ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
azadi ka amrit mahotsav

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਦੀ 9 ਤੋਂ 10 ਅਪ੍ਰੈਲ, 2026 ਤੱਕ ਕਤਰ ਵਿੱਚ ਦੋਹਾ ਯਾਤਰਾ

Posted On: 10 APR 2026 2:42PM by PIB Chandigarh

ਮਾਣਯੋਗ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਦੋ-ਦਿਨਾਂ ਅਧਿਕਾਰਤ ਦੌਰੇ ’ਤੇ 9 ਅਪ੍ਰੈਲ ਦੀ ਦੁਪਹਿਰ ਨੂੰ ਕਤਰ ਵਿੱਚ ਦੋਹਾ ਪਹੁੰਚੇ। ਸ਼ਾਮ ਨੂੰ ਉਨ੍ਹਾਂ ਨੇ ਕਤਰ ਦੇ ਊਰਜਾ ਮਾਮਲਿਆਂ ਦੇ ਰਾਜ ਮੰਤਰੀ ਅਤੇ ਕਤਰ-ਐਨਰਜੀ ਦੇ ਪ੍ਰਧਾਨ ਅਤੇ ਸੀਈਓ ਸ਼੍ਰੀ ਸਾਦ ਸ਼ੇਰੀਦਾ ਅਲ-ਕਾਬੀ ਨਾਲ ਮੁਲਾਕਾਤ ਕੀਤੀ।

ਮਾਣਯੋਗ ਕੇਂਦਰੀ ਮੰਤਰੀ ਸ਼੍ਰੀ ਪੁਰੀ ਨੇ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਅਤੇ ਕਤਰ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਮੁਹੰਮਦ ਬਿਨ ਅਬਦੁਲ ਰਹਿਮਾਨ ਅਲ ਥਾਨੀ ਨੂੰ ਸ਼ੁਭਕਾਮਨਾਵਾਂ ਅਤੇ ਇਕਜੁੱਟਤਾ ਤੇ ਸਹਿਯੋਗ ਦਾ ਸੰਦੇਸ਼ ਦਿੱਤਾ।

ਸ਼੍ਰੀ ਪੁਰੀ ਨੇ ਜੰਗ ਸ਼ੁਰੂ ਹੋਣ ਤੋਂ ਬਾਅਦ ਮਾਰਚ, 2026 ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਕਤਰ ਦੇ ਆਮੀਰ ਦਰਮਿਆਨ ਹੋਈਆਂ ਦੋ ਟੈਲੀਫੋਨ ਗੱਲਬਾਤਾਂ ਨੂੰ ਯਾਦ ਕੀਤਾ, ਜਿਨ੍ਹਾਂ ਵਿੱਚ ਦੋਵਾਂ ਆਗੂਆਂ ਨੇ ਸੰਵਾਦ ਅਤੇ ਕੂਟਨੀਤੀ ਰਾਹੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੀ ਤਤਕਾਲ ਜ਼ਰੂਰਤ ’ਤੇ ਜ਼ੋਰ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਭਾਈਚਾਰੇ ਨੂੰ ਕਤਰ ਸਰਕਾਰ ਵੱਲੋਂ ਦਿੱਤੀ ਗਈ ਦੇਖਭਾਲ ਅਤੇ ਸਹਿਯੋਗ ਲਈ ਆਮੀਰ ਦਾ ਧੰਨਵਾਦ ਪ੍ਰਗਟ ਕੀਤਾ ਸੀ।

ਦੋਵਾਂ ਮੰਤਰੀਆਂ ਨੇ ਦੋਵਾਂ ਦੇਸ਼ਾਂ ਦਰਮਿਆਨ ਰਣਨੀਤਕ ਸਬੰਧਾਂ ਦੇ ਸਾਰੇ ਪਹਿਲੂਆਂ ’ਤੇ ਚਰਚਾ ਕੀਤੀ, ਜਿਨ੍ਹਾਂ ਵਿੱਚ ਉੱਚ ਪੱਧਰੀ ਬੈਠਕਾਂ, ਵਪਾਰ, ਨਿਵੇਸ਼, ਊਰਜਾ, ਸਭਿਆਚਾਰ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਸੰਪਰਕ ਸ਼ਾਮਲ ਹਨ। ਉਨ੍ਹਾਂ ਨੇ ਖੇਤਰ ਵਿੱਚ ਜਲਦੀ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਅਤੇ ਭਾਰਤ ਤੇ ਕਤਰ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਪ੍ਰਗਟਾਈ।

ਕਤਰ ਦੇ ਮੰਤਰੀ ਸਾਦ ਸ਼ੇਰੀਦਾ ਅਲ-ਕਾਬੀ ਨੇ ਇੱਕ ਭਰੋਸੇਮੰਦ ਊਰਜਾ ਸਪਲਾਇਰ ਬਣੇ ਰਹਿਣ ਲਈ ਕਤਰ ਦੇਸ਼ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਭਾਰਤ ਨਾਲ ਊਰਜਾ ਸਬੰਧਾਂ ਅਤੇ ਸਹਿਯੋਗ ਨੂੰ ਜਾਰੀ ਰੱਖਣ ਅਤੇ ਉਸ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਪ੍ਰਗਟ ਕੀਤੀ।

ਦੋਵਾਂ ਮੰਤਰੀਆਂ ਨੇ ਅਮਰੀਕਾ ਅਤੇ ਈਰਾਨ ਦਰਮਿਆਨ 8 ਅਪ੍ਰੈਲ ਨੂੰ ਹੋਏ ਦੋ ਹਫ਼ਤਿਆਂ ਦੇ ਜੰਗਬੰਦੀ ਸਮਝੌਤੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਿਸ਼ਵ ਪੱਧਰੀ ਊਰਜਾ ਸਪਲਾਈ ਵਿੱਚ ਪੈ ਰਹੇ ਵਿਘਨ ਨੂੰ ਜਲਦੀ ਤੋਂ ਜਲਦੀ ਖ਼ਤਮ ਕਰਨ ਅਤੇ ਆਮ ਸਥਿਤੀ ਬਹਾਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਸੰਦਰਭ ਵਿੱਚ ਉਨ੍ਹਾਂ ਨੇ ਵਿਸ਼ਵ-ਵਿਆਪੀ ਸਪਲਾਈ ਚੇਨਾਂ ਨੂੰ ਬਣਾਈ ਰੱਖਣ ਲਈ ਨਿਰਵਿਘਨ ਜਹਾਜ਼ਰਾਨੀ ਅਤੇ ਵਿਸ਼ਵ ਵਪਾਰ ਪ੍ਰਵਾਹ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

ਕੇਂਦਰੀ ਮੰਤਰੀ ਸ਼੍ਰੀ ਪੁਰੀ ਨੇ ਕਤਰ ਦੇ ਊਰਜਾ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਕਾਬੀ ਨੂੰ ਉਨ੍ਹਾਂ ਦੀ ਮੇਜ਼ਬਾਨੀ ਲਈ ਧੰਨਵਾਦ ਕੀਤਾ। ਦੋਵਾਂ ਮੰਤਰੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਨਿਯਮਤ ਸੰਪਰਕ ਵਿੱਚ ਰਹਿਣ ’ਤੇ ਸਹਿਮਤੀ ਪ੍ਰਗਟ ਕੀਤੀ।

************

ਟੀਐੱਮ


(Release ID: 2250852) ਵਿਜ਼ੀਟਰ ਕਾਊਂਟਰ : 10