ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਕਟਿਹਾਰ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ (ਪੀਐੱਮਐੱਨਆਰਐੱਫ) ਤੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ

प्रविष्टि तिथि: 11 APR 2026 10:56PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਕਟਿਹਾਰ ਵਿੱਚ ਵਾਪਰੇ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਇਸ ਘਟਨਾ ਨੂੰ ਬਹੁਤ ਹੀ ਦਰਦਨਾਕ ਦੱਸਿਆ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਪਰਿਵਾਰਾਂ ਪ੍ਰਤੀ ਆਪਣੀ ਦਿਲੋਂ ਸੰਵੇਦਨਾ ਪ੍ਰਗਟ ਕੀਤੀ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਸ਼੍ਰੀ ਮੋਦੀ ਨੇ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਵਿਅਕਤੀ ਦੇ ਅਜ਼ੀਜ਼ਾਂ ਲਈ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਅਤੇ ਇਹ ਵੀ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:

"ਬਿਹਾਰ ਦੇ ਕਟਿਹਾਰ ਵਿੱਚ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ ਹੈ । ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਵਿਅਕਤੀ ਦੇ ਵਾਰਸ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"


*****


ਐੱਮਜੇਪੀਐੱਸ/ਪੀਆਰਕੇ


(रिलीज़ आईडी: 2251377) आगंतुक पटल : 42
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Manipuri , Bengali , Bengali-TR , Assamese , Gujarati , Odia , Telugu , Kannada