ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਨਾਰੀ ਸ਼ਕਤੀ ਵੰਦਨ ਸੰਮੇਲਨ’ ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

प्रविष्टि तिथि: 13 APR 2026 10:35PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ 'ਨਾਰੀ ਸ਼ਕਤੀ ਵੰਦਨ ਸੰਮੇਲਨ' ਵਿੱਚ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਅਤੇ ਸਸ਼ਕਤੀਕਰਨ ਪ੍ਰਤੀ ਦੇਸ਼ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ । 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਲਿਖਿਆ:

"ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਵਿੱਚ ਮਾਵਾਂ, ਭੈਣਾਂ ਅਤੇ ਧੀਆਂ ਦੇ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨੇ ਨਵੀਂ ਊਰਜਾ ਨਾਲ ਭਰ ਦਿੱਤਾ।"

"ਸਾਲ 2029 ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ ਲਾਗੂ ਕਰਨ ਸਬੰਧੀ ਵਿਰੋਧੀ ਧਿਰ ਦੀਆਂ ਭਾਵਨਾਵਾਂ ਦਾ ਵੀ ਪੂਰਾ ਧਿਆਨ ਰੱਖਿਆ ਗਿਆ ਹੈ। 16 ਅਪ੍ਰੈਲ ਤੋਂ ਸੰਸਦ ਵਿੱਚ ਹੋਣ ਵਾਲੀ ਚਰਚਾ ਵਿੱਚ ਸਾਡੀ ਪੂਰੀ ਕੋਸ਼ਿਸ਼ ਹੈ ਕਿ ਇਹ ਪ੍ਰਕਿਰਿਆ ਗੱਲਬਾਤ, ਸਹਿਯੋਗ ਅਤੇ ਭਾਗੀਦਾਰੀ ਰਾਹੀਂ ਅੱਗੇ ਵਧੇ।"

"ਜਦੋਂ ਫੈਸਲਾ ਲੈਣ ਦੀਆਂ ਪ੍ਰਕਿਰਿਆਵਾਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਦੀ ਹੈ ਤਾਂ ਸਿਸਟਮ ਵਿੱਚ ਵੀ ਸੰਵੇਦਨਸ਼ੀਲਤਾ ਆਉਂਦੀ ਹੈ । ਜਲ ਜੀਵਨ ਮਿਸ਼ਨ ਸਮੇਤ ਸਾਡੀਆਂ ਕਈ ਯੋਜਨਾਵਾਂ ਦੀ ਸਫਲਤਾ ਇਸ ਦੀ ਪ੍ਰਮੁੱਖ ਉਦਾਹਰਣਾਂ ਹਨ।"

“ਗੁਜਰਾਤ ਦੇ ਖੇੜਾ ਜ਼ਿਲ੍ਹੇ ਦੀ ਇੱਕ ਪੰਚਾਇਤ ਦੀਆਂ ਮਹਿਲਾ ਮੈਂਬਰਾਂ ਨੇ ਵਿਕਾਸ ਨੂੰ ਲੈ ਕੇ ਜੋ ਭਾਵਨਾਵਾਂ ਪ੍ਰਗਟ ਕੀਤੀਆਂ ਸਨ, ਉਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਜ਼ਮੀਨੀ ਪੱਧਰ ਦੇ ਤਜਰਬਿਆਂ ਤੋਂ ਨਿਕਲੀ ਬਾਣੀ ਕਿਵੇਂ ਅਟੱਲ ਸੱਚ ਬਣ ਜਾਂਦੀ ਹੈ। ਇਸ ਬਾਰੇ ਹਰ ਦੇਸ਼-ਵਾਸੀ ਨੂੰ ਜ਼ਰੂਰ ਜਾਣਨਾ ਚਾਹੀਦਾ ਹੈ…” 

ਮਾਵਾਂ-ਭੈਣਾਂ ਅਤੇ ਧੀਆਂ ਨੂੰ ਹੋਰ ਸਸ਼ਕਤ ਬਣਾਉਣ ਲਈ ਅਸੀਂ ਆਪਣੀਆਂ ਯੋਜਨਾਵਾਂ ਰਾਹੀਂ ਨਿਰੰਤਰ ਯਤਨ ਕੀਤੇ ਹਨ। ਇਸ ਦੇ ਇੱਕ ਨਹੀਂ, ਅਣਗਿਣਤ ਉਦਾਹਰਣਾਂ ਹਨ...

************


ਐੱਮਜੇਪੀਐੱਸ/ਪੀਆਰਕੇ


(रिलीज़ आईडी: 2252096) आगंतुक पटल : 45
इस विज्ञप्ति को इन भाषाओं में पढ़ें: Bengali , Telugu , Marathi , Manipuri , Assamese , Kannada , English , Urdu , हिन्दी , Gujarati , Odia , Malayalam