ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਨਿਤੀਸ਼ ਕੁਮਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 10 APR 2026 2:07PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੇ ਮੌਕੇ 'ਤੇ ਸ਼੍ਰੀ ਨਿਤੀਸ਼ ਕੁਮਾਰ ਨੂੰ ਤਹਿ ਦਿਲੋਂ  ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਨਿਤੀਸ਼ ਕੁਮਾਰ ਦੇਸ਼ ਦੇ ਸਭ ਤੋਂ ਤਜਰਬੇਕਾਰ ਨੇਤਾਵਾਂ ਵਿੱਚੋਂ ਇੱਕ ਹਨ, ਜਿਨ੍ਹਾਂ ਦੀ ਸੁਸ਼ਾਸਨ ਪ੍ਰਤੀ ਵਚਨਬੱਧਤਾ ਅਤੇ ਬਿਹਾਰ ਦੇ ਵਿਕਾਸ ਵਿੱਚ ਅਮਿੱਟ ਯੋਗਦਾਨ ਸਭ ਚੰਗੀ ਤਰ੍ਹਾਂ ਜਾਣਦੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਸੰਸਦ ਵਿੱਚ ਵਾਪਸ ਆਉਂਦੇ ਦੇਖਣਾ ਬਹੁਤ ਸੁਖਾਵਾਂ ਹੋਵੇਗਾ ਅਤੇ ਤਜਰਬੇਕਾਰ ਵਿਧਾਇਕ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦਾ ਵਿਆਪਕ ਤਜਰਬਾ ਸਦਨ ਦੀ ਸ਼ਾਨ ਨੂੰ ਬਹੁਤ ਵਧਾਏਗਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਨਿਤੀਸ਼ ਕੁਮਾਰ ਜੀ ਦੇਸ਼ ਦੇ ਸਭ ਤੋਂ ਤਜਰਬੇਕਾਰ ਨੇਤਾਵਾਂ ਵਿੱਚੋਂ ਇੱਕ ਹਨ। ਸੁਸ਼ਾਸਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਹਰ ਪਾਸੇ ਸ਼ਲਾਘਾ ਹੋਈ ਹੈ । ਉਨ੍ਹਾਂ ਨੇ ਬਿਹਾਰ ਦੇ ਵਿਕਾਸ ਵਿੱਚ ਅਮਿੱਟ ਯੋਗਦਾਨ ਦਿੱਤਾ ਹੈ। ਉਨ੍ਹਾਂ ਨੂੰ ਇੱਕ ਵਾਰ ਫਿਰ ਸੰਸਦ ਵਿੱਚ ਦੇਖਣਾ ਬਹੁਤ ਸੁਖਾਵਾਂ ਹੋਵੇਗਾ। ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਜੋਂ ਵੀ ਉਨ੍ਹਾਂ ਨੇ ਕਈ ਸਾਲਾਂ ਤੱਕ ਸੇਵਾਵਾਂ ਦਿੱਤੀਆਂ ਹਨ । ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਲੰਬੇ ਰਾਜਨੀਤਿਕ ਤਜਰਬੇ ਨਾਲ ਸੰਸਦ ਦੀ ਸ਼ਾਨ ਹੋਰ ਵਧੇਗੀ। ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਉਨ੍ਹਾਂ ਨੂੰ ਤਹਿ ਦਿਲੋਂ ਵਧਾਈਆਂ ਨਾਲ ਹੀ ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।"

*********

ਐੱਮਜੇਪੀਐੱਸ/ਪੀਆਰਕੇ


(Release ID: 2250833) ਵਿਜ਼ੀਟਰ ਕਾਊਂਟਰ : 5