ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ 13 ਅਪ੍ਰੈਲ ਨੂੰ 'ਨਾਰੀ ਸ਼ਕਤੀ ਵੰਦਨ ਸੰਮੇਲਨ' ਨੂੰ ਸੰਬੋਧਨ ਕਰਨਗੇ


ਸੰਮੇਲਨ ਵਿੱਚ ਵੱਖ-ਵੱਖ ਖੇਤਰਾਂ ਦੀਆਂ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਉਪਲਬੱਧੀ ਹਾਸਲ ਕਰਨ ਵਾਲੀਆਂ ਔਰਤਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੇਗੀ

ਸੰਮੇਲਨ ਵਿੱਚ ਵਿਕਸਤ ਭਾਰਤ 2047 ਦੀ ਦਿਸ਼ਾ ਵਿੱਚ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਿਖਾਇਆ ਜਾਵੇਗਾ

ਸੰਮੇਲਨ ਵਿੱਚ ਫੈਸਲੇ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਨੂੰ ਵਧਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ ਜਾਵੇਗਾ

Posted On: 12 APR 2026 4:43PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਅਪ੍ਰੈਲ, 2026 ਨੂੰ ਸਵੇਰੇ ਲਗਭਗ 11:00 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ 'ਨਾਰੀ ਸ਼ਕਤੀ ਵੰਦਨ ਸੰਮੇਲਨ' ਵਿੱਚ ਹਿੱਸਾ ਲੈਣਗੇ। ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।

ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਉਪਲਬੱਧੀ ਹਾਸਲ ਕਰਨ ਵਾਲੀਆਂ ਔਰਤਾਂ ਹਿੱਸਾ ਲੈਣਗੀਆਂ। ਇਸ ਵਿੱਚ ਸਰਕਾਰ, ਸਿੱਖਿਆ ਜਗਤ, ਵਿਗਿਆਨ, ਖੇਡਾਂ, ਉੱਦਮਤਾ, ਮੀਡੀਆ, ਸਮਾਜਿਕ ਕਾਰਜ ਅਤੇ ਸਭਿਆਚਾਰ ਵਰਗੇ ਵਿਭਿੰਨ ਖੇਤਰਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਸਤੰਬਰ, 2023 ਵਿੱਚ ਸੰਸਦ ਨੇ 'ਨਾਰੀ ਸ਼ਕਤੀ ਵੰਦਨ ਅਧਿਨਿਯਮ'  ਪਾਸ ਕੀਤਾ ਜੋ ਕਿ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਸੀ। ਇਸ ਅਧਿਨਿਯਮ ਵਿੱਚ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਆਂ ਰੱਖਣ ਦੀ ਵਿਵਸਥਾ ਕੀਤੀ ਗਈ ਹੈ। ਹੁਣ ਦੇਸ਼ ਭਰ ਵਿੱਚ ਔਰਤਾਂ ਦੇ ਰਾਖਵੇਂਕਰਨ ਨੂੰ ਲਾਗੂ ਕਰਨ ਨੂੰ ਧਿਆਨ ਵਿੱਚ ਰਖਦਿਆਂ 16 ਅਪ੍ਰੈਲ ਨੂੰ ਸੰਸਦ ਦਾ ਇਜਲਾਸ ਬੁਲਾਇਆ ਜਾ ਰਿਹਾ ਹੈ।

ਇਹ ਸੰਮੇਲਨ ਭਾਰਤ ਦੇ ਵਿਕਾਸ ਦੇ ਰਾਹ ਨੂੰ ਆਕਾਰ ਦੇਣ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਪੰਚਾਇਤਾਂ ਤੋਂ ਲੈ ਕੇ ਸੰਸਦ ਤੱਕ ਸਾਰੇ ਪੱਧਰਾਂ 'ਤੇ ਸ਼ਾਸਨ ਅਤੇ ਲੀਡਰਸ਼ਿਪ ਵਿੱਚ ਔਰਤਾਂ ਦੀ ਵੱਧ ਰਹੀ ਭੂਮਿਕਾ ਨੂੰ ਵੀ ਉਜਾਗਰ ਕਰੇਗਾ। ਇਹ ਸਮਾਗਮ ਫੈਸਲਾ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਨੁਮਾਇੰਦਗੀ ਦੇ ਮਹੱਤਵ 'ਤੇ ਜ਼ੋਰ ਦੇਵੇਗਾ।

ਇਹ ਸੰਮੇਲਨ ਵਿਕਸਤ ਭਾਰਤ 2047 ਦੀ ਦਿਸ਼ਾ ਵਿੱਚ ਔਰਤਾਂ ਦੀ ਭੂਮਿਕਾ 'ਤੇ ਚਾਨਣਾ ਪਾਏਗਾ। ਇਹ ਵਿਕਸਤ ਭਾਰਤ 2047 ਦੇ ਦ੍ਰਿਸ਼ਟੀਕੋਣ ਦੇ ਮੁੱਖ ਥੰਮ੍ਹ ਵਜੋਂ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਪ੍ਰਤੀ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਏਗਾ।

************

ਐੱਮਜੇਪੀਐੱਸ/ਪੀਆਰਕੇ


(Release ID: 2251503) ਵਿਜ਼ੀਟਰ ਕਾਊਂਟਰ : 6