ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਦਿੱਤੀਆਂ


ਇਹ ਪਵਿੱਤਰ ਦਿਹਾੜਾ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੀ ਸਥਾਪਨਾ ਦੀ ਯਾਦ ਦਿਵਾਉਂਦਾ ਹੈ।

ਮੈਂ ਇਸ ਪਵਿੱਤਰ ਮੌਕੇ 'ਤੇ, ਖ਼ਾਲਸਾ ਪੰਥ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਅੰਨਦਾਤਾਵਾਂ ਦੀ ਮਿਹਨਤ ਨੂੰ ਨਮਨ ਕਰਦਾ ਹਾਂ

प्रविष्टि तिथि: 14 APR 2026 12:46PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ 'ਤੇ  ਦੇਸ਼ਵਾਸੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ । 

X ‘ਤੇ ਆਪਣੀ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, " ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਖੁਸ਼ਹਾਲੀ ਦੇ ਤਿਉਹਾਰ, ਵਿਸਾਖੀ ਦੀਆਂ ਤੁਹਾਨੂੰ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਇਹ ਪਵਿੱਤਰ ਦਿਹਾੜਾ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ  ਖ਼ਾਲਸਾ ਪੰਥ ਦੀ ਸਾਜਨਾ ਦੀ ਯਾਦ ਦਿਵਾਉਂਦਾ ਹੈ, ਇੱਕ ਅਜਿਹੀ ਪ੍ਰੇਰਣਾ, ਜੋ ਸਾਨੂੰ ਨਿਡਰ ਹੋ ਕੇ ਸੱਚਾਈ ਅਤੇ ਧਰਮ ਦੀ ਰਾਹ ‘ਤੇ ਚੱਲਣ ਦੀ ਹਿੰਮਤ ਦਿੰਦੀ ਹੈ।

ਨਾਲ ਹੀ, ਵਿਸਾਖੀ ਉਨ੍ਹਾਂ ਮਿਹਨਤੀ ਕਿਸਾਨਾਂ ਦੀਆਂ ਖੁਸ਼ੀਆਂ ਦਾ ਵੀ ਉਤਸਵ ਹੈ, ਜਿਨ੍ਹਾਂ ਦੀ ਲਗਨ ਨਾਲ ਖੇਤ ਲਹਿਰਾਉਂਦੇ ਹਨ ਅਤੇ ਪੂਰੇ ਦੇਸ਼ ਵਿੱਚ ਖੁਸ਼ਹਾਲੀ ਆਉਂਦੀ ਹੈ। ਮੈਂ ਇਸ ਪਵਿੱਤਰ ਅਤੇ ਮੁਬਾਰਕ ਮੌਕੇ ‘ਤੇ ਖ਼ਾਲਸਾ ਪੰਥ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਆਪਣੇ ਅੰਨਦਾਤਾਵਾਂ ਦੀ ਮਿਹਨਤ ਨੂੰ ਨਮਨ ਕਰਦਾ ਹਾਂ।

 

****

ਆਰਕੇ/ਪੀਆਰ/ਪੀਐੱਸ/ਐੱਸਸੀ


(रिलीज़ आईडी: 2251993) आगंतुक पटल : 47
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Bengali-TR , Gujarati , Kannada