ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਸਮਰਾਟ ਚੌਧਰੀ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਨੇ ਸ਼੍ਰੀ ਵਿਜੈ ਕੁਮਾਰ ਚੌਧਰੀ ਅਤੇ ਸ਼੍ਰੀ ਬਿਜੇਂਦਰ ਪ੍ਰਸਾਦ ਯਾਦਵ ਨੂੰ ਵੀ ਬਿਹਾਰ ਦੇ ਉਪ-ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ

Posted On: 15 APR 2026 2:41PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਮਰਾਟ ਚੌਧਰੀ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਸਮਰਾਟ ਚੌਧਰੀ ਦੀ ਊਰਜਾ, ਜਨ-ਸੇਵਾ ਪ੍ਰਤੀ ਸਮਰਪਣ ਅਤੇ ਜ਼ਮੀਨੀ ਅਨੁਭਵ ਸੂਬੇ ਲਈ ਬਹੁਤ ਲਾਭਦਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸ਼੍ਰੀ ਚੌਧਰੀ ਦੀ ਕੁਸ਼ਲ ਅਗਵਾਈ ਵਿੱਚ ਜਨਤਾ ਦੀਆਂ ਇੱਛਾਵਾਂ ਪੂਰੀਆਂ ਹੋਣਗੀਆਂ ਅਤੇ ਬਿਹਾਰ ਸਰਬਪੱਖੀ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹੇਗਾ।


ਪ੍ਰਧਾਨ ਮੰਤਰੀ ਨੇ ਸ਼੍ਰੀ ਵਿਜੈ ਕੁਮਾਰ ਚੌਧਰੀ ਅਤੇ ਸ਼੍ਰੀ ਬਿਜੇਂਦਰ ਪ੍ਰਸਾਦ ਯਾਦਵ ਨੂੰ ਵੀ ਬਿਹਾਰ ਦੇ ਉਪ-ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੋਵਾਂ ਨੇਤਾਵਾਂ ਦਾ ਜ਼ਮੀਨੀ ਅਨੁਭਵ ਅਤੇ ਜਨ-ਹਿੱਤ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਬਿਹਾਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਪ੍ਰਦਾਨ ਕਰੇਗੀ ਅਤੇ ਸੂਬਾ ਸੁਸ਼ਾਸਨ, ਪਾਰਦਰਸ਼ਤਾ ਅਤੇ ਜਨ ਕਲਿਆਣ ਦੇ ਨਵੇਂ ਮਾਪਦੰਡ ਸਥਾਪਿਤ ਕਰੇਗਾ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸਮਰਾਟ ਚੌਧਰੀ ਜੀ ਨੂੰ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ! ਉਨ੍ਹਾਂ ਦੀ ਊਰਜਾ, ਜਨ-ਸੇਵਾ ਪ੍ਰਤੀ ਸਮਰਪਣ ਅਤੇ ਜ਼ਮੀਨੀ ਅਨੁਭਵ ਸੂਬੇ ਲਈ ਬਹੁਤ ਲਾਭਦਾਇਕ ਸਾਬਤ ਹੋਣ ਵਾਲਾ ਹੈ। ਮੈਨੂੰ ਪੂਰਨ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਕੁਸ਼ਲ ਅਗਵਾਈ ਵਿੱਚ ਜਨਤਾ-ਜਨਾਰਦਨ ਦੀਆਂ ਇੱਛਾਵਾਂ ਨੂੰ ਪੂਰਾ ਕਰਦੇ ਹੋਏ ਬਿਹਾਰ ਚੌਤਰਫ਼ਾ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹੇਗਾ।


“ਬਿਹਾਰ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਵਿਜੈ ਕੁਮਾਰ ਚੌਧਰੀ ਜੀ ਅਤੇ ਬਿਜੇਂਦਰ ਪ੍ਰਸਾਦ ਯਾਦਵ ਜੀ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ! ਮੈਨੂੰ ਪੂਰਾ ਭਰੋਸਾ ਹੈ ਕਿ ਇਨ੍ਹਾਂ ਦਾ ਜ਼ਮੀਨੀ ਅਨੁਭਵ ਅਤੇ ਜਨਹਿੱਤ ਨੂੰ ਲੈ ਕੇ ਵਚਨਬੱਧਤਾ ਬਿਹਾਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਅਤੇ ਗਤੀ ਦੇਵੇਗੀ। ਇਸ ਦੇ ਨਾਲ ਹੀ ਰਾਜ ਸੁਸ਼ਾਸਨ, ਪਾਰਦਰਸ਼ਤਾ ਅਤੇ ਜਨ-ਕਲਿਆਣ ਦੇ ਨਿੱਤ-ਨਵੇਂ ਮਾਪਦੰਡ ਸਥਾਪਿਤ ਕਰੇਗਾ।

@VijayKChy”

*****

 

ਐੱਮਜੇਪੀਐੱਸ/ਐੱਸਟੀ


(Release ID: 2252432) ਵਿਜ਼ੀਟਰ ਕਾਊਂਟਰ : 7