੱਚ ਨਿਰੰਤਰ ਸਮਰਪਿਤ ਰਹਿੰਦੇ ਹਨ। ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਆਪਣੀ ਵਚਨਬੱਧਤਾ ਦੀ ਵੀ ਪੁਸ਼ਟੀ ਕਰਦੇ ਹਾਂ। ਆਓ ਅਸੀਂ ਸਾਰੇ ਮਿਲ ਕੇ ਸਿਹਤ ਸੰਭਾਲ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਹਰੇਕ ਵਿਅਕਤੀ ਦੀ ਭਲਾਈ ਨੂੰ ਤਰਜੀਹ ਦੇਣ ਲਈ ਕੰਮ ਕਰਦੇ ਰਹੀਏ।
“विश्व स्वास्थ्य दिवस पर मैं सभी देशवासियों के उत्तम स्वास्थ्य की कामना करता हूं। मेरा आग्रह है कि खुद को स्वस्थ रखने के लिए हरसंभव प्रयास जरूर करें।
लाघवं कर्मसामर्थ्यं दीप्तोऽग्निर्मेदसः क्षयः।
विभक्तघनगात्रत्वं व्यायामादुपजायते॥"
ਕਸਰਤ ਕਰਨ ਨਾਲ ਕੰਮ ਕਰਨ ਦੀ ਸਮਰੱਥਾ ਵਧਦੀ ਹੈ, ਪਾਚਨ ਕਿਰਿਆ ਤੇਜ਼ ਹੁੰਦੀ ਹੈ, ਮੋਟਾਪਾ ਘਟਦਾ ਹੈ ਅਤੇ ਸਰੀਰ ਦੇ ਅੰਗ ਮਜ਼ਬੂਤ ਅਤੇ ਤੰਦਰੁਸਤ ਹੋਣ ਲੱਗਦੇ ਹਨ ।
************
ਐੱਮਜੇਪੀਐੱਸ/ਪੀਆਰਕੇ
(Release ID: 2249655)
ਵਿਜ਼ੀਟਰ ਕਾਊਂਟਰ : 11
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Telugu
,
Kannada
,
Malayalam