ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
14 APR 2026 9:14AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਬਾਬਾ ਸਾਹਿਬ ਅੰਬੇਡਕਰ ਦਾ ਬੇਮਿਸਾਲ ਯੋਗਦਾਨ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਾ. ਅੰਬੇਡਕਰ ਦਾ ਜੀਵਨ ਅਤੇ ਉਨ੍ਹਾਂ ਦੇ ਆਦਰਸ਼ ਨਾਗਰਿਕਾਂ ਨੂੰ ਇੱਕ ਨਿਆਂਪੂਰਨ, ਸੰਮਿਲਤ ਅਤੇ ਪ੍ਰਗਤੀਸ਼ੀਲ ਸਮਾਜ ਦੇ ਨਿਰਮਾਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ।
ਪ੍ਰਧਾਨ ਮੰਤਰੀ ਨੇ ਇਹ ਵੀ ਜ਼ਿਕਰ ਕੀਤਾ ਕਿ ਡਾ. ਅੰਬੇਡਕਰ ਦੀ ਸ਼ਖ਼ਸੀਅਤ ਅਤੇ ਉਨ੍ਹਾਂ ਦੇ ਕਾਰਜ ਰਾਸ਼ਟਰ ਦੇ ਵਿਕਾਸ ਲਈ ਹਮੇਸ਼ਾ ਮਾਰਗ-ਦਰਸ਼ਕ ਸ਼ਕਤੀ ਬਣੇ ਰਹਿਣਗੇ।
ਸ਼੍ਰੀ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਵੀ ਸਾਂਝਾ ਕੀਤਾ—
अयं निजः परो वेति गणना लघुचेतसाम्।
उदारचरितानां तु वसुधैव कुटुम्बकम्॥
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਡਾ. ਬਾਬਾ ਸਾਹਿਬ ਅੰਬੇਡਕਰ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਿਮਰ ਸ਼ਰਧਾਂਜਲੀ। ਰਾਸ਼ਟਰ ਨਿਰਮਾਣ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਯਤਨ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦਾ ਜੀਵਨ ਅਤੇ ਉਨ੍ਹਾਂ ਦੇ ਆਦਰਸ਼ ਇੱਕ ਨਿਆਂਪੂਰਨ ਅਤੇ ਪ੍ਰਗਤੀਸ਼ੀਲ ਸਮਾਜ ਦੇ ਨਿਰਮਾਣ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।"
“ਡਾ. ਬਾਬਾ ਸਾਹਿਬ ਅੰਬੇਡਕਰ ਦੀ ਸ਼ਖ਼ਸੀਅਤ ਅਤੇ ਕਾਰਜ ਰਾਸ਼ਟਰ ਨਿਰਮਾਣ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।
अयं निजः परो वेति गणना लघुचेतसाम्।
उदारचरितानां तु वसुधैव कुटुम्बकम्॥”
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2252086)
आगंतुक पटल : 50
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Telugu
,
Kannada
,
Malayalam