ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਸਰਕਾਰ ਇਲਾਜ ਅਤੇ ਪ੍ਰੋਤਸਾਹਨ ਵਾਲੀਆਂ ਸਿਹਤ ਸੇਵਾਵਾਂ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ
ਕੇਂਦਰੀ ਸਿਹਤ ਮੰਤਰੀ ਸ਼੍ਰੀ ਜੇ.ਪੀ. ਨੱਡਾ ਨੇ ਵਿਸ਼ਵ ਸਿਹਤ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
Posted On:
07 APR 2026 1:58PM by PIB Chandigarh
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਅਤੇ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “#WorldHealthDay ‘ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ!
ਇਹ ਦਿਨ ਯਾਦ ਦਿਲਵਾਉਂਦਾ ਹੈ ਕਿ ਸਾਨੂੰ ਆਪਣੀ ਸਿਹਤ ਦਾ ਵਧੀਆ ਢੰਗ ਨਾਲ ਧਿਆਨ ਰੱਖਣਾ ਚਾਹੀਦਾ ਹੈ ਅਤੇ ਸੰਤੁਲਿਤ ਜੀਵਨਸ਼ੈਲੀ ਅਪਣਾਉਣੀ ਚਾਹੀਦੀ ਹੈ। ਭਾਰਤ ਵਿੱਚ ਸਿਹਤ ਸੰਭਾਲ ਪ੍ਰਤੀ ਦ੍ਰਿਸ਼ਟੀਕੋਣ ਵਿੱਚ ਸਦੀਆਂ ਪੁਰਾਣਾ ਗਿਆਨ ਅਤੇ ਆਧੁਨਿਕ ਵਿਗਿਆਨ ਸ਼ਾਮਲ ਹੈ ਜੋ ਨਾ ਸਿਰਫ ਸਾਡੇ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਸਹਾਇਕ ਹੈ।
ਮਾਣਯੋਗ ਪ੍ਰਧਾਨ ਮੰਤਰੀ @narendramodi ਜੀ ਦੀ ਦੂਰਦਰਸ਼ੀ ਅਗਵਾਈ ਹੇਠ ਆਯੁਸ਼ਮਾਨ ਭਾਰਤ ਅਤੇ ਪ੍ਰਧਾਨ ਮੰਤਰੀ ਭਾਰਤੀਯ ਜਨਔਸ਼ਧੀ ਪਰਿਯੋਜਨਾ ਵਰਗੀਆਂ ਪਰਿਵਰਤਨਕਾਰੀ ਪਹਿਲਕਦਮੀਆਂ ਨੇ ਸਿਹਤ ਸੇਵਾ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਹੈ ਜਿਸ ਨਾਲ ਹਰੇਕ ਨਾਗਰਿਕ ਲਈ ਗੁਣਵੱਤਾਪੂਰਨ ਇਲਾਜ ਦੀ ਸੁਵਿਧਾ ਵਧੇਰੇ ਪਹੁੰਚਯੋਗ, ਸਸਤੀ ਅਤੇ ਸਮਾਵੇਸ਼ੀ ਬਣ ਗਈ ਹੈ। ਅਸੀਂ ਉਨ੍ਹਾਂ ਸਾਰੇ ਡਾਕਟਰਾਂ, ਨਰਸਾਂ ਅਤੇ ਫਰੰਟਲਾਈਨ ਦੇ ਵਰਕਰਾਂ ਪ੍ਰਤੀ ਹਾਰਦਿਕ ਧੰਨਵਾਦ ਵਿਅਕਤ ਕਰਦੇ ਹਾਂ ਜਿਨ੍ਹਾਂ ਦੇ ਸਮਰਪਣ ਨੇ ਸਾਡੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਬਣਾਈ ਰੱਖਿਆ ਹੈ। ਆਓ ਅਸੀਂ ਸਾਰੇ ਮਿਲ ਕੇ ਇੱਕ ਸਿਹਤਮੰਦ ਅਤੇ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰੀਏ।”
*****
ਐੱਸਆਰ/ਏਕੇ
HFW- HFM extended greetings on World Health Day /7th April 2026/1
(Release ID: 2249822)
ਵਿਜ਼ੀਟਰ ਕਾਊਂਟਰ : 5