ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਪ੍ਰਧਾਨ ਮੰਤਰੀ ਨੇ ਨੇਕ ਸ਼ਕਤੀਆਂ ਦੇ ਪਾਲਣ-ਪੋਸ਼ਣ ਬਾਰੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
13 APR 2026 9:39AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੱਲ੍ਹਿਆਂਵਾਲਾ ਬਾਗ਼ ਦੇ ਬਹਾਦਰ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਾਡੇ ਲੋਕਾਂ ਦੇ ਅਟੁੱਟ ਜਜ਼ਬੇ ਦੀ ਇੱਕ ਮਜ਼ਬੂਤ ਯਾਦ ਦਿਵਾਉਂਦੀ ਹੈ।
ਪ੍ਰਧਾਨ ਮੰਤਰੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ, ਜਿਸ ਵਿੱਚ ਮਿਹਨਤੀ ਲੋਕਾਂ ਨੂੰ ਸਮਾਜ ਦੇ ਅੰਦਰ ਅਜਿਹੀਆਂ ਨੇਕ ਸ਼ਕਤੀਆਂ ਨੂੰ ਪਾਲਣ ਦਾ ਸੱਦਾ ਦਿੱਤਾ ਗਿਆ ਹੈ, ਜੋ ਰਾਸ਼ਟਰ ਨੂੰ ਖ਼ੁਸ਼ਹਾਲ, ਜਾਗਰੂਕ ਅਤੇ ਆਤਮ-ਨਿਰਭਰ ਬਣਾਉਂਦੀਆਂ ਹਨ ਅਤੇ ਨਾਲ ਹੀ ਵੰਡ, ਬੇਇਨਸਾਫ਼ੀ ਅਤੇ ਅਸੰਤੁਸ਼ਟੀ ਪੈਦਾ ਕਰਨ ਵਾਲੀਆਂ ਵਿਨਾਸ਼ਕਾਰੀ ਸ਼ਕਤੀਆਂ ਦਾ ਡਟ ਕੇ ਵਿਰੋਧ ਕਰਨ ਲਈ ਕਿਹਾ ਗਿਆ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
“ ਅੱਜ ਦੇ ਦਿਨ, ਅਸੀਂ ਜੱਲ੍ਹਿਆਂਵਾਲਾ ਬਾਗ਼ ਦੇ ਸੂਰਬੀਰ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਡੇ ਲੋਕਾਂ ਦੇ ਕਦੇ ਨਾ ਝੁਕਣ ਵਾਲੇ ਜਜ਼ਬੇ ਦੀ ਮਜ਼ਬੂਤ ਯਾਦ ਦਿਵਾਉਂਦੀ ਹੈ। ਉਨ੍ਹਾਂ ਵੱਲੋਂ ਵਿਖਾਇਆ ਗਿਆ ਹੌਸਲਾ ਅਤੇ ਪੱਕਾ ਇਰਾਦਾ, ਆਉਣ ਵਾਲੀਆਂ ਪੀੜ੍ਹੀਆਂ ਨੂੰ ਆਜ਼ਾਦੀ, ਇਨਸਾਫ਼ ਅਤੇ ਮਾਣ-ਸਨਮਾਨ ਦੀਆਂ ਕਦਰਾਂ-ਕੀਮਤਾਂ ਉੱਤੇ ਪਹਿਰਾ ਦੇਣ ਲਈ ਲਗਾਤਾਰ ਪ੍ਰੇਰਿਤ ਕਰਦਾ ਆ ਰਿਹਾ ਹੈ।”
“जलियांवाला बाग नरसंहार के सभी अमर बलिदानियों को मेरी आदरपूर्ण श्रद्धांजलि। विदेशी हुकूमत की बर्बरता के खिलाफ उनके अदम्य साहस और स्वाभिमान की गाथा देश की हर पीढ़ी को प्रेरित करती रहेगी।
इन्द्रं वर्धन्तो अप्तुरः कृण्वन्तो विश्वमार्यम्।
अपघ्नन्तो अराव्णः॥"
ਹੇ ਮਿਹਨਤੀ ਲੋਕੋ! ਆਪਣੇ ਸਮਾਜ ਵਿੱਚ ਉਨ੍ਹਾਂ ਨੇਕ ਸ਼ਕਤੀਆਂ ਦਾ ਪਾਲਣ-ਪੋਸ਼ਣ ਕਰੋ, ਜੋ ਰਾਸ਼ਟਰ ਨੂੰ ਖ਼ੁਸ਼ਹਾਲ, ਜਾਗਰੂਕ ਅਤੇ ਆਤਮ-ਨਿਰਭਰ ਬਣਾਉਂਦੀਆਂ ਹਨ। ਇਸ ਦੇ ਨਾਲ ਹੀ, ਸਮਾਜ ਵਿੱਚ ਵੰਡ, ਬੇਇਨਸਾਫ਼ੀ ਅਤੇ ਅਸੰਤੁਸ਼ਟੀ ਪੈਦਾ ਕਰਨ ਵਾਲੀਆਂ ਵਿਨਾਸ਼ਕਾਰੀ ਸ਼ਕਤੀਆਂ ਦਾ ਡਟ ਕੇ ਵਿਰੋਧ ਕਰੋ।
************
ਐੱਮਜੇਪੀਐੱਸ/ਪੀਆਰਕੇ
(रिलीज़ आईडी: 2251502)
आगंतुक पटल : 53
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Assamese
,
Manipuri
,
Bengali
,
Bengali-TR
,
Gujarati
,
Odia
,
Telugu
,
Kannada