ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ, ਸਿੱਖ ਧਰਮ ਦੇ 9ਵੇਂ ਗੁਰੂ ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
ਗੁਰੂ ਤੇਗ ਬਹਾਦਰ ਜੀ ਨੇ ਜ਼ਾਲਮ ਸ਼ਾਸਕਾਂ ਦੇ ਅਨਿਆਂ ਅਤੇ ਅੱਤਿਆਚਾਰ ਵਿਰੁੱਧ ਅਟਲ ਰਹਿ ਕੇ ਦਇਆ ਅਤੇ ਸੰਵੇਦਨਾ ਦੀ ਮਿਸਾਲ ਸਥਾਪਿਤ ਕੀਤੀ
ਭਾਰਤੀ ਸੱਭਿਆਚਾਰ ਅਤੇ ਮਨੁੱਖਤਾ ਦੀ ਰੱਖਿਆ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਗੁਰੂ ਤੇਗ ਬਹਾਦਰ ਜੀ ਨੇ ਧਰਮ ਨੂੰ ਤਿਆਗਣ ਦੀ ਬਜਾਏ ਆਪਣੀ ਜਾਨ ਕੁਰਬਾਨ ਕਰਨਾ ਉਚਿਤ ਸਮਝਿਆ
ਗੁਰੂ ਸਾਹਿਬ ਦੀ ਜੀਵਨ ਗਾਥਾ ਨੂੰ ਯਾਦ ਕਰਕੇ ਮਨ ਮਾਣ ਨਾਲ ਭਰ ਜਾਂਦਾ ਹੈ
प्रविष्टि तिथि:
07 APR 2026 1:09PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ, ਅੱਜ ਸਿੱਖ ਧਰਮ ਦੇ 9ਵੇਂ ਗੁਰੂ ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸਿੱਖ ਧਰਮ ਦੇ 9ਵੇਂ ਗੁਰੂ ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਭਾਰਤੀ ਸੱਭਿਆਚਾਰ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸਰਬਉੱਚ ਬਲੀਦਾਨ ਦੇਣ ਵਾਲੇ ਗੁਰੂ ਤੇਗ ਬਹਾਦਰ ਜੀ ਨੇ ਧਰਮ ਤਿਆਗਣ ਦੀ ਬਜਾਏ ਆਪਣੀ ਜਾਨ ਕੁਰਬਾਨ ਕਰਨਾ ਉਚਿਤ ਸਮਝਿਆ। ਉਨ੍ਹਾਂ ਨੇ ਜ਼ਾਲਮ ਸ਼ਾਸਕਾਂ ਦੇ ਅਨਿਆਂ ਅਤੇ ਅੱਤਿਆਚਾਰ ਵਿਰੁੱਧ ਅਟਲ ਰਹਿ ਕੇ ਦਇਆ ਅਤੇ ਸੰਵੇਦਨਾ ਦੀ ਮਿਸਾਲ ਸਥਾਪਿਤ ਕੀਤੀ। ਗੁਰੂ ਸਾਹਿਬ ਦੀ ਜੀਵਨ ਗਾਥਾ ਨੂੰ ਯਾਦ ਕਰਕੇ ਮਨ ਮਾਣ ਨਾਲ ਭਰ ਜਾਂਦਾ ਹੈ।”
************
ਆਰਕੇ/ਪੀਆਰ/ਪੀਐੱਸ/ਏਕੇ
(रिलीज़ आईडी: 2249756)
आगंतुक पटल : 54