ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 'ਨਾਰੀ ਸ਼ਕਤੀ' ਦੇ ਨਾਂਅ ਇੱਕ ਪੱਤਰ ਸਾਂਝਾ ਕੀਤਾ, ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਦੇ ਰਾਖਵੇਂਕਰਨ ਸਬੰਧੀ ਸੰਕਲਪ ਨੂੰ ਮੁੜ ਦੁਹਰਾਇਆ
प्रविष्टि तिथि:
14 APR 2026 9:29AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਮੁੱਚੇ ਭਾਰਤ ਵਿੱਚ ਔਰਤਾਂ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ ਯਕੀਨੀ ਬਣਾਉਣ ਦੀ ਪਹਿਲਕਦਮੀ ਦੀ ਸ਼ਲਾਘਾ ਕਰ ਰਹੀਆਂ ਹਨ।
ਭਾਰਤ ਦੀ 'ਨਾਰੀ ਸ਼ਕਤੀ' ਦੇ ਨਾਂਅ ਲਿਖੇ ਗਏ ਇੱਕ ਪੱਤਰ ਨੂੰ ਸਾਂਝਾ ਕਰਦਿਆਂ ਪ੍ਰਧਾਨ ਮੰਤਰੀ ਨੇ ਦਹਾਕਿਆਂ ਤੋਂ ਲਟਕੇ ਮਹਿਲਾ ਰਾਖਵਾਂਕਰਨ ਨੂੰ ਲਾਗੂ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਤੋਂ ਦੁਹਰਾਇਆ।
ਉਨ੍ਹਾਂ ਨੇ ਜ਼ਿਕਰ ਕੀਤਾ ਕਿ ਸਾਲ 2029 ਦੀਆਂ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਤੋਂ ਔਰਤਾਂ ਦੇ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਦੇ ਫੈਸਲੇ ਦੀ ਦੇਸ਼ ਭਰ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਭਾਰਤ ਦੀ 'ਨਾਰੀ ਸ਼ਕਤੀ' ਨੂੰ ਸਮਰਪਿਤ ਇਸ ਪੱਤਰ ਵਿੱਚ ਪ੍ਰਧਾਨ ਮੰਤਰੀ ਨੇ ਇਸ ਪੁਰਾਣੇ ਸੰਕਲਪ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਸਬੰਧੀ ਦੇਸ਼-ਵਾਸੀਆਂ ਦੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ:
"ਸਮੁੱਚੇ ਭਾਰਤ ਵਿੱਚ ਔਰਤਾਂ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਦੇ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਲਈ ਇਸ ਪਹਿਲਕਦਮੀ ਦੀ ਸ਼ਲਾਘਾ ਕਰ ਰਹੀਆਂ ਹਨ।
ਭਾਰਤ ਦੀ 'ਨਾਰੀ ਸ਼ਕਤੀ' ਦੇ ਨਾਂਅ ਮੇਰਾ ਇਹ ਪੱਤਰ ਦਹਾਕਿਆਂ ਤੋਂ ਲਟਕਦੇ ਆ ਰਹੇ ਉਸ ਸੰਕਲਪ ਨੂੰ ਪੂਰਾ ਕਰਨ ਦੀ ਸਾਡੀ ਵਚਨਬੱਧਤਾ ਨੂੰ ਮੁੜ ਤੋਂ ਦੁਹਰਾਉਂਦਾ ਹੈ..."
“ਦੇਸ਼ ਭਰ ਵਿੱਚ ਸਾਡੀਆਂ ਮਾਵਾਂ, ਭੈਣਾਂ ਅਤੇ ਧੀਆਂ ਸਾਲ 2029 ਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਤੋਂ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਦੇ ਫੈਸਲੇ ਦੀ ਸ਼ਲਾਘਾ ਕਰ ਰਹੀਆਂ ਹਨ।
ਭਾਰਤ ਦੀ 'ਨਾਰੀ ਸ਼ਕਤੀ' ਨੂੰ ਸਮਰਪਿਤ ਇਸ ਪੱਤਰ ਵਿੱਚ ਮੈਂ ਦਹਾਕਿਆਂ ਤੋਂ ਲਟਕੇ ਆ ਰਹੇ ਸੰਕਲਪ ਨੂੰ ਜਲਦੀ ਪੂਰਾ ਕਰਨ ਦੇ ਵਿਸ਼ੇ ’ਤੇ ਦੇਸ਼-ਵਾਸੀਆਂ ਦੇ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਹਨ...”
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2252092)
आगंतुक पटल : 52
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Telugu
,
Kannada
,
Malayalam