ਰੱਖਿਆ ਮੰਤਰਾਲਾ
azadi ka amrit mahotsav

ਰਕਸ਼ਾ ਮੰਤਰੀ ਨੇ ਜਨਰਲ ਫਾਨ ਵਾਨ ਜਿਆਂਗ ਨੂੰ ਵੀਅਤਨਾਮ ਦੇ ਉਪ-ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਵਜੋਂ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ


ਭਾਰਤ-ਵੀਅਤਨਾਮ ਦੇ ਨਾਲ ਲੰਬੇ ਸਮੇਂ ਤੋਂ ਚਲੇ ਆ ਰਹੇ ਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦਾ ਹੈ: ਸ਼੍ਰੀ ਰਾਜਨਾਥ ਸਿੰਘ

Posted On: 09 APR 2026 9:42AM by PIB Chandigarh

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਜਨਰਲ ਫਾਨ (Phan) ਵਾਨ ਜਿਆਂਗ ਨੂੰ ਸੋਸ਼ਲਿਸਟ ਰੀਪਬਲਿਕ ਔਫ ਵੀਅਤਨਾਮ ਦੇ ਉਪ- ਪ੍ਰਧਾਨ ਮੰਤਰੀ ਅਤੇ ਰਾਸ਼ਟਰੀ ਰੱਖਿਆ ਮੰਤਰੀ ਵਜੋਂ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈਆਂ ਦਿੱਤੀਆਂ ਹਨ। ਐਕਸ ‘ਤੇ ਇੱਕ ਪੋਸਟ ਵਿੱਚ ਰਕਸ਼ਾ ਮੰਤਰੀ ਨੇ ਕਿਹਾ ਕਿ ਭਾਰਤ-ਵੀਅਤਨਾਮ ਦੇ ਨਾਲ ਲੰਬੇ ਸਮੇਂ ਤੋਂ ਚੱਲੇ ਆ ਰਹੇ ਰੱਖਿਆ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੁਰੱਖਿਆ, ਫੌਜੀ ਅਦਾਨ-ਪ੍ਰਦਾਨ ਅਤੇ ਉਦਯੋਗ ਖੇਤਰ ਵਿੱਚ ਸਹਿਯੋਗ ਨੂੰ ਹੋਰ ਸਸ਼ਕਤ ਬਣਾਉਣ ਦੀ ਉਮੀਦ ਕਰਦਾ ਹੈ। ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਭਾਰਤ-ਵੀਅਤਨਾਮ ਸਾਂਝੇਦਾਰੀ ਆਉਣ ਵਾਲੇ ਵਰ੍ਹਿਆਂ ਵਿੱਚ ਹੋਰ ਵਧੇਰੇ ਮਜ਼ਬੂਤ ਹੁੰਦੀ ਰਹੇਗੀ। 

************

ਐੱਸਆਰ/ਸੈਵੀ/ਏਕੇ


(Release ID: 2250799) ਵਿਜ਼ੀਟਰ ਕਾਊਂਟਰ : 5