ਸੰਚਾਰ ਤੇ ਸੂਚਨਾ ਤਕਨਾਲੋਜੀ ਮੰਤਰਾਲਾ
azadi ka amrit mahotsav

ਕੇਂਦਰੀ ਸੰਚਾਰ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿੱਚ ਭਾਰਤ ਦੀ ਵਿਰਾਸਤ ਪ੍ਰਦਰਸ਼ਿਤ ਕਰਨ ਵਾਲੀ ਡਾਕ ਟਿਕਟ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ

Posted On: 14 APR 2026 2:52PM by PIB Chandigarh

 

ਡਾਕ ਵਿਭਾਗ, ਪ੍ਰਧਾਨ ਮੰਤਰੀ ਸੰਗ੍ਰਹਾਲਯ ਦੇ ਸਹਿਯੋਗ ਨਾਲ, 14 ਤੋਂ 17 ਅਪ੍ਰੈਲ 2026 ਤੱਕ “ਏਕ ਭਾਰਤ, ਸ਼੍ਰੇਸ਼ਠ ਭਾਰਤ: ਡਾਕ ਟਿਕਟਾਂ ਰਾਹੀਂ ਭਾਰਤ ਦੀ ਏਕਤਾ ਅਤੇ ਲੋਕਤੰਤਰ ਦਾ ਉਤਸਵ” ਸਿਰਲੇਖ ਨਾਲ ਇੱਕ ਡਾਕ ਟਿਕਟ ਪ੍ਰਦਰਸ਼ਨੀ ਦਾ ਆਯੋਜਨ ਕਰ ਰਿਹਾ ਹੈ। ਪ੍ਰਦਰਸ਼ਨੀ ਦਾ ਉਦਘਾਟਨ ਕੇਂਦਰੀ ਸੰਚਾਰ ਅਤੇ ਉੱਤਰੀ ਪੂਰਬੀ ਖੇਤਰ ਵਿਕਾਸ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ ਵਸਤੂਆਂ ਦੀ ਬਹੁਤ ਦਿਲਚਸਪੀ ਦੇ ਨਾਲ ਪੜਚੋਲ ਵੀ ਕੀਤੀ। ਇਸ ਦੌਰਾਨ, ਉਨ੍ਹਾਂ ਨੇ ਪ੍ਰੋਗਰਾਮ ਵਿੱਚ ਮੌਜੂਦ ਡਾਕ ਟਿਕਟ ਪ੍ਰੇਮੀਆਂ, ਸਟੈਂਪ ਕਲੈਕਟਰਾਂ ਅਤੇ ਡਿਜ਼ਾਈਨਰਾਂ ਨਾਲ ਗੱਲਬਾਤ ਕੀਤੀ ਅਤੇ ਭਾਰਤ ਦੀ ਸਮ੍ਰਿੱਧ ਡਾਕ ਵਿਰਾਸਤ ਦੀ ਸੰਭਾਲ ਅਤੇ ਪ੍ਰਮੋਸ਼ਨ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਇਹ ਪ੍ਰਦਰਸ਼ਨੀ ਭਾਰਤ ਦੀ ਸੱਭਿਆਚਾਰਕ ਵਿਰਾਸਤ, ਇਤਿਹਾਸਿਕ ਵਿਰਾਸਤ ਅਤੇ ਡਾਕ ਪਰੰਪਰਾਵਾਂ ਨੂੰ ਦਰਸਾਉਣ ਵਾਲੀਆਂ ਡਾਕ ਟਿਕਟਾਂ ਦਾ ਇੱਕ ਕਿਊਰੇਟਿਡ ਸੰਗ੍ਰਹਿ ਪੇਸ਼ ਕਰਦੀ ਹੈ। ਇਸ ਵਿੱਚ ਦੇਸ਼ ਦੇ ਰਾਸ਼ਟਰਪਤੀਆਂ, ਪ੍ਰਧਾਨ ਮੰਤਰੀਆਂ ਅਤੇ ਸੁਤੰਤਰਤਾ ਸੈਨਾਨੀਆਂ ‘ਤੇ ਕੇਂਦ੍ਰਿਤ ਥੀਮੈਟਿਕ ਵੇਰਵੇ ਸ਼ਾਮਲ ਹਨ, ਜੋ ਵਿਜ਼ਿਟਰਾਂ ਨੂੰ ਆਕਰਸ਼ਣ ਅਤੇ ਭਰਪੂਰ ਅਨੁਭਵ ਪ੍ਰਦਾਨ ਕਰਦੇ ਹਨ।


ਸ਼੍ਰੀ ਜਯੋਤੀਰਾਦਿੱਤਿਆ ਐੱਮ.ਸਿੰਧੀਆ ਨੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿਖੇ ਫਿਲਾਟੇਲਿਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅੰਤੇ ਦੇਖਿਆ

ਇਸ ਮੌਕੇ ‘ਤੇ ਸ਼੍ਰੀ ਸਿੰਧੀਆ ਨੇ ਕਿਹਾ ਕਿ ਇਹ ਦਿਨ ਡਾਕ ਵਿਭਾਗ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੀ ਟੀਮ ਨੂੰ ਉਨ੍ਹਾਂ ਦੇ ਸਹਿਯੋਗ ਅਤੇ ਸਮਰਥਨ ਲਈ ਹਾਰਦਿਕ ਧੰਨਵਾਦ ਪ੍ਰਗਟ ਕੀਤਾ। ਸੁਤੰਤਰਤਾ ਦੇ ਯੁੱਗ ਤੋਂ ਅੰਮ੍ਰਿਤ ਕਾਲ ਅਤੇ ਸ਼ਤਾਬਦੀ ਕਾਲ ਤੱਕ ਭਾਰਤ ਦੀ ਯਾਤਰਾ ‘ਤੇ ਵਿਚਾਰ ਕਰਦੇ ਹੋਏ ਉਨ੍ਹਾਂ ਨੇ ਦੁਹਰਾਇਆ ਕਿ ਡਾਕ ਵਿਭਾਗ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਰਹੇਗਾ, ਜਿਵੇਂ ਕਿ ਉਸ ਨੇ ਇਤਿਹਾਸ ਵਿੱਚ ਹਮੇਸ਼ਾ ਕੀਤਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਡਾਕ ਵਿਭਾਗ ਅਤੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੇਸ਼ ਭਰ ਵਿੱਚ ਡਾਕ ਟਿਕਟ ਪ੍ਰਦਰਸ਼ਨੀਆਂ ਦੇ ਆਯੋਜਨ ਲਈ ਆਪਣੀ ਸਾਂਝੇਦਾਰੀ ਨੂੰ ਮਜ਼ਬੂਤ ਕਰਨਗੇ, ਜਿਸ ਵਿੱਚ ਭਾਰਤ ਦੀ ਸਮ੍ਰਿੱਧ ਵਿਰਾਸਤ ਅਤੇ ਧਰੋਹਰ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।

  
 

ਇਸ ਮੌਕੇ ‘ਤੇ ਤਸਵੀਰ ਵਾਲੇ ਪੋਸਟ ਕਾਰਡ ਜਾਰੀ ਕੀਤੇ ਗਏ

ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਦੇ ਚੌਥੇ ਸਥਾਪਨਾ ਦਿਵਸ ਨੂੰ ਚਿੰਨ੍ਹਿਤ ਕਰਦੇ ਹੋਏ 14 ਅਪ੍ਰੈਲ, 2026 ਨੂੰ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਅਤੇ ਭਾਰਤ ਦੇ ਸੰਵਿਧਾਨ ਦੀ ਨਿਸ਼ਾਨੀ ਵਿੱਚ ਪਿਕਚਰ ਪੋਸਟ ਕਾਰਡ ਦੇ ਤਿੰਨ ਵੱਖ-ਵੱਖ ਸੈੱਟ ਜਾਰੀ ਕੀਤੇ ਗਏ।


ਪ੍ਰਧਾਨ ਮੰਤਰੀ ਸੰਗ੍ਰਹਾਲਯ ਅਤੇ ਡਾਕ ਵਿਭਾਗ ਦਰਮਿਆਨ ਸਹਿਮਤੀ ਪੱਤਰ ‘ਤੇ ਹਸਤਾਖਰ

ਡਾਕ ਵਿਭਾਗ ਅਤੇ ਸੰਗ੍ਰਹਾਲਯ ਦਰਮਿਆਨ ਭਾਰਤ ਦੀ ਸੱਭਿਆਚਾਰਕ ਅਤੇ ਡਾਕ ਵਿਰਾਸਤ ਨੂੰ ਪ੍ਰਦਰਸ਼ਨੀਆਂ, ਜਾਗਰੂਕਤਾ ਪ੍ਰੋਗਰਾਮਾਂ ਅਤੇ ਸੰਯੁਕਤ ਬ੍ਰਾਂਡ ਦੇ ਡਾਕ ਟਿਕਟ ਉਤਪਾਦਾਂ ਰਾਹੀਂ ਹੁਲਾਰਾ ਦੇਣ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇੱਕ ਸਹਿਮਤੀ ਪੱਤਰ (ਐੱਮਓਯੂ) ‘ਤੇ ਹਸਤਾਖਰ ਕੀਤੇ ਗਏ।

ਇਹ ਸਾਂਝੇਦਾਰੀ ਸੰਗ੍ਰਹਾਲਯ ਵਿੱਚ ਇੱਕ ਸਮਰਪਿਤ ਇੰਡੀਆ ਪੋਸਟ ਕਾਊਂਟਰ ਸਥਾਪਿਤ ਕਰਨ ਦੀ ਸੰਭਾਵਨਾ ‘ਤੇ ਵੀ ਵਿਚਾਰ ਕਰੇਗੀ। ਇਹ ਆਯੋਜਨ ਸੱਭਿਆਚਾਰਕ ਸੰਸਥਾਨਾਂ ਅਤੇ ਡਾਕ ਵਿਰਾਸਤ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ।
ਸੰਗ੍ਰਹਾਲਯ ਦੇ ਆਪਣੇ ਦੌਰੇ ਦੌਰਾਨ, ਸ਼੍ਰੀ ਜਯੋਤੀਰਾਦਿੱਤਿਆ ਐੱਮ. ਸਿੰਧੀਆ ਨੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸਮਰਪਿਤ ਪ੍ਰਦਰਸ਼ਨੀ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਜੀਵਨ, ਅਗਵਾਈ ਅਤੇ ਪ੍ਰਮੁੱਖ ਪਹਿਲਕਦਮੀਆਂ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਨੂੰ ਦੇਖਿਆ।

************

ਐੱਨਜੇ/ਏਆਰਜੇ


(Release ID: 2252142) ਵਿਜ਼ੀਟਰ ਕਾਊਂਟਰ : 23