ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿੱਚ ਪਾਵਰ ਪਲਾਂਟ ਵਿੱਚ ਹੋਏ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਨੇ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ
प्रविष्टि तिथि:
14 APR 2026 8:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿੱਚ ਪਾਵਰ ਪਲਾਂਟ ਵਿੱਚ ਹੋਏ ਦੁਖਦਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਲੋਕਾਂ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ, ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ । ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਸ਼੍ਰੀ ਨਰੇਂਦਰ ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ਼) ਤੋਂ ਹਰੇਕ ਮ੍ਰਿਤਕ ਵਿਅਕਤੀ ਦੇ ਵਾਰਸ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਨੇ 'ਐੱਕਸ' 'ਤੇ ਪੋਸਟ ਕੀਤਾ:
"ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ ਵਿੱਚ ਪਾਵਰ ਪਲਾਂਟ ਵਿੱਚ ਹੋਇਆ ਹਾਦਸਾ ਦੁਖਦਾਈ ਹੈ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਪਰਮਾਤਮਾ ਕਰੇ ਕਿ ਜ਼ਖ਼ਮੀ ਜਲਦੀ ਤੋਂ ਜਲਦੀ ਤੰਦਰੁਸਤ ਹੋਣ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਪੀਐੱਮਐੱਨਆਰਐੱਫ਼ ਤੋਂ ਹਰੇਕ ਮ੍ਰਿਤਕ ਦੇ ਵਾਰਸ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2252099)
आगंतुक पटल : 47
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Telugu
,
Kannada
,
Malayalam