ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਵਾਪਰੀ ਦੁਖਦਾਈ ਘਟਨਾ ਵਿੱਚ ਹੋਏ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
Posted On:
13 APR 2026 11:32AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਵਾਪਰੀ ਦੁਖਦਾਈ ਘਟਨਾ 'ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ।"
************
ਐੱਮਜੇਪੀਐੱਸ/ਪੀਆਰਕੇ
(Release ID: 2251514)
ਵਿਜ਼ੀਟਰ ਕਾਊਂਟਰ : 11
Read this release in:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Telugu
,
Kannada
,
Malayalam